Sunday, May 19, 2024

ਵਾਹਿਗੁਰੂ

spot_img
spot_img

Skating ਮੁਕਾਬਲੇ ਦੌਰਾਨ Sikh ਖਿਡਾਰੀ ਨੂੰ Helmet ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ SGPC ਵੱਲੋਂ ਨਿੰਦਾ

- Advertisement -

ਪੰਜਾਬ ਅੰਦਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ: ਐਡਵੋਕੇਟ ਧਾਮੀ

ਯੈੱਸ ਪੰਜਾਬ
ਅੰਮ੍ਰਿਤਸਰ, 18 ਸਤੰਬਰ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਵਿਚ ਹੈਲਮਟ ਪਹਿਨਣ ਨੂੰ ਕੋਈ ਥਾਂ ਨਹੀਂ ਹੈ, ਜੇਕਰ ਕੋਈ ਸਿੱਖ ਖਿਡਾਰੀ ਬਿਨਾਂ ਹੈਲਮਟ ਤੋਂ ਖੇਡ ਮੁਕਾਬਲੇ ਵਿਚ ਭਾਗ ਲੈਣਾ ਚਾਹੁੰਦਾ ਹੈ ਤਾਂ ਉਸ ’ਤੇ ਅਜਿਹੀ ਪਾਬੰਦੀ ਨਹੀਂ ਹੋਣੀ ਚਾਹੀਦੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਸਿੱਖ ਖਿਡਾਰੀ ਨਾਲ ਅਜਿਹੀ ਹਰਕਤ ਹੋਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਇਸ ਲਈ ਤੁਰੰਤ ਮੁਆਫ਼ੀ ਮੰਗਦਿਆਂ ਖੇਡ ਵਿਭਾਗ ਦੇ ਅਧਿਕਾਰੀ ਅਤੇ ਮੁਕਾਬਲੇ ਦੇ ਪ੍ਰਬੰਧਕਾਂ ਖਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਖੇਡ ਮੁਕਾਬਲੇ ਨੂੰ ਰੱਦ ਕਰਦਿਆਂ ਸਬੰਧਤ ਖਿਡਾਰੀ ਨੂੰ ਸ਼ਾਮਲ ਕਰਕੇ ਇਹ ਮੁਕਾਬਲਾ ਦੁਬਾਰਾ ਹੋਵੇ, ਤਾਂ ਜੋ ਸਿੱਖ ਖਿਡਾਰੀ ਨੂੰ ਇਨਸਾਫ਼ ਮਿਲ ਸਕੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਬਣਵਾਲਾ ਗੁਰਸਿੱਖ ਖਿਡਾਰੀ ਕਾਕਾ ਰਿਆਜਪ੍ਰਤਾਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮੁਕੰਮਲ ਰਿਪੋਰਟ ਕਰਨ ਲਈ ਇਕ ਵਫ਼ਦ ਭੇਜਿਆ ਜਾ ਰਿਹਾ ਹੈ, ਜਿਸ ਵਿਚ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...