ਯੈੱਸ ਪੰਜਾਬ
ਚੰਡੀਗੜ੍ਹ, 26 ਜੂਨ, 2024
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜਾਂ ਵਿੱਚ ਜੋਰ-ਸ਼ੋਰ ਨਾਲ ਲੱਗੀ ਹੋਈ ਹੈ, ਤੇ ਹੁਣ ਤਾ ਆਪ ਦੇ ਤਿੰਨ ਮੈਂਬਰ ਪਾਰਲੀਮੈਂਟਾਂ ਨੇ ਵੀ ਸਹੂੰ ਚੁੱਕ ਲਈ ਹੈ। ਇਸਦੇ ਲਈ ਉਨ੍ਹਾਂ ਨੇ ਸੰਸਦ ਮੈਂਬਰਾਂ ਸ. ਗੁਰਮੀਤ ਸਿੰਘ ਮੀਤ ਹੇਅਰ, ਸ. ਮਾਲਵਿੰਦਰ ਸਿੰਘ ਕੰਗ ਅਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਵਧਾਈ ਦਿੱਤੀ।
ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਆਪ ਦੇ ਤਿੰਨੇ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਅਤੇ ਪੰਜਾਬ ਦੇ ਮਸਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਤਿੰਨੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹੋਏ ਸੂਬੇ ਦੇ ਆਮ ਲੋਕਾਂ ਦੇ ਮਸਲੇ ਸੰਸਦ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਣਦੇ ਹੱਕ ਲੈਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆ ਹਨ, ਪਰ ਕੇਂਦਰ ਸਰਕਾਰ ਪੰਜਾਬ ਦੇ ਆਰ.ਡੀ.ਐਫ ਸਮੇਤ ਵੱਖ-ਵੱਖ ਸਕੀਮਾਂ ਦੇ ਫੰਡਾ ਨੂੰ ਰੋਕ ਕੇ ਵਿਕਾਸ ਕਾਰਜਾਂ ਨੂੰ ਰੋਕ ਰਹੀ ਹੈ।
ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਿੱਤੇ ਜਾ ਰਹੇ ਕਾਰਜਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਬੰਦ ਪਏ ਸੂਏ ਚਾਲੂ ਕਰਵਾਉਣ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਘਰ-ਘਰ ਰਾਸ਼ਨ, 43000 ਤੋਂ ਵੱਧ ਸਰਕਾਰੀ ਨੋਕਰੀਆਂ ਦੀ ਭਰਤੀ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡ ਨਰਸਰੀਆਂ ਦੀ ਸਥਾਪਨਾ ਕਰਨ ਤੋਂ ਇਲਾਵਾ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ।