Friday, April 26, 2024

ਵਾਹਿਗੁਰੂ

spot_img
spot_img

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅੰਗਹੀਣਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ

- Advertisement -

ਯੈੱਸ ਪੰਜਾਬ
ਸੰਗਰੂਰ, 14 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ)
ਪਿੱਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅੰਗਹੀਣ ਸਾਥੀਆਂ ਵੱਲੋਂ 18 ਅਗਸਤ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਚੰਡੀਗੜ੍ਹ ਅੱਗੇ 15 ਸਾਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੂਹਿਕ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਸੂਬਾਈ ਆਗੂ ਪ੍ਰਿਥਵੀ ਵਰਮਾ ਨੇ ਕਿਹਾ ਕੀ 2016 ਤੋਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅੰਗਹੀਣ ਸਾਥੀਆਂ ਦੀਆਂ ਮੰਗਾਂ ਵੱਲ ਸਰਕਾਰ ਸੁਚੇਤ ਨਹੀਂ ਹੈ ਤੇ ਹੱਕਾ ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ 2018 ਵਿੱਚ 161 ਈਟੀਟੀ ਅਸਾਮੀਆਂ ਵਿੱਚ ਅੰਗਹੀਣ ਅਸਾਮੀਆਂ ਵਿੱਚ ਸਰਕਾਰ ਵੱਲੋਂ ਸਰਵਿਸ ਨਿਯਮਾਂ ਨੂੰ ਬਦਲ ਕੇ ਅੰਗਹੀਣ ਸਾਥੀਆਂ ਨੂੰ ਮੈਰਿਟ ਵਿੱਚ ਆਉਣ ਤੋਂ ਬਾਅਦ ਵੀ ਨੌਕਰੀ ਤੋਂ ਵਾਂਝੇ ਰੱਖਿਆ ਗਿਆ ਜਦਕਿ ਇਹ ਅਸਾਮੀਆਂ ਅੰਗਹੀਣ ਸਾਥੀਆਂ ਵੱਲੋਂ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚੋਂ ਕੋਰਟ ਕੇਸ ਜਿੱਤਣ ਤੋਂ ਬਾਅਦ ਮਿਲੀ ਸੀ।ਇਸ ਤੋਂ ਬਾਅਦ ਲੰਮੇ ਸੰਘਰਸ਼ ਤੋਂ ਬਾਅਦ ਸਰਕਾਰ ਵੱਲੋਂ 2364 ਅਸਾਮੀਆਂ ਦਿੱਤੀਆਂ ਗਈਆਂ ਜੋ ਕੀ ਸਰਕਾਰ ਦੀ ਗਲਤ ਨੀਤੀਆਂ ਕਾਰਨ ਕੋਰਟ ਨੇ ਰੱਦ ਕਰ ਦਿੱਤੀ ਗਈ, ਜਿਸ ਕਾਰਨ ਅੰਗਹੀਣ ਸਾਥੀ ਨੌਕਰੀ ਤੋਂ ਵਾਂਝੇ ਰਹਿ ਗਏ।ਲਗਾਤਾਰ ਸੰਘਰਸ਼ ਤੋਂ ਬਾਅਦ ਸਰਕਾਰ ਵੱਲੋਂ 6635 ਈਟੀਟੀ ਅਸਾਮੀਆਂ ਦਿੱਤੀਆਂ ਗਈਆਂ ਜਿਸ ਵਿੱਚ ਅੰਗਹੀਣ ਕੈਟਾਗਰੀ ਦਾ 4% ਰਾਖਵਾਂਕਰਨ ਨਿਰਧਾਰਤ ਕੀਤਾ ਗਿਆ, ਇਸ 4% ਕੋਟੇ ਵਿੱਚੋਂ ਲਗਭਗ 115 ਦੇ ਕਰੀਬ ਅਸਾਮੀਆਂ ਪਹਿਲੀ ਸੂਚੀ ਵਿੱਚ ਭਰੀਆਂ ਜਾ ਚੁੱਕੀਆਂ ਹਨ ਅਤੇ 150 ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹਨ।

ਇਸ ਸੰਬੰਧ ਵਿੱਚ ਆਗੂ ਪ੍ਰਿਥਵੀ ਵਰਮਾ ਨੇ ਕਿਹਾ ਕੀ 6635 ਈਟੀਟੀ ਅਸਾਮੀਆਂ ਵਿੱਚ 4% ਕੋਟੇ ਦਾ ਬੈਕਲਾਗ ਨਾ ਰੱਖਿਆ ਜਾਵੇ, ਇਸ ਨੂੰ ਨੌਕਰੀ ਤੋਂ ਵਾਂਝੇ ਰਹਿੰਦੇ ਅੰਗਹੀਣ ਸਾਥੀਆਂ ਦੀ ਤੁਰੰਤ ਸਕਰੂਟਨੀ ਕਰਵਾ ਕੇ ਭਰਿਆ ਜਾਵੇ ਤਾਂ ਜੋ ਪੜ੍ਹੇ ਲਿਖੇ ਅੰਗਹੀਣ ਸਾਥੀਆਂ ਨੂੰ ਨੌਕਰੀ ਮਿਲ ਸਕੇ ਤੇ ਉਹਨਾਂ ਦੇ ਘਰਾਂ ਵਿੱਚ ਰੌਣਕ ਆ ਸਕੇ।

ਦੂਜੀ ਮੰਗ 6635 ਈਟੀਟੀ ਵਿੱਚ ਅੰਗਹੀਣ ਸਾਥੀਆਂ ਨੂੰ ਆਪਣੇ ਘਰਾਂ ਤੋਂ 200-300 ਕਿਲੋਮੀਟਰ ਦੂਰ ਸਟੇਸ਼ਨ ਦਿੱਤੇ ਗਏ ਹਨ ਜੋ ਕੀ ਅੰਗਹੀਣ ਸਾਥੀਆਂ ਨਾਲ ਬਹੁਤ ਵੱਡਾ ਧੱਕਾ ਹੈ, ਪੰਜਾਬ ਸਰਕਾਰ ਤੋਂ ਮੰਗ ਹੈ ਕਿ ਇਹਨਾਂ ਅੰਗਹੀਣ ਸਾਥੀਆਂ ਦਾ ਬਦਲੀ ਦਾ ਤੁਰੰਤ ਪੋਰਟਲ ਖੋਲ ਕਰਕੇ ਉਹਨਾਂ ਦੀ ਬਦਲੀ ਘਰਾਂ ਦੇ ਨੇੜਲੇ ਸਕੂਲ ਵਿੱਚ ਕੀਤੀ ਜਾਵੇ ਤਾਂ ਜੋ ਅੰਗਹੀਣਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਵੱਲ ਸਰਕਾਰ ਤੁਰੰਤ ਧਿਆਨ ਨਹੀਂ ਦਿੰਦੀ ਤਾਂ 18 ਅਗਸਤ ਤੋਂ ਮੁੱਖ ਮੰਤਰੀ ਦੀ ਕੋਠੀ ਚੰਡੀਗੜ੍ਹ ਅੱਗੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅੰਗਹੀਣਾਂ ਵੱਲੋਂ ਅਣਮਿੱਥੇ ਸਮੇਂ ਲਈ ਸਮੂਹਿਕ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...