Friday, April 26, 2024

ਵਾਹਿਗੁਰੂ

spot_img
spot_img

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੇ ਮੁੜ ਸੰਘਰਸ਼ ਕਰਨ ਲਈ ਕੀਤਾ ਸੂਬਾ ਕਮੇਟੀ ਦਾ ਵਿਸਥਾਰ, ਮਾਸਟਰ ਕੇਡਰ ਦੀ ਭਰਤੀ ਕਰਨ ਦੀ ਕੀਤੀ ਮੰਗ

- Advertisement -

ਦਲਜੀਤ ਕੌਰ
ਸੰਗਰੂਰ, 3 ਦਸੰਬਰ, 2022:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਾਸਟਰ ਕੇਡਰ ਦੀ ਭਰਤੀ ਨੂੰ ਲੈਕੇ ਪਿਛਲੇ ਚਾਰ ਸਾਲਾਂ ਤੋਂ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਮੁੜ ਸੰਘਰਸ਼ ਵਿੱਢਣ ਦੀ ਤਿਆਰੀ ਕਰ ਲਈ ਗਈ ਹੈ। ਜਿਸਦੇ ਤਹਿਤ ਅੱਜ ਡੀ.ਸੀ.ਦਫਤਰ ਸੰਗਰੂਰ ਵਿਖੇ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਸੂਬਾ ਕਮੇਟੀ ਦਾ ਵਿਸਥਾਰ ਕੀਤਾ ਗਿਆ, ਜਿਸ ਵਿੱਚ ਮਾਨਸਾ ਤੋਂ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਮੋਫ਼ਰ, ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਸੁਖਪਾਲ ਖਾਨ, ਮਲੇਰਕੋਟਲਾ ਤੋਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਟੋਡਰਵਾਲ, ਬਰਨਾਲਾ ਤੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਜਲੂਰ ਤੇ ਹਰਵਿੰਦਰ ਬਠਿੰਡਾ ਨੂੰ ਸੂਬਾ ਖ਼ਜ਼ਾਨਚੀ ਬਣਾਕੇ ਸੂਬਾ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ।

ਸੂਬਾ ਕਮੇਟੀ ਦਾ ਵਿਸਥਾਰ ਕਰਨ ਤੋਂ ਬਾਅਦ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਪੱਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਬੇਰੁਜ਼ਗਾਰਾਂ ਦੇ ਰੋਹ ਅੱਗੇ ਝੁਕਦਿਆਂ ਪਿਛਲੀ ਕਾਂਗਰਸ ਸਰਕਾਰ ਨੇ ਚੋਣ ਜ਼ਾਬਤੇ ਤੋਂ ਕੁੱਝ ਮਿੰਟ ਪਹਿਲਾਂ ਮਾਮੂਲੀ 4161 ਅਸਾਮੀਆਂ ਭਰਨ ਦਾ ਇਸ਼ਤਿਹਾਰ ਦਿੱਤਾ ਸੀ, ਜਿਸ ਵਿੱਚ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੀਆਂ ਸਿਰਫ਼ 1405 ਮਾਮੂਲੀ ਆਸਾਮੀਆਂ ਦਿੱਤੀਆਂ ਗਈਆਂ, ਜਦਕਿ ਇਹਨਾਂ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕਾਂ ਦੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਘਾਟ ਹੈ, ਇਹਨਾਂ ਵਿਸ਼ਿਆਂ ਦਾ ਕੰਮ ਹੋਰ ਵਿਸ਼ਿਆਂ ਦੇ ਅਧਿਆਪਕਾਂ ਤੋਂ ਲਿਆ ਜਾਂਦਾ ਹੈ ਜਿਸ ਕਰਕੇ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਫੇਲ ਹੋ ਰਹੇ ਹਨ।

ਹੁਣ ਜਦ ਕਿ ਆਮ ਆਦਮੀ ਪਾਰਟੀ ਸਿਹਤ ਤੇ ਸਿੱਖਿਆ ਸੁਧਾਰਾਂ ਦੀ ਗੱਲ ਕਰਕੇ ਸੱਤਾ ਵਿੱਚ ਆਈ ਹੈ ਪਰ ਪੌਣਾਂ ਸਾਲ ਲੰਘਣ ਦੇ ਬਾਅਦ ਵੀ ਇਹਨਾਂ ਵਿਸ਼ਿਆਂ ਦੀਆਂ ਪੋਸਟਾਂ ਦਾ ਇਸ਼ਤਿਹਾਰ ਨਹੀਂ ਦਿੱਤਾ ਜਾ ਰਿਹਾ। ਬੇਰੁਜ਼ਗਾਰਾਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੁਆਰਾ ਸੋਸ਼ਲ ਮੀਡੀਆ ਤੇ ਅਧਿਆਪਕਾਂ ਦੁਆਰਾ ਸਕੂਲਾਂ ਵਿਚਲੀਆਂ ਕਮੀਆਂ ਨੂੰ ਨਾ ਦੱਸਣ ਤੇ ਅਧਿਆਪਕ ਵਰਗ ਦੀ ਜ਼ੁਬਾਨ ਬੰਦੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।

ਮੀਟਿੰਗ ਵਿੱਚ ਸੂਬਾਈ ਆਗੂਆਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ 55% ਦੀ ਸ਼ਰਤ ਨੂੰ ਰੱਦ ਕਰਕੇ ਜਲਦ ਸਮਾਜਿਕ ਸਿੱਖਿਆ, ਪੰਜਾਬੀ, ਹਿੰਦੀ ਵਿਸ਼ਿਆਂ ਦੀ ਵੱਡੀ ਗਿਣਤੀ ਵਿੱਚ ਭਰਤੀ ਨਹੀਂ ਕਰਦੀ ਤਾਂ ਸਰਕਾਰ ਖ਼ਿਲਾਫ਼ ਜਲਦ ਇੱਕ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਅਮਨਦੀਪ ਸੇਖਾ, ਜਰਨਲ ਸਕੱਤਰ ਗਗਨਦੀਪ ਕੌਰ ਗਰੇਵਾਲ, ਕੁਲਵੰਤ ਲੌਂਗੋਵਾਲ, ਹਰਦਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...