Friday, April 19, 2024

ਵਾਹਿਗੁਰੂ

spot_img
spot_img

Tript Bajwa ਅਤੇ ਵਿਧਾਇਕ ਲਾਡੀ ਵਲੋਂ ਸ੍ਰੀ ਅੱਚਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

- Advertisement -

ਯੈੱਸ ਪੰਜਾਬ
ਬਟਾਲਾ, 28 ਨਵੰਬਰ, 2020 –
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸੰਪੂਰਨਤਾ ਸਮਾਗਮ ਮੌਕੇ ਗੁਰੂ ਸਾਹਿਬ ਦੇ ਚਰਨਛੋਹ ਪ੍ਰਾਪਤ ਸਥਾਨ ਸ੍ਰੀ ਅੱਚਲ ਸਾਹਿਬ ਵਿਖੇ ਸੜਕ, ਸਟਰੀਟ ਲਾਈਟ, ਗੁਰੂ ਨਾਨਕ ਪਾਰਕ, ਸੀਵਰੇਜ, ਪਸ਼ੂ ਹਸਪਤਾਲ ਅਤੇ ਹੈਲਥ ਸੈਂਟਰ ਦਾ ਉਦਘਾਟਨ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸ੍ਰੀ ਅਖੰਡ ਪਾਠ ਦੀ ਅਰੰਭਤਾ ਕਰਵਾਈ।

ਇਸ ਮੌਕੇ ਕੁੱਲ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਸ੍ਰੀ ਅੱਚਲ ਸਾਹਿਬ ਅਤੇ ਬਟਾਲਾ ਦੀ ਧਰਤੀ ਵੱਡੇ ਭਾਗਾਂ ਵਾਲੀ ਹੈ ਜਿਥੇ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ ਸਨ।

ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 550ਵੇਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਸਾਰੇ ਨਗਰਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿਚੋਂ ਸ੍ਰੀ ਅੱਚਲ ਸਾਹਿਬ (ਚਾਹਲ ਕਲਾਂ) ਵੀ ਇੱਕ ਹੈ। ਸ. ਬਾਜਵਾ ਨੇ ਕਿਹਾ ਸ੍ਰੀ ਅੱਚਲ ਸਾਹਿਬ ਤੋਂ ਵਾਇਆ ਚਾਹਲ ਖੁਰਦ ਇੱਕ ਨਵੀਂ ਸੜਕ ਬਣਾਈ ਜਾਵੇਗੀ ਤਾਂ ਜੋ ਸੰਗਤਾਂ ਨੂੰ ਹੋਰ ਵੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਵਨ ਅਸਥਾਨਾਂ ਦੇ ਵਿਕਾਸ ਵਿੱਚ ਅੱਗੇ ਵੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

ਇਸੇ ਦੌਰਾਨ ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ 6.2 ਕਰੋੜ ਰੁਪਏ ਦੇ ਚੈੱਕ ਭੇਂਟ ਕਰਦਿਆਂ ਕਿਹਾ ਕਿ ਇਸ ਹਲਕੇ ਨੂੰ ਵੀ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ।

ਸ. ਬਾਜਵਾ ਨੇ ਕਿਹਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ ਅਗਲੇ ਦੋ ਹਫ਼ਤਿਆਂ ਦੇ ਅੰਦਰ 15 ਕਰੋੜ ਰੁਪਏ ਦੇ ਹੋਰ ਚੈੱਕ ਦਿੱਤੇ ਜਾਣਗੇ। ਉਨ੍ਹਾਂ ਹਾਜ਼ਰ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਇਹ ਪੈਸਾ ਪੰਜਾਬ ਦੇ ਲੋਕਾਂ ਦੀ ਮਿਹਨਤ ਦਾ ਪੈਸਾ ਹੈ ਅਤੇ ਇਸਨੂੰ ਪੂਰੀ ਇਮਾਨਦਾਰੀ ਨਾਲ ਪਿੰਡਾਂ ਦੇ ਵਿਕਾਸ ਉੱਪਰ ਖਰਚਿਆ ਜਾਵੇ।

ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਚੈੱਕ ਦੇਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਹ ਹਲਕਾ ਦਹਾਕਿਆਂ ਤੋਂ ਵਿਕਾਸ ਪੱਖੋਂ ਪੱਛੜਿਆ ਹੋਇਆ ਸੀ ਅਤੇ ਜਿਵੇਂ ਪੰਜਾਬ ਸਰਕਾਰ ਨੇ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਦਿੱਤੀਆਂ ਹਨ, ਉਹ ਦਾਅਵੇ ਨਾਲ ਕਹਿੰਦੇ ਹਨ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਗੁਰਦੁਆਰਾ ਕਮੇਟੀ ਵੱਲੋਂ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਬੀ.ਡੀ.ਪੀ.ਓ. ਬਟਾਲਾ ਅਮਨਦੀਪ ਕੌਰ, ਸਰਪੰਚ ਬਿਕਰਮਜੀਤ ਸਿੰਘ ਬਿੱਕਾ ਚਾਹਲ, ਸੁਖਦੀਪ ਸਿੰਘ ਤੇਜਾ, ਬਾਊ ਗੁਲਸ਼ਨ ਮਾਰਬਲ ਵਾਲੇ, ਰਾਜਪ੍ਰੀਤ ਸਿੰਘ ਢਿਲੋਂ, ਮੰਨੂ ਭਿੰਡਰ, ਪੀ.ਏ. ਸਿਕੰਦਰ ਸਿੰਘ, ਕੇਵਲ ਸਿੰਘ ਚਾਹਲ, ਨੰਬਰਦਾਰ ਸੁਖਵਿੰਦਰ ਸਿੰਘ, ਸਰਪੰਚ ਡਾ ਸੁੱਖ ਨੱਤ, ਸਰਪੰਚ ਸੁਖਦੇਵ ਸਿੰਘ ਨਸੀਰਪੁਰ, ਸਰਪੰਚ ਰਵਿੰਦਰ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਤਰਸੇਮ ਸਿੰਘ ਫੁਲਕੇ, ਸਰਪੰਚ ਸਰਬਜੀਤ ਸਿੰਘ ਜਾਹਦਪੁਰ, ਸਰਪੰਚ ਬਲਰਾਜ ਸਿੰਘ ਜੈਤੋ ਸਰਜਾ, ਸਰਪੰਚ ਬਲਵਿੰਦਰ ਸਿੰਘ ਫੁਲਕੇ ਖੁਰਦ, ਜਗਜੋਤ ਸਿੰਘ ਪੁਰੀਆਂ, ਡਾਇਰੈਕਟਰ ਜਗਜੀਤ ਸਿੰਘ ਅੰਮੋਨੰਗਲ, ਸਰਪੰਚ ਅਜੀਤ ਸਿੰਘ ਅਮਨਗੜ੍ਹ, ਡਾਇਰੈਕਟਰ ਸਰਬਜੀਤ ਸਿੰਘ, ਸੈਕਟਰੀ ਇਕਬਾਲ ਸਿੰਘ, ਸੈਕਟਰੀ ਮਨਜਿੰਦਰ ਸਿੰਘ, ਸਰਪੰਚ ਹਰਜਿੰਦਰ ਸਿੰਘ, ਮਾਹਲ ਰਾਜਾ ਸਰਪੰਚ ਬਹਾਦਰ ਹੁਸੈਨ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਤਰਲੋਕ ਸਿੰਘ ਕੋਟਲਾ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...