Thursday, April 18, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਪੁਲਿਸ ਤੇ ਖ਼ਤਰਨਾਕ ਅਪਰਾਧੀਆਂ ਵਿਚਾਲੇ ਹੋਈ ਮੁਠਭੇੜ, ਪੁਲਿਸ ਨੇ 2 ਨੂੰ 5 ਹਥਿਆਰਾਂ ਸਣੇ ਕੀਤਾ ਕਾਬੂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 1 ਦਸੰਬਰ, 2022:
ਅੰਮ੍ਰਿਤਸਰ ਪੁਲਿਸ ਨੇ ਅੱਜ ਨਾਰਾਇਣਗੜ੍ਹ ਵਿੱਚ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਸੰਗੀਨ ਜੁਰਮਾਂ ਵਿੱਚ ਲੋੜੀਂਦੇ 2 ਅਪਰਾਧੀਆਂ ਨੂੰ ਮੁਠਭੇੜ ਦੇ ਬਾਅਦ ਕਾਬੂ ਕਰ ਲੈਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦੋਹਾਂ ਤੋਂ 5 ਹਥਿਆਰ ਬਰਾਮਦ ਕੀਤੇ ਗਏ ਹਨ।

ਫ਼ੜੇ ਗਏ ਦੋ ਅਪਰਾਧੀਆਂ ਵਿੱਚੋਂ ਇਕ ਦੀ ਪਛਾਣ ਨਾਰਾਇਣਗੜ੍ਹ ਦੇ ਰਵੀ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਉੱਤੇ ਕਤਲ ਅਤੇ ਇਰਾਦਾ-ਏ-ਕਤਲ ਜਿਹੇ ਸੰਗੀਨ ਮਾਮਲੇ ਦਰਜ ਹਨ। ਇਨ੍ਹਾਂ ਤੋਂ 5 ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਘਟਨਾ ਨਾਰਾਇਣ ਗੜ੍ਹ ਦੇ ਬਾਜ਼ਾਰ ਵਿੱਚ ਵਾਪਰੀ ਜਿੱਥੇ ਇਹ ਦੋਵੇਂ ਅਪਰਾਧੀ ਇਕ ਇਨੋਵਾ ਵਿੱਚ ਸਵਾਰ ਹੋ ਕ ਪੁੱਜੇ ਸਨ। ਇਕ ਪੁਲਿਸ ਕਰਮੀ ਨੇ ਇਨ੍ਹਾਂ ਨੂੰ ਰੋਕਿਆ ਤਾਂ ਇਹ ਗੱਡੀ ਛੱਡ ਕੇ ਭੱਜ ਪਏ ਜਿਸ ’ਤੇ ਪੁਲਿਸ ਕਰਮੀ ਇਨ੍ਹਾਂ ਦੇ ਮਗਰ ਹੋ ਗਏ ਅਤੇ ਇਕ ਕੋਠੇ ’ਤੇ ਵੀ ਚੜ੍ਹ ਗਏ। ਇਸੇ ਦੌਰਾਨ ਅਪਰਾਧੀਆਂ ਨੇ ਪੁਲਿਸ ’ਤੇ ਗੋਲੀਆਂ ਚਲਾਈਆਂ ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ ਪਰ ਇਨ੍ਹਾਂ ਦੋਹਾਂ ਨੂੰ ਕਾਬੂ ਕਰ ਲਿਆ ਗਿਆ। ਗੋਲੀਬਾਰੀ ਦੇ ਨਤੀਜੇ ਵਜੋਂ ਕਿਸੇ ਪਾਸੇ ਕਿਸੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਜ਼ਿਕਰਯੋਗ ਹੈ ਕਿ ਬਜ਼ਾਰ ਵਿੱਚ ਅਪਰਾਧੀਆਂ ਦੀ ਇਨੋਵਾ ਰੋਕਣ, ਉਨ੍ਹਾਂ ਦੇ ਭੱਜਣ ਅਤੇ ਪੁਲਿਸ ਦੇ ਪਿੱਛਾ ਕਰਨ ਦੀ ਸੀ.ਸੀ.ਟੀ.ਵੀ.ਫੁੱਟੇਜ ਵੀ ਸਾਹਮਣੇ ਆਈ ਹੈ।

ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਸ: ਜਸਕਰਨ ਸਿੰਘ ਨੇ ਦੱਸਿਆ ਕਿ ਛੇਹਰਟਾ ਦੇ ਐੱਸ.ਐਚ.ਉ. ਅਤੇ ਚੌਂਕੀ ਇੰਚਾਰਜ ਨੂੰ ਬੀਤੇ ਕਲ੍ਹ ਤੋਂ ਹੀ ਇਹ ਸੂਚਨਾ ਸੀ ਕਿ ਦੋ ਅਪਰਾਧੀ ਇੱਥੇ ਘੁੰਮ ਰਹੇ ਹਨ ਅਤੇ ਅੱਜ ਉਨ੍ਹਾਂ ਨੂੰ ਘੇਰਿਆ ਗਿਆ ਤਾਂ ਮੁਠਭੇੜ ਤੋਂ ਬਾਅਦ ਇਨ੍ਹਾਂ ਨੂੰ ਫ਼ੜ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਛੇਹਰਟਾ ਪੁਲਿਸ ਅਤੇ ਸਵੈਟ ਟੀਮ ਵੱਲੋਂ ਸਾਂਝੇ ਰੂਪ ਵਿੱਚ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਇਹ ਦੋਵੇਂ ਕਿਸ ਮੰਤਵ ਨਾਲ ਇਲਾਕੇ ਵਿੱਚ ਘੁੰਮ ਰਹੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...