Thursday, April 25, 2024

ਵਾਹਿਗੁਰੂ

spot_img
spot_img

Tript Bajwa ਵੱਲੋਂ 45 ਲੱਖ ਦੀ ਲਾਗਤ ਨਾਲ ਨਵਿਆਏ Health Centre ਅਤੇ Park ਦਾ ਉਦਘਾਟਨ

- Advertisement -

ਯੈੱਸ ਪੰਜਾਬ
ਜਲੰਧਰ, 24 ਨਵੰਬਰ, 2020 –
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਜ਼ਿਲ੍ਹਾ ਹੈਡਕੁਆਰਟਰ ਤੋਂ ਲਗਭਗ 36 ਕਿਲੋਮੀਟਰ ਦੂਰੀ ‘ਤੇ ਸਥਿਤ ਹਰੀਪੁਰ ਪਿੰਡ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਸਬਸਿਡਰੀ ਹੈਲਥ ਸੈਂਟਰ ਅਤੇ ਗੁਰੂ ਨਾਨਕ ਪਾਰਕ ਨੂੰ ਲੋਕਾਂ ਨੂੰ ਸਮਰਪਿਤ ਕੀਤਾ।

ਬਾਜਵਾ ਨੇ ਦੱਸਿਆ ਕਿ ਐਨਆਰਆਈਜ਼ ਦੇ ਸਹਿਯੋਗ ਨਾਲ 20 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਸੈਂਟਰ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਪਾਰਕ ਦਾ ਵਿਕਾਸ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮਾਜ ਦੇ ਹਰ ਵਰਗ ਦੇ ਸੰਪੂਰਨ ਵਿਕਾਸ ਲਈ ਕੰਮ ਕਰ ਰਹੀ ਹੈ।

ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਬੇਮਿਸਾਲ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਹੋਈ ਹੈ ਅਤੇ ਹਰੀਪੁਰ ਰਾਜ ਦਾ ਇੱਕ ਮਾਡਲ ਪਿੰਡ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਰਾਜ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਪੰਜਾਬ ਪ੍ਰਤੀ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੀਐਸਟੀ ਹਿੱਸੇਦਾਰੀ, ਪੇਂਡੂ ਵਿਕਾਸ ਫੰਡ ਅਤੇ ਹੋਰ ਵਿੱਤੀ ਸਹਾਇਤਾ ਸਮੇਤ ਪੰਜਾਬ ਦੇ ਸਾਰੇ ਬਕਾਏ ਰੋਕ ਲਏ ਹਨ। ਉਨ੍ਹਾਂ ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਰਵੱਈਏ ਨੂੰ ਰਾਜ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਲੋਕਾਂ ਨੂੰ ਰਾਜ ਨਾਲ ਕੀਤੇ ਜਾ ਰਹੇ ਇਸ ਪੱਖਪਾਤ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ।

ਇਸ ਮੌਕੇ ਮੰਤਰੀ ਨੇ ਹਰੀਪੁਰ ਪਿੰਡ ਦੀ ਪੰਚਾਇਤ ਨੂੰ ਆਪਣੇ ਅਖਤਿਆਰੀ ਫੰਡਾਂ ਵਿਚੋਂ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਸਮਾਗਮ ਵਿੱਚ ਐਸਡੀਐਮ ਗੌਤਮ ਜੈਨ, ਬੀਡੀਪੀਓ ਸੇਵਾ ਸਿੰਘ ਅਤੇ ਹੋਰ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...