ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, ਸਤੰਬਰ 15, 2024:
ਟੈਕਸਾਸ ਰਾਜ ਦੇ ਡਲਾਸ ਸ਼ਹਿਰ ਦੇ ਹੇਠਲੇ ਹਿੱਸੇ ਵਿਚ ਹੋਈ ਗੋਲੀਬਾਰੀ ਵਿਚ 3 ਵਿਅਕਤੀਆਂ ਦੇ ਗੋਲੀਆਂ ਵੱਜਣ ਕਾਰਨ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਅਨੁਸਾਰ ਸ਼ੱਕੀ ਫਰਾਰ ਹੋ ਗਿਆ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਡਲਾਸ ਦੇ ਪੁਲਿਸ ਲੈਫਟੀਨੈਂਟ ਟਰਾਮੀਸ ਜੋਨਜ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿਨਾਂ ਦੀ ਹਾਲਤ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।
ਉਨਾਂ ਕਿਹਾ ਹੈ ਕਿ ਸ਼ੱਕੀ ਦੀ ਪਛਾਣ ਨਹੀਂ ਹੋ ਸਕੀ ਤੇ ਮਾਮਲਾ ਅਜੇ ਜਾਂਚ ਅਧੀਨ ਹੈ। ਉਨਾਂ ਕਿਹਾ ਕਿ ਸੂਚਨਾ ਮਿਲਣ ‘ਤੇ ਪੁਲਿਸ ਅਫਸਰ ਦੁਪਹਿਰ 12.15 ਘਟਨਾ ਸਥਾਨ ‘ਤੇ ਪੁੱਜੇ।
ਪੁਲਿਸ ਨੇ ਘਟਨਾ ਸਬੰਧੀ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਕ ਸਥਾਨਕ ਵਾਸੀ ਅਨੁਸਾਰ ਗੋਲੀਬਾਰੀ ਟਾਵਰ ਦੀ 8 ਵੀਂ ਮੰਜਿਲ ‘ਤੇ ਹੋਈ ਹੈ। ਜ਼ਖਮੀਆਂ ਵਿਚ ਡਲਾਸ ਇੰਡੀਪੈਂਡੈਂਟ ਸਕੂਲ ਡਿਸਟ੍ਰਿਕਟ ਦਾ ਇਕ ਵਿਦਿਆਰਥੀ ਵੀ ਸ਼ਾਮਿਲ ਹੈ।