Thursday, April 18, 2024

ਵਾਹਿਗੁਰੂ

spot_img
spot_img

Trains ਸ਼ੁਰੂ ਹੋਣ ਨਾਲ Punjab ਦਾ ਉਦਯੋਗਿਕ ਵਿਕਾਸ ਮੁੜ ਲੀਹਾਂ ’ਤੇ ਆਵੇਗਾ : Sunder Sham Arora

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 25 ਨਵਬੰਰ, 2020 –
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸੂਬੇ ਅੰਦਰ ਰੇਲ ਆਵਾਜਾਈ ਮੁੜ ਸ਼ੁਰੂ ਹੋਣ ਨੂੰ ਰਾਜ ਦੇ ਉਦਯੋਗਾਂ ਲਈ ਵੱਡੀ ਰਾਹਤ ਦੱਸਦਿਆਂ ਕਿਹਾ ਕਿ ਟਰੇਨਾਂ ਸ਼ੁਰੂ ਹੋਣ ਨਾਲ ਜਲਦ ਹੀ ਪੰਜਾਬ ਮੁੜ ਉਦਯੋਗਿਕ ਅਤੇ ਵਿੱਤੀ ਵਿਕਾਸ ਦੀਆਂ ਲੀਹਾਂ ’ਤੇ ਆ ਜਾਵੇਗਾ।

ਰਾਜ ਵਿੱਚ ਰੇਲ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਿਸਾਨ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਰੇਲ ਗੱਡੀਆਂ ਖਾਸ ਤੌਰ ’ਤੇ ਮਾਲ ਗੱਡੀਆਂ ਚੱਲਣ ਨਾਲ ਇੰਪੋਰਟ ਐਕਸਪੋਰਟ ਨੂੰ ਵੱਡਾ ਹੁਲਾਰਾ ਮਿਲੇਗਾ ਕਿਉਂਕਿ ਦੋਵਾਂ ਖੇਤਰਾਂ ਦੇ ਵਿਕਾਸ ਦੀ ਰਫ਼ਤਾਰ ਰੇਲਾਂ ਬੰਦ ਹੋਣ ਕਾਰਨ ਮੱਠੀ ਪੈ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲੋੜੀਂਦੀਆਂ ਵਸਤਾਂ, ਸਮਾਨ, ਪਦਾਰਥਾਂ ਅਤੇ ਪ੍ਰੋਡਕਟਾਂ ਦੀ ਦਰਾਮਤ ਅਤੇ ਬਰਾਮਦ ਨੂੰ ਹੁਣ ਹੁਲਾਰਾ ਮਿਲੇਗਾ ਜੋ ਕਿ ਅਤਿ ਲੋੜੀਂਦਾ ਵੀ ਸੀ।

ਉਨ੍ਹਾਂ ਦੱਸਿਆ ਕਿ ਸਤੰਬਰ ਦੇ ਆਖਰੀ ਹਫ਼ਤੇ ਤੋਂ ਰੇਲਾਂ ਬੰਦ ਹੋਣ ਕਾਰਨ ਪੰਜਾਬ ਦੇ ਉਦਯੋਗਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਰੇਲ ਆਵਾਜਾਈ ਵਿਸ਼ੇਸ਼ ਕਰਕੇ ਮਾਲ ਗੱਡੀਆਂ ਚੱਲਣ ਨਾਲ ਉਦਯੋਗਾਂ ਨੂੰ ਫਾਇਦਾ ਹੋਣ ਦੇ ਨਾਲ-ਨਾਲ ਹੋਰਨਾਂ ਸਬੰਧਤ ਖੇਤਰਾਂ, ਖੇਤੀਬਾੜੀ ਖੇਤਰ, ਮਜ਼ਦੂਰਾਂ ਆਦਿ ਨੂੰ ਵੀ ਭਾਰੀ ਰਾਹਤ ਮਿਲੇਗੀ।

ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਟਰੇਨਾਂ ਦੀ ਆਵਾਜਾਈ ਹੁਣ ਨਿਰੰਤਰ ਜਾਰੀ ਰਹਿਣੀ ਚਾਹੀਦੀ ਹੈ ਤਾਂ ਜੋ ਸੂਬੇ ਦੇ ਵਿਕਾਸ ਵਿੱਚ ਹੋਰ ਖੜੌਤ ਨਾ ਆ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਨੂੰ ਟਰੇਨਾਂ ਨਾ ਚੱਲਣ ਕਾਰਨ ਪਹਿਲਾਂ ਹੀ 40 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਘਾਟਾ ਪੈ ਚੁੱਕਾ ਹੈ।

ਉਦਯੋਗ ਮੰਤਰੀ ਨੇ ਕਿਹਾ ਕਿ ਸੜਕੀ ਆਵਾਜਾਈ ਰਾਹੀਂ ਵਸਤਾਂ/ਪ੍ਰੋਡਕਟਾਂ ਆਦਿ ਦੀ ਢੋਆ-ਢੁਆਈ ਕਿਸੇ ਨੂੰ ਵੀ ਵਾਰਾ ਨਹੀਂ ਖਾਂਦੀ ਅਤੇ ਟਰੇਨਾਂ ਚੱਲਣ ਨਾਲ ਉਦਯੋਗਿਕ ਵਿਕਾਸ ਦੀ ਰਫ਼ਤਾਰ ਵਿੱਚ ਤੇਜੀ ਆਵੇਗੀ ਜਿਸਦੀ ਕਿ ਹੁਣ ਬਹੁਤ ਸਖਤ ਲੋੜ ਸੀ।

ਅਰੋੜਾ ਨੇ ਕਿਹਾ ਟਰੇਨਾਂ ਰਾਹੀਂ ਉਦਯੋਗਾਂ ਨੂੰ ਲੋੜੀਂਦਾ ਸਮਾਨ ਅਤੇ ਵਸਤਾਂ ਪਹੁੰਚਣ ਨਾਲ ਆਉਂਦੇ ਦਿਨਾਂ ਵਿੱਚ ਪੰਜਾਬ ਦੇ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਉਦਯੋਗਾਂ ਦੇ ਰਫ਼ਤਾਰ ਫੜਨ ਨਾਲ ਵੱਖ-ਵੱਖ ਖੇਤਰਾਂ ਵਿਸ਼ੇਸ਼ ਕਰਕੇ ਉਦਯੋਗਿਕ ਕਾਮਿਆਂ ਨੂੰ ਵੀ ਫਾਇਦਾ ਹੋਵੇਗਾ।

ਟਰੇਨਾਂ ਦੀ ਮੁੜ ਸ਼ੁਰੂਆਤ ਕਰਵਾਉਣ ਲਈ ਪੰਜਾਬ ਸਰਕਾਰ ਦੀ ਦਖਲਅੰਦਾਜੀ ਅਤੇ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਇਹ ਫੈਸਲਾ ਸੂਬੇ ਅਤੇ ਇਸਦੇ ਲੋਕਾਂ ਦੇ ਵੱਡੇ ਹਿੱਤਾਂ ਵਿੱਚ ਹੈ। ਉਦਯੋਗ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਉਹ ਘੱਟੋ-ਘੱਟ ਸਮਰਥਨ ਮੁਲ (ਐਮ.ਐਸ.ਪੀ) ਖਤਨ ਨਹੀਂ ਕਰ ਰਹੀ ਤਾਂ ਇਸ ਸਬੰਧੀ ਲਿਖਤੀ ਤੌਰ ’ਤੇ ਲੈ ਕੇ ਆਵੇ ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਰੋਸ ਵਿੱਚ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅੰਨ-ਭੰਡਾਰਨ ਵਿੱਚ 50 ਫੀਸਦੀ ਤੋਂ ਵੱਧ ਯੋਗਦਾਨ ਪਾਉਂਦਾ ਹੈ ਜਿਸਦੇ ਹਿੱਤਾਂ ਨੂੰ ਕੇਂਦਰ ਵਲੋਂ ਅੱਖੋਂ-ਪਰੋਖੇ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਦੇ ਮਸਲਿਆਂ ’ਤੇ ਪੂਰੀ ਅਹਿਮੀਅਤ ਨਾਲ ਗੌਰ ਫਰਮਾਉਂਣਾ ਚਾਹੀਦਾ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...