Sunday, January 5, 2025
spot_img
spot_img
spot_img
spot_img

Union Govt ਦੀ ਨਦੀਆਂ, ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; Sandhwan ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਯੈੱਸ ਪੰਜਾਬ
ਚੰਡੀਗੜ੍ਹ, 3 ਜਨਵਰੀ, 2025

Punjab ਵਿਧਾਨ ਸਭਾ ਦੇ ਸਪੀਕਰ Kultar Singh Sandhwan ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਪ੍ਰਾਜੈਕਟ ਖੇਤੀਬਾੜੀ ਉਤਪਾਦਕਤਾ ‘ਤੇ ਮਾੜਾ ਪ੍ਰਭਾਵ ਪਾ ਸਕਦੇ ਹਨ ਅਤੇ ਮਾਨਸੂਨ ਦੇ ਪੈਟਰਨ ਨੂੰ ਵਿਗਾੜ ਸਕਦੇ ਹਨ।

ਅੱਜ ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਸ.Kultar Singh Sandhwan ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਰਿਵਰ ਇੰਟਰਲਿੰਕਿੰਗ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੋਕੇ ਵਾਲੇ ਖੇਤਰਾਂ ਵਿੱਚ ਜਲ ਸਰੋਤਾਂ ਨੂੰ ਮੁੜ ਵੰਡਣ ਦਾ ਉਦੇਸ਼ ਦੱਸਿਆ ਹੈ, ਸਪੀਕਰ ਨੇ ਕਿਹਾ, ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਅਜਿਹੀ ਦਖਲਅੰਦਾਜ਼ੀ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ।

ਸਪੀਕਰ ਨੇ ਚਿੰਤਾ ਜ਼ਾਹਰ ਕੀਤੀ ਕਿ ਵੱਡੇ ਪੱਧਰ ‘ਤੇ ਹਾਈਡ੍ਰੋਲੋਜੀਕਲ ਸੋਧਾਂ ਮਾਨਸੂਨ ਦੇ ਸਥਾਪਿਤ ਪੈਟਰਨਾਂ ਨੂੰ ਵਿਗਾੜ ਸਕਦੀਆਂ ਹਨ, ਸੰਭਾਵੀ ਤੌਰ ‘ਤੇ ਖੇਤੀਬਾੜੀ ਸਥਿਰਤਾ ਨੂੰ ਖਤਰੇ ਵਿੱਚ ਪਾ ਸਕਦੀਆਂ ਹਨ ਅਤੇ ਦੇਸ਼ ਭਰ ਵਿੱਚ ਕਈ ਸੈਕਟਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪਾਣੀ ਦੀ ਸੰਭਾਲ ਅਤੇ ਰੀਸਾਈਕਲਿੰਗ ਪਹਿਲਕਦਮੀਆਂ ਨੂੰ ਤਰਜੀਹ ਦੇਣ ਦੀ ਵਕਾਲਤ ਕਰਦਿਆਂ ਸ. ਸੰਧਵਾਂ ਨੇ ਅਡਵਾਂਸ ਵਾਟਰ ਟ੍ਰੀਟਮੈਂਟ ਅਤੇ ਸ਼ੁੱਧੀਕਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਅਹਿਮ ਲੋੜ ‘ਤੇ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਕੇਨ-ਬੇਤਵਾ ਲਿੰਕ ਪ੍ਰੋਜੈਕਟ ਰਾਸ਼ਟਰੀ ਦ੍ਰਿਸ਼ਟੀ ਯੋਜਨਾ ਦੇ ਤਹਿਤ 30 ਯੋਜਨਾਬੱਧ ਪਹਿਲਕਦਮੀਆਂ ਦਾ ਉਦਘਾਟਨੀ ਪ੍ਰੋਜੈਕਟ ਹੈ, ਜੋ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੁਆਰਾ ਜਲ ਸਰੋਤ ਵਿਕਾਸ ਅਤੇ ਨਦੀ ਸੰਪਰਕ ਲਈ ਆਯੋਜਿਤ ਕੀਤਾ ਗਿਆ ਹੈ। ਇਹ ਪ੍ਰੋਜੈਕਟ ਤਹਿਤ ਮੱਧ ਪ੍ਰਦੇਸ਼ ਦੀ ਕੇਨ ਨਦੀ ਤੋਂ ਉੱਤਰ ਪ੍ਰਦੇਸ਼ ਦੀ ਬੇਤਵਾ ਨਦੀ ਵਿੱਚ ਵਾਧੂ ਪਾਣੀ ਦਿੱਤਾ ਜਾਣਾ ਹੈ, ਜਿਸਦਾ ਉਦੇਸ਼ ਸੋਕਾ ਪ੍ਰਭਾਵਿਤ ਬੁੰਦੇਲਖੰਡ ਖੇਤਰ ਵਿੱਚ ਸਿੰਚਾਈ ਸਮਰੱਥਾ ਨੂੰ ਵਧਾਉਣਾ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ