Saturday, March 2, 2024

ਵਾਹਿਗੁਰੂ

spot_img
spot_img
spot_img
spot_img
spot_img
spot_img

2 ਦਸੰਬਰ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਰੈਲੀ ਦੇ ਮੱਦਨੇਜ਼ਰ ਪੁਲਿਸ ਨੇ ਟਰੈਫਿਕ ਨੂੰ ਡਾਈਵਰਟ ਕੀਤਾ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 1 ਦਸੰਬਰ, 2023:
ਭਲਕੇ 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਲਿਸ ਵਿਭਾਗ ਵੱਲੋਂ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਤੱਕ ਜਾਣ ਵਾਲੀ ਟਰੈਫਿਕ ਨੂੰ ਬਟਾਲਾ ਸ਼ਹਿਰ ਦੇ ਅੰਮ੍ਰਿਤਸਰ ਬਾਈਪਾਸ ਨਜਦੀਕ ਸੈਦ ਮੁਬਾਰਕ ਪਿੰਡ ਤੋਂ ਸ੍ਰੀ ਹਰਗੋਬਿੰਦਪੁਰ, ਮੁਕੇਰੀਆਂ ਅਤੇ ਟਾਂਡੇ ਵੱਲ ਨੂੰ ਡਾਈਵਰਟ ਕੀਤਾ ਗਿਆ ਹੈ।

ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੇ ਹਲਕੇ ਵਾਹਨਾਂ ਨੂੰ ਖੁੰਡਾ ਬਾਈਪਾਸ ਤੋਂ ਸਠਿਆਲੀ ਪੁੱਲ ਵਾਇਆ ਮੁਕੇਰੀਆਂ ਰਾਹੀਂ ਪਠਾਨਕੋਟ ਵੱਲ ਨੂੰ ਡਾਈਵਰਟ ਕੀਤਾ ਗਿਆ ਹੈ। ਅੰਮ੍ਰਿਤਸਰ ਤੋਂ ਗੁਰਦਾਸਪੁਰ ਤੱਕ ਜਾਣ ਵਾਲੇ ਹਲਕੇ ਵਾਹਨਾਂ ਨੂੰ ਬੱਬਰੀ ਬਾਈਪਾਸ ਤੋਂ ਨਬੀਪੁਰ ਤੋਂ ਬਹਿਰਾਮਪੁਰ ਵਾਇਆ ਦੀਨਾਨਗਰ ਡਾਈਵਰਟ ਕੀਤਾ ਗਿਆ ਹੈ।

ਪਠਾਨਕੋਟ ਤੋਂ ਅੰਮ੍ਰਿਤਸਰ ਵੱਲ ਜਾਣ ਵਾਲੀ ਹੈਵੀ ਟਰੈਫਿਕ ਨੂੰ ਮਲਕਪੁਰ ਚੌਂਕ ਤੋਂ ਵਾਇਆ ਮੁਕੇਰੀਆਂ, ਟਾਂਡਾ, ਬਟਾਲਾ ਤੋਂ ਅੰਮ੍ਰਿਤਸਰ ਨੂੰ ਡਾਈਵਰਟ ਕੀਤਾ ਗਿਆ ਹੈ। ਪਠਾਨਕੋਟ ਤੋਂ ਅੰਮ੍ਰਿਤਸਰ ਵੱਲ ਜਾਣ ਵਾਲੇ ਹਲਕੇ ਵਾਹਨਾਂ ਦੀ ਟਰੈਫਿਕ ਨੂੰ ਝੰਡੇ ਚੱਕ ਤੋਂ ਪਨਿਆੜ ਰੋਡ ਵਾਇਆ ਗੁਰਦਾਸਪੁਰ ਸਿਟੀ ਡਾਈਵਰਟ ਕੀਤਾ ਗਿਆ ਹੈ।

ਹੁਸ਼ਿਆਰਪੁਰ ਤੋਂ ਗੁਰਦਾਸਪੁਰ ਹੈਵੀ ਟਰੈਫਿਕ ਨੂੰ ਮੁਕੇਰੀਆਂ ਤੋਂ ਵਾਇਆ ਪਠਾਨਕੋਟ ਡਾਈਵਰਟ ਕੀਤਾ ਗਿਆ ਹੈ। ਸ੍ਰੀ ਹਰਗੋਬਿੰਦਪੁਰ ਤੋਂ ਗੁਰਦਾਸਪੁਰ ਹੈਵੀ ਟਰੈਫਿਕ ਨੂੰ ਘੁਮਾਣ ਤੋਂ ਬਟਾਲਾ ਡਾਈਵਰਟ ਕੀਤਾ ਗਿਆ ਹੈ। ਕਲਾਨੌਰ ਤੋਂ ਅੰਮ੍ਰਿਤਸਰ ਦੀ ਹੈਵੀ ਟਰੈਫਿਕ ਨੂੰ ਬੱਬਰੀ ਬਾਈਪਾਸ ਤੋਂ ਅੰਮ੍ਰਿਤਸਰ ਡਾਈਵਰਟ ਕੀਤਾ ਗਿਆ ਹੈ। ਕਲਾਨੌਰ ਤੋਂ ਪਠਾਨਕੋਟ ਦੀ ਹੈਵੀ ਟਰੈਫਿਕ ਨੂੰ ਹਰਦੋਛੰਨੀ ਰੋਡ ਤੋਂ ਦੀਨਾਨਗਰ, ਪਠਾਨਕੋਟ ਡਾਈਵਰਟ ਕੀਤਾ ਗਿਆ ਹੈ। ਪਠਾਨਕੋਟ ਤੋਂ ਗੁਰਦਾਸਪੁਰ ਹਲਕੇ ਵਾਹਨਾਂ ਦੀ ਟਰੈਫਿਕ ਨੂੰ ਪਰਮਾਨੰਦ, ਦੀਨਾਨਗਰ, ਬਹਿਰਾਮਪੁਰ ਤੋਂ ਬੱਬਰੀ ਬਾਈਪਾਸ ਡਾਈਵਰਟ ਕੀਤਾ ਗਿਆ ਹੈ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਰੈਲੀ ਦੇ ਮੱਦੇਨਜ਼ਰ ਬਦਲਵੇ ਰੂਟਾਂ ਦਾ ਇਸਤੇਮਾਲ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,406FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...