Tuesday, October 1, 2024
spot_img
spot_img
spot_img
spot_img
spot_img

ਲੋਕ ਭਲਾਈ ਦੇ ਕੰਮਾਂ ਵਿੱਚ ਪੱਖਪਾਤ ਨਹੀਂ ਹੋਣਾ ਚਾਹੀਦਾ: ਸੰਸਦ ਮੈਂਬਰ ਮਨੀਸ਼ ਤਿਵਾੜੀ

ਯੈੱਸ ਪੰਜਾਬ
ਚੰਡੀਗੜ੍ਹ, 9 ਜੁਲਾਈ, 2024

ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਭਾਜਪਾ ‘ਤੇ ਲੋਕ ਹਿੱਤ ਦੇ ਕੰਮਾਂ ਵਿਚ ਪੱਖਪਾਤ ਕਰਨ ਦਾ ਦੋਸ਼ ਲਗਾਇਆ ਹੈ। ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਰ ਵਾਰਡ ਵਿੱਚ ਨਾ ਤਾਂ ਇਕੱਲੇ ਭਾਜਪਾ ਹਿਮਾਇਤੀ ਰਹਿੰਦੇ ਹਨ ਅਤੇ ਨਾ ਹੀ ਸਿਰਫ ਕਾਂਗਰਸ ਜਾਂ ਆਮ ਆਦਮੀ ਪਾਰਟੀ ਦੇ ਸਮਰਥਕ ਰਹਿੰਦੇ ਹਨ। ਅਜਿਹੇ ‘ਚ ਵਿਕਾਸ ਦੇ ਮਾਮਲੇ ‘ਚ ਪੱਖਪਾਤ ਕਿਉਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸਨ, ਤਾਂ ਉਥੇ ਆਮ ਆਦਮੀ ਪਾਰਟੀ ਦੇ 7 ਵਿਧਾਇਕ, ਇੱਕ ਬਸਪਾ ਅਤੇ ਇੱਕ ਸ਼੍ਰੋਮਣੀ ਅਕਾਲੀ ਦਲ ਦਾ ਵਿਧਾਇਕ ਸੀ।

ਪਰ ਉਸ ਸਮੇਂ ਦੌਰਾਨ ਉਨ੍ਹਾਂ ਕਦੇ ਵੀ ਕੋਈ ਵਿਰੋਧੀ ਬਿਆਨ ਨਹੀਂ ਦਿੱਤਾ। ਇਸੇ ਤਰ੍ਹਾਂ, ਲੁਧਿਆਣਾ ਤੋਂ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਕਦੇ ਵੀ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਨਾਲ ਕੋਈ ਬਹਿਸ ਨਹੀਂ ਹੋਈ ਸੀ।

ਇਸੇ ਤਰ੍ਹਾਂ, ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਸਕੱਤਰ ਵੱਲੋਂ ਬੀਤੇ ਦਿਨੀਂ ਨਗਰ ਨਿਗਮ ਹਾਊਸ ਵੱਲੋਂ ਮੁਫਤ ਪਾਰਕਿੰਗ ਅਤੇ ਲੋਕਾਂ ਨੂੰ 20 ਹਜ਼ਾਰ ਲੀਟਰ ਪਾਣੀ ਪ੍ਰਤੀ ਮਹੀਨਾ ਦੇਣ ਸਬੰਧੀ ਪਾਸ ਕੀਤੇ ਗਏ ਪ੍ਰਸਤਾਵ ਸਬੰਧੀ ਦਿੱਤੇ ਨੋਟਿਸ ’ਤੇ ਵੀ ਤਿਵਾੜੀ ਬੋਲੇ।

ਤਿਵਾੜੀ ਨੇ ਕਿਹਾ ਕਿ ਸਦਨ ਵੱਲੋਂ ਪਾਸ ਕੀਤੇ ਮਤੇ ਸਬੰਧੀ ਨੋਟਿਸ ਵਿੱਚ ਨਿਰਧਾਰਤ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਜਿਨ੍ਹਾਂ ਤਜਵੀਜ਼ਾਂ ਰਾਹੀਂ ਲੋਕ ਹਿੱਤ ਵਿੱਚ ਲਏ ਫੈਸਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਸ ਮੌਕੇ ਸਦਨ ਵੱਲੋਂ ਸਾਬਕਾ ਮੇਅਰ ਪ੍ਰਦੀਪ ਛਾਬੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ 2 ਮਿੰਟ ਦਾ ਮੌਨ ਵੀ ਰੱਖਿਆ ਗਿਆ। ਜਿੱਥੇ ਸੰਸਦ ਮੈਂਬਰ ਤਿਵਾੜੀ ਨੇ ਸਵ. ਛਾਬੜਾ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ