spot_img
Sunday, June 16, 2024

ਵਾਹਿਗੁਰੂ

spot_img
spot_img

ਟੈਕਸਾਸ ਵਿਚ ਖਤਰਨਾਕ ਤੂਫਾਨ ਨੇ ਲਈਆਂ 7 ਜਾਨਾਂ, ਹਜਾਰਾਂ ਲੋਕ ਬਿਨਾਂ ਬਿਜਲੀ ਰਹਿਣ ਲਈ ਮਜਬੂਰ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 21 ਮਈ, 2024

ਟੈਕਸਾਸ ਵਿਚ ਖਤਰਨਾਕ ਤੂਫਾਨ ਵਿਚ 7 ਲੋਕਾਂ ਦੇ ਮਾਰੇ ਜਾਣ ਤੇ ਅਰਬ ਡਾਲਰਾਂ ਦਾ ਨੁਕਸਾਨ ਹੋਣ ਦੀਆਂ ਖਬਰਾਂ ਹਨ। 100 ਮੀਲ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲੀਆਂ ਹਵਾਵਾਂ ਨੇ ਵੱਡੀ ਪੱਧਰ ‘ਤੇ ਨੁਕਸਾਨ ਕੀਤਾ ਹੈ । ਜਗਾ ਜਗਾ ਦਰੱਖਤ ਡਿੱਗੇ ਪਏ ਹਨ ਤੇ ਬਿਜਲੀ ਦੀ ਸਪਲਾਈ ਵੱਡੀ ਪੱਧਰ ‘ਤੇ ਪ੍ਰਭਾਵਿਤ ਹੋਈ ਹੈ।

ਹਜਾਰਾਂ ਲੋਕ ਬਿਨਾਂ ਬਿਜਲੀ ਦੇ ਰਹਿਣ ਲਈ ਮਜਬੂਰ ਹਨ। ਤੂਫਾਨ ਤੋਂ ਬਾਅਦ ਹੋਸਟਨ ਖੇਤਰ ਵਿਚ ਤਪਸ਼ ਨੇ ਲੋਕਾਂ ਦਾ ਜੀਣਾ ਬੇਹਾਲ ਕਰ ਦਿੱਤਾ ਹੈ। ਉੱਚੀਆਂ ਇਮਰਾਤਾਂ ਦੀਆਂ ਖਿੜਕੀਆਂ ਟੁੁੱਟ ਗਈਆਂ ਹਨ ਅਤੇ ਮਕਾਨਾਂ ਦੀਆਂ ਕੰਧਾਂ ਤੇ ਛੱਤਾਂ ਨੂੰ ਨੁਕਸਾਨ ਪੁੱਜਾ ਹੈ। ਹੋਸਟਨ ਨੈਸ਼ਨਲ ਵੈਦਰ ਸਰਵਿਸ ਨੇ ਕਿਹਾ ਹੈ ਕਿ ਟਰਾਂਸਮਿਸ਼ਨ ਲਾਈਨਾਂ ਨੂੰ ਪੁੱਜੇ ਨੁਕਸਾਨ ਕਾਰਨ ਬਿਜਲੀ ਬਹਾਲ ਕਰਨ ਵਿਚ ਕਈ ਦਿਨ ਜਾਂ ਹਫਤੇ ਲੱਗ ਸਕਦੇ ਹਨ।

ਦਫਤਰ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਅਸੀਂ ਆਸ ਕਰਦੇ ਹਾਂ ਕਿ ਬਿਜਲੀ ਸੇਵਾ ਜਿੰਨੀ ਛੇਤੀ ਸੰਭਵ ਹੋ ਸਕਿਆ ਬਹਾਲ ਕਰ ਦਿੱਤੀ ਜਾਵੇਗੀ। ਦਫਤਰ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਕਿਹਾ ਹੈ। ਐਕੂ ਵੈਦਰ ਦੇ ਮੁੱਢਲੇ ਅਨੁਮਾਨ ਅਨੁਸਾਰ ਟੈਕਸਾਸ ਤੂਫਾਨ ਕਾਰਨ ਇਕੱਲੇ ਹੋਸਟਨ ਮੈਟਰੋਪੋਲੀਟਨ ਖੇਤਰ ਵਿਚ 5 ਅਰਬ ਡਾਲਰ ਤੋਂ ਵਧ ਦਾ ਆਰਥਕ ਨੁਕਸਾਨ ਹੋਇਆ ਹੈ। ਇਹ ਤੂਫਾਨ 2008 ਤੇ 1983 ਵਿਚ ਅਲੀਸੀਆ ਵਿਚ ਆਏ ਇਤਿਹਾਸਕ ਝਖੜ ਵਰਗਾ ਸੀ ਜਿਨਾਂ ਕਾਰਨ ਭਾਰੀ ਨੁਕਸਾਨ ਝਲਣਾ ਪਿਆ ਸੀ। ਰਾਸ਼ਟਰਪਤੀ ਜੋ ਬਾਈਡਨ ਨੇ ਤੂਫਾਨ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਮੁਕੰਮਲ ਸਹਿਯੋਗ ਦਾ ਭਰੋਸਾ ਦਿੱਤਾ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...