Saturday, October 5, 2024
spot_img
spot_img
spot_img
spot_img
spot_img

ਪੰਜਾਬ ਮੰਡੀ ਬੋਰਡ ਦੇ ਵਿਹੜੇ ਮਨਾਇਆ “ਤੀਆਂ ਤੀਜ਼ ਦੀਆਂ” ਦਾ ਤਿਉਹਾਰ, ਸੱਭਿਆਚਾਰਕ ਪਹਿਰਾਵੇ ਵਿੱਚ ਦਿੱਤੀਆਂ ਪੇਸ਼ਕਾਰੀਆਂ

ਯੈੱਸ ਪੰਜਾਬ
ਐਸ.ਏ.ਐਸ.ਨਗਰ, 9 ਅਗਸਤ, 2024

ਪੰਜਾਬ ਮੰਡੀ ਬੋਰਡ ਦੇ ਮਹਿਲਾ ਸਟਾਫ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਧੁਨਿਕ ਫ਼ਲ ਅਤੇ ਸਬਜੀ ਮੰਡੀ, ਮੋਹਾਲੀ ਵਿਖੇ ਅੱਜ “ਤੀਆਂ ਤੀਜ਼ ਦੀਆਂ” ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪਤਨੀ ਸ੍ਰੀਮਤੀ ਹਰਿੰਦਰ ਕੌਰ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ, ਪੰਜਾਬ ਮੰਡੀ ਬੋਰਡ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਮੂਲਿਅਤ ਕੀਤੀ।

ਕੁਦਰਤ ਦੀ ਨਿਆਮਤ ਅਤੇ ਸੁਹਾਵਣੇ ਮਾਨਸੂਨ ਦੀ ਆਮਦ ਦੇ ਪ੍ਰਤੀਕ ਇਸ ਤਿਉਹਾਰ ਦੌਰਾਨ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਸਾਰੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੱਖ-ਵੱਖ ਪੰਜਾਬੀ ਲੋਕ ਗੀਤਾਂ ਦੀਆਂ ਧੁਨਾਂ ਤੇ ਗਿੱਧੇ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਪੰਜਾਬੀ ਅਤੇ ਹਿੰਦੀ ਗੀਤਾਂ ਤੇ ਦਿਲ ਖਿੱਚਵੀਆਂ ਪੇਸ਼ਕਾਰੀਆਂ ਨੇ ਜਿੱਥੇ ਵੇਖਣ ਵਾਲਿਆਂ ਦਾ ਮਨ ਮੋਹਿਆ, ਉੱਥੇ ਹੀ ਲੋਕ ਗੀਤਾਂ ਨੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕੀਤਾ।

ਮੁੱਖ ਮਹਿਮਾਨ ਸ੍ਰੀਮਤੀ ਹਰਿੰਦਰ ਕੌਰ ਬਰਸਟ ਨੇ ਸਾਰਿਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਤੀਆਂ ਦਾ ਤਿਉਹਾਰ ਸਾਨੂੰ ਸਾਡੇ ਪੁਰਾਣੇ ਸੱਭਿਆਚਾਰ ਨਾਲ ਜੋੜ ਕੇ ਰੱਖਦਾ ਹੈ। ਅਜਿਹੇ ਤਿਉਹਾਰ ਹੀ ਪੰਜਾਬੀ ਵਿਰਸੇ ਦੀ ਚੜਦੀ ਕਲਾ ਦਾ ਪ੍ਰਤੀਕ ਹਨ ਅਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਣ ਲਈ ਅਜਿਹੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹਨ।

ਸ੍ਰੀਮਤੀ ਗੀਤਿਕਾ ਸਿੰਘ ਨੇ ਕਿਹਾ ਕਿ ਅੱਜ ਦੇ ਮਾਡਰਨ ਜਮਾਨੇ ਵਿੱਚ ਜਿੱਥੇ ਲੋਕ ਆਪਣੇ ਸੱਭਿਆਚਾਰ ਨੂੰ ਭੁਲਦੇ ਜਾ ਰਹੇ ਹਨ, ਉੱਥੇ ਹੀ ਤੀਆਂ ਦਾ ਤਿਉਹਾਰ ਸਾਨੂੰ ਸਾਡੇ ਸੱਭਿਆਚਾਰ ਦੀ ਪਹਿਚਾਣ ਕਰਵਾਉਂਦਾ ਹੈ। ਇਸ ਮੌਕੇ ਸਾਰਿਆਂ ਨੇ ਬੋਲੀਆਂ, ਗਿੱਧਾ, ਭੰਗੜਾ ਪਾਇਆ ਅਤੇ ਪੀਂਗਾ ਝੂਟੀਆਂ। ਪੰਜਾਬ ਮੰਡੀ ਬੋਰਡ ਦੀਆਂ ਸਮੂਹ ਮਹਿਲਾ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ