Saturday, December 21, 2024
spot_img
spot_img
spot_img

UDID card ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ Tarn Taran ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: Dr. Baljit Kaur

ਯੈੱਸ ਪੰਜਾਬ
ਚੰਡੀਗੜ੍ਹ, 21 ਦਸੰਬਰ, 2024

Punjab ਸਰਕਾਰ ਵੱਲੋਂ UDID card ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ Tarn Taran ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ Dr. Baljit Kaur ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫੀਸਦੀ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਦੀ ਦਿਵਿਆਂਗਤਾ ਯੂ.ਡੀ.ਆਈ.ਡੀ ਕਾਰਡ ਵਿੱਚ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।

ਇਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਤਰਨ ਤਾਰਨ ਵਿਖੇ ਹੋਏ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸਲਾਨਾ ਸਮਾਗਮ ਵਿਖੇ ਯੂ.ਡੀ.ਆਈ.ਡੀ ਕਾਰਡ ਵਿੱਚ ਦਰੁੱਸਤੀਆਂ ਕਰਨ ਸਬੰਧੀ ਮੰਗ ਰੱਖੀ ਗਈ ਸੀ ਜਿਸ ਨੂੰ ਪੂਰਾ ਕਰਦਿਆਂ ਮੰਤਰੀ ਵੱਲੋਂ ਫੌਰੀ ਅਮਲੀ ਜਾਮਾ ਪਹਿਨਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਆਪਣੇ ਜਿਲ੍ਹੇ ਦੇ ਸਿਵਲ ਸਰਜਨ ਨਾਲ ਤਾਲਮੇਲ ਕਰਕੇ ਜਿਲ੍ਹਾ ਪੱਧਰ ਤੇ ਵਿਸ਼ੇਸ ਕੈਂਪ ਆਯੋਜਿਤ ਕਰਨ ਲਈ ਵੀ ਹਦਾਇਤ ਕੀਤੀ ਤਾਂ ਜ਼ੋ ਦਿਵਿਆਂਗਜਨ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।

ਉਨ੍ਹਾਂ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜਿਹੜੇ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਅੱਪਡੇਟ ਨਹੀ ਹੋਏ ਹਨ, ਉਹ ਆਪਣੇ ਦਿਵਿਆਂਗ ਸਰਟੀਫਿਕੇਟ ਸਮੇਤ ਅਧਾਰ ਕਾਰਡ ਲਿਆ ਕੇ ਯੂ.ਡੀ.ਆਈ.ਡੀ. ਕਾਰਡ ਦਰੁੱਸਤ ਕਰਵਾ ਸਕਦੇ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ