Friday, March 29, 2024

ਵਾਹਿਗੁਰੂ

spot_img
spot_img

ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੀ ਸ਼ੁਰੂਆਤ ਹੁਣ ਹੋਈ: ਲਾਲ ਚੰਦ ਕਟਾਰੂਚੱਕ

- Advertisement -

ਯੈੱਸ ਪੰਜਾਬ
ਮੋਗਾ, 15 ਅਗਸਤ, 2022 –
ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਸਬੰਧੀ ਜ਼ਿਲਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਆਯੋਜਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਅਤੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਨਿਭਾਈ।

ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਜ਼ਿਲਾ ਤੇ ਸੈਸ਼ਨ ਜੱਜ ਸ੍ਰੀਮਤੀ ਮਨਦੀਪ ਪੰਨੂੰ, ਸ੍ਰ. ਹਰਜੀਤ ਸਿੰਘ ਅਤੇ ਸ੍ਰੀ ਵਿਕਰਾਂਤ ਕੁਮਾਰ (ਦੋਵੇਂ ਐਡੀਸ਼ਨਲ ਸੈਸ਼ਨ ਜੱਜ), ਆਈ. ਜੀ. ਸ੍ਰੀ ਆਰ. ਕੇ. ਜੈਸਵਾਲ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਜ਼ਿਲਾ ਪੁਲਿਸ ਮੁਖੀ ਸ੍ਰ. ਗੁਲਨੀਤ ਸਿੰਘ ਖੁਰਾਣਾ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਸ੍ਰੀ ਵਿਜੇ ਸਾਥੀ, ਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਜਯੋਤੀ ਬਾਲਾ ਮੱਟੂ, ਜ਼ਿਲਾ ਪ੍ਰਧਾਨ ਆਪ ਸ੍ਰ. ਹਰਮਨਜੀਤ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।

ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਨੇ ਜ਼ਿਲਾ ਵਾਸੀਆਂ ਨੂੰ ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣੀ ਹੈ। ਅਸਲ ਵਿੱਚ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੀ ਸ਼ੁਰੂਆਤ ਹੁਣ ਹੋਈ ਹੈ। ਇਸ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਕੁਝ ਨਹੀਂ ਕੀਤਾ।

ਉਨਾਂ ਕਿਹਾ ਕਿ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨਾ ਅਤੇ ਹਰਾ-ਭਰਾ ਕਰਨਾ ਪੰਜਾਬ ਸਰਕਾਰ ਦਾ ਮੁੱਖ ਨਿਸ਼ਾਨਾ ਹੈ। ਚਾਲੂ ਮੌਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 1.20 ਕਰੋੜ ਤੋਂ ਵਧੇਰੇ ਬੂਟੇ ਲਗਾਏ ਜਾ ਰਹੇ ਹਨ। ਤਿ੍ਰਵੇਣੀਆਂ ਲਗਾ ਕੇ ਪੰਜਾਬ ਦੇ ਖ਼ਤਮ ਹੋ ਰਹੇ ਵਿਰਸੇ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ 5 ਮਹੀਨੇ ਦੇ ਕਾਰਜਕਾਲ ਦੌਰਾਨ ਕੀਤੀਆਂ ਪਹਿਲਕਦਮੀਆਂ ਦਾ ਵੇਰਵਾ ਲੋਕਾਂ ਸਾਹਮਣੇ ਪੇਸ਼ ਕੀਤਾ।

ਉਨਾਂ ਕਿਹਾ ਕਿ ਸਾਨੂੰ ਇਹ ਆਜ਼ਾਦੀ ਖੈਰਾਤ ਵਿੱਚ ਨਹੀਂ ਮਿਲੀ ਬਲਕਿ ਦੇਸ਼ ਦੇ ਸਪੂਤਾਂ ਨੇ ਆਪਣੇ ਖੂਨ ਨਾਲ ਦੇਸ਼ ਦੀ ਇਬਾਰਤ ਲਿਖੀ ਹੈ। ਉਨਾਂ ਕਿਹਾ ਕਿ ਕਈ ਸੰਘਰਸ਼ਾਂ ਦੀ ਬਦੌਲਤ ਹੀ 15 ਅਗਸਤ, 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ। ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਦੀ ਆਜ਼ਾਦੀ ਲਈ ਪ੍ਰਾਣਾਂ ਦੀ ਅਹੂਤੀ ਦੇਣ ਵਾਲਿਆਂ ਵਿੱਚ ਤਕਰੀਬਨ 80 ਫੀਸਦ ਪੰਜਾਬੀ ਸਨ।

ਇਹ ਦਿਹਾੜਾ ਸਾਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਊਧਮ ਸਿੰਘ ਦੇ ਬਲੀਦਾਨਾਂ ਦੀ ਯਾਦ ਦਵਾਉਂਦਾ ਹੈ ਅਤੇ ਉਨਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਉਸ ਜੰਗ ਨੂੰ ਆਪਾਂ ਭਾਰਤ ਵਾਸੀ ਸੇਜ਼ਲ ਅੱਖਾਂ ਨਾਲ ਯਾਦ ਕਰਦੇ ਹਾਂ ਅਤੇ ਉਹਨਾਂ ਆਜ਼ਾਦੀ ਘੁਲਾਟੀਆ ਨੂੰ ਸਜਦਾ ਕਰਦੇ ਹੋਏ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ।

ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਭਾਵੇਂ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ ਇੰਨੇ ਵਰੇ ਹੋ ਗਏ ਹਨ ਪਰ ਫਿਰ ਵੀ ਅਸੀਂ ਉਹਨਾਂ ਟੀਚਿਆਂ ਨੂੰ ਹਾਲੇ ਤੱਕ ਪ੍ਰਾਪਤ ਨਹੀਂ ਕਰ ਸਕੇ ਜਿਨਾਂ ਦੀ ਕਲਪਨਾ ਆਜ਼ਾਦੀ ਪਰਵਾਨਿਆਂ ਨੇ ਕੀਤੀ ਸੀ। ਸਾਡੇ ਦੇਸ਼ ਦੀ ਵੱਡੀ ਜਨਸੰਖਿਆ, ਕੁਦਰਤੀ ਸਰੋਤਾਂ ਦੀ ਬਹੁਮੁੱਲੀ ਹੋਂਂਦ ਦਾ ਜੇਕਰ ਅਸੀਂ ਸੁਚੱਜੀ ਅਤੇ ਸਹੀ ਦਿਸ਼ਾ ਵਿੱਚ ਵਰਤੋਂ ਕਰੀਏ ਤਾਂ ਇਹ ਸਾਡੇ ਦੇਸ਼ ਦੀ ਤਾਕਤ ਬਣ ਸਕਦੇ ਹਨ ਅਤੇ ਦੇਸ਼ ਦਾ ਵਿਕਾਸ ਹੋਰ ਤੇਜ ਹੋ ਸਕਦਾ ਹੈ।

ਉਨਾਂ ਕਿਹਾ ਕਿ ਆਓ, ਅਸੀ ਸਾਰੇ ਅੱਜ ਇਸ ਸ਼ੁੱਭ ਮੌਕੇ ਤੇ ਅਹਿਦ ਲਈਏ ਕਿ ਦੇਸ਼ ਦੀ ਖੁਸ਼ਹਾਲੀ ਲਈ ਅਸੀ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਸੂਬੇ ਨੂੰ ਹੋਰ ਉੱਚੀਆਂ ਬੁਲੰਦੀਆਂ ਤੇ ਲਿਜਾਣ ਲਈ ਆਪਣਾ ਯੋਗਦਾਨ ਪਾਉਦੇ ਰਹਾਂਗੇ।

ਇਸ ਮੌਕੇ ਜ਼ਿਲਾ ਮੋਗਾ ਦੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਵਿਸੇਸ਼ ਯੋਗਦਾਨ ਪਾਉਣ ਵਾਲੀਆਂ 52 ਸ਼ਖਸ਼ੀਅਤਾਂ ਦਾ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ 17 ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ।

ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੁਰੱਖਿਆ ਦਸਤਿਆਂ, ਐੱਨ. ਸੀ. ਸੀ. ਕੈਡਿਟਾਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...