Thursday, September 12, 2024
spot_img
spot_img
spot_img

MRSPTU ਵਿਖੇ ਕੁਦਰਤੀ ਖੇਤੀ ਵਿੱਚ PGS ਸਰਟੀਫਿਕੇਸ਼ਨ ਬਾਰੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਯੈੱਸ ਪੰਜਾਬ
ਬਠਿੰਡਾ, 20 ਅਗਸਤ, 2024

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਵਿਖੇ ਕੁਦਰਤੀ ਖੇਤੀ ਵਿੱਚ ਭਾਗੀਦਾਰੀ ਗਰੰਟੀ ਪ੍ਰਣਾਲੀ (ਪੀ.ਜੀ.ਐਸ.) ਪ੍ਰਮਾਣੀਕਰਣ ‘ਤੇ ਦੋ ਰੋਜ਼ਾ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ।

ਇਹ ਵਰਕਸ਼ਾਪ ਨੈਸ਼ਨਲ ਕੌਂਸਲ ਫਾਰ ਆਰਗੈਨਿਕ ਐਂਡ ਨੈਚੁਰਲ ਫਾਰਮਿੰਗ (ਐਨ.ਸੀ.ਓ.ਐਨ.ਐਫ.), ਗਾਜ਼ੀਆਬਾਦ (ਉੱਤਰੀ ਜ਼ੋਨ), ਖੇਤੀ ਵਿਰਾਸਤ ਮਿਸ਼ਨ, ਜੈਤੋ ਅਤੇ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਖੇਤੀਬਾੜੀ ਵਿਗਿਆਨ ਅਤੇ ਇੰਜੀਨੀਅਰਿੰਗ ਸਕੂਲ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਸੀ।

ਵਰਕਸ਼ਾਪ ਵਿੱਚ ਬੀ.ਐਸ.ਸੀ. (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਖੇਤੀ ਵਿਰਾਸਤ ਮਿਸ਼ਨ ਦੇ ਮੈਂਬਰਾਂ ਅਤੇ ਪੰਜਾਬ ਰਾਜ ਬੀਜ ਪ੍ਰਮਾਣੀਕਰਣ ਏਜੰਸੀ ਦੇ ਨੁਮਾਇੰਦਿਆਂ ਨੇ ਸਰਗਰਮੀ ਨਾਲ ਭਾਗ ਲਿਆ ।

ਵਿਭਾਗ ਦੇ ਮੁਖੀ ਪ੍ਰੋ. (ਡਾ.) ਕੇ.ਐਸ. ਸੰਧੂ ਨੇ ਜੈਵਿਕ ਅਤੇ ਕੁਦਰਤੀ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਪੀਜੀਐਸ ਪ੍ਰਮਾਣੀਕਰਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਆਪਣੇ ਵਿਹਾਰਕ ਗਿਆਨ ਵਿੱਚ ਵਾਧਾ ਕਰਨ ਅਤੇ ਟਿਕਾਊ ਖੇਤੀ ਵਿੱਚ ਯੋਗਦਾਨ ਪਾਉਣ ਲਈ ਅਜਿਹੀਆਂ ਵਰਕਸ਼ਾਪਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।

ਵਰਕਸ਼ਾਪ ਵਿੱਚ ਐੱਨ.ਸੀ.ਓ.ਐੱਨ.ਐੱਫ ਤੋਂ ਡਾ. ਰਸ਼ਮੀ ਸਿੰਘ, ਖੇਤੀ ਵਿਰਾਸਤ ਮਿਸ਼ਨ ਦੇ ਡਾਇਰੈਕਟਰ ਸ੍ਰੀ ਸੰਜੀਵ ਸ਼ਰਮਾ ਅਤੇ ਸ੍ਰੀ ਰਸ਼ਪਿੰਦਰ ਸਿੰਘ ਗਰੇਵਾਲ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਸਕੂਲ ਆਫ ਐਗਰੀਕਲਚਰ ਸਾਇੰਸਜ਼ ਐਂਡ ਇੰਜਨੀਅਰਿੰਗ ਦੇ ਸਹਾਇਕ ਪ੍ਰੋਫੈਸਰ ਡਾ: ਵਿਨੀਤ ਚਾਵਲਾ ਨੇ ਕੁਦਰਤੀ ਖੇਤੀ ਦੀ ਮਹੱਤਤਾ ਬਾਰੇ ਹੋਰ ਜਾਣਕਾਰੀ ਦਿੱਤੀ।

ਵਰਕਸ਼ਾਪ ਦੇ ਸਮਾਪਤੀ ਸੈਸ਼ਨ ਦੌਰਾਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ.(ਡਾ.) ਸੰਦੀਪ ਕਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕੁਦਰਤੀ ਖੇਤੀ ਅਤੇ ਪੀ.ਜੀ.ਐਸ. ਸਰਟੀਫਿਕੇਸ਼ਨ ਬਾਰੇ ਸਿੱਖਣ ਲਈ ਪ੍ਰਬੰਧਕਾਂ ਅਤੇ ਭਾਗੀਦਾਰਾਂ ਦੇ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਹਨਾਂ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੰਡੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ