Friday, March 29, 2024

ਵਾਹਿਗੁਰੂ

spot_img
spot_img

ਅਧਿਆਪਕ ਵੀ ਸਵੈ-ਇੱਛਾ ਨਾਲ ਹਫ਼ਤੇ ਦੇ ਦੋ ਦਿਨ ਅਤੇ ਵਿਸ਼ੇਸ਼ ਦਿਨਾਂ ’ਤੇ ਪਹਿਨਣਗੇ ‘ਡਰੈੱਸ’ – ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਲਿਆ ਨਿਵੇਕਲਾ ਫ਼ੈਸਲਾ

- Advertisement -

ਯੈੱਸ ਪੰਜਾਬ
ਘਨੌਰ, 3 ਅਕਤੂਬਰ, 2022:
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਬਲਾਕ ਘਨੌਰ ਦੀਆਂ ਸਕੂਲ ਅਧਿਆਪਕਾਵਾਂ ਨੇ ਮਿਲ ਕੇ ਸਵੈ-ਇੱਛਾ ਨਾਲ ਫੈਸਲਾ ਲਿਆ ਹੈ ਕਿ ਉਹ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਰਦੀ ਦੀ ਮਹੱਤਤਾ ਬਾਰੇ ਸਮਝਾਉਣ ਲਈ ਵਰਦੀ ਪਹਿਨਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਬਹੁਤ ਦਿਨਾਂ ਤੋਂ ਸਕੂਲ ਦੇ ਅਧਿਆਪਕਾਂ ਨੇ ਉਹਨਾਂ ਨਾਲ ਆਪਣੇ ਦਿਲ ਦੀ ਗੱਲ ਸਾਂਝੀ ਕੀਤੀ ਸੀ ਕਿ ਸਕੂਲ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕ ਵੀ ਇੱਕ ਵਰਦੀ ਵਿੱਚ ਆਉਣ।

ਸਕੂਲ ਦੇ ਸਮੂਹ ਸਟਾਫ਼ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਆਸ਼ੂ ਬਾਂਸਲ ਸੋਸਲ ਸਾਇੰਸ ਮਿਸਟ੍ਰੈਸ, ਤ੍ਰਿਪਤਇੰਦਰ ਕੌਰ ਸਾਇੰਸ ਮਿਸਟ੍ਰੈਸ, ਬਲਜੀਤ ਕੌਰ ਹਿੰਦੀ ਮਿਸਟ੍ਰੈਸ, ਭੁਪਿੰਦਰ ਕੌਰ ਪੰਜਾਬੀ ਮਿਸਟ੍ਰੈਸ ਅਤੇ ਹਰਸ਼ਮਿੰਦਰ ਕੌਰ ਆਰਟ ਐਂਡ ਕਰਾਫ਼ਟ ਟੀਚਰ ਨੇ ਭਾਗ ਲਿਆ ਸੀ। ਆਸ਼ੂ ਬਾਂਸਲ ਸੋਸ਼ਲ ਸਾਇੰਸ ਮਿਸਟ੍ਰੈਸ ਨੇ ਕਿਹਾ ਕਿ ਅਧਿਆਪਕਾਵਾਂ ਦੀ ਸਾਂਝੀ ਚੋਣ ਅਨੁਸਾਰ ਹੀ ਸਕੂਲ ਦੇ ਲਈ ਅਧਿਆਪਕਾਂ ਦੀ ਵਰਦੀ ਦੀ ਚੋਣ ਕੀਤੀ ਗਈ ਸੀ ਅਤੇ ਫੈਸਲਾ ਲਿਆ ਗਿਆ ਕਿ ਹਫ਼ਤੇ ਦੇ ਦੋ ਦਿਨ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਅਧਿਆਪਕ ਵਰਦੀ ਪਾ ਕੇ ਆਉਣਗੇ।

ਉਹਨਾਂ ਦੱਸਿਆ ਕਿ ਅੱਜ ਪਹਿਲਾ ਦਿਨ ਸੀ ਅਤੇ ਬੱਚਿਆਂ ਨੇ ਇਸ ਦਾ ਬਹੁਤ ਹੀ ਵਧੀਆ ਪ੍ਰਤੀਕਰਮ ਦਿੱਤਾ। ਬੱਚਿਆਂ ਨੇ ਅਧਿਆਪਕਾਂ ਦੀ ਵਰਦੀ ਦੀ ਪ੍ਰਸੰਸਾ ਕੀਤੀ ਅਤੇ ਖੁਦ ਵੀ ਰੋਜ਼ਾਨਾ ਵਰਦੀ ਪਾ ਕੇ ਆਉਣ ਲਈ ਵਾਅਦਾ ਕੀਤਾ ਹੈ। ਬਲਜੀਤ ਕੌਰ ਹਿੰਦੀ ਮਿਸਟ੍ਰੈਸ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਪੀਟੀਐਮ, ਖੇਡ ਦਿਵਸ ਜਾਂ ਹੋਰ ਕਿਸੇ ਵਿਸ਼ੇਸ਼ ਦਿਨ ਵੀ ਸਕੂਲ ਵਿੱਚ ਅਧਿਆਪਕ ਵਰਦੀ ਪਾ ਕੇ ਆਉਣਗੇ ਤਾਂ ਜੋ ਮਾਪਿਆਂ ਨੂੰ ਵੀ ਵਰਦੀ ਦੀ ਅਹਿਮੀਅਤ ਬਾਰੇ ਸਮਝਾਇਆ ਜਾ ਸਕੇ।

ਹਰਸ਼ਮਿੰਦਰ ਕੌਰ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਰੋਲ ਸਵੈ-ਇੱਛਾ ਨਾਲ ਫੈਸਲਾ ਲਿਆ ਗਿਆ ਹੈ ਅਤੇ ਇਸ ਨਾਲ ਸਾਡੇ ਸਰਕਾਰੀ ਸਕੂਲ ਦੇ ਅਨੁਸ਼ਾਸ਼ਨ ਅਕਸ ਆਸਪਾਸ ਦੇ ਖੇਤਰ ਵਿੱਚ ਪਹਿਲਾਂ ਨਾਲੋਂ ਹੋਰ ਵੀ ਜਿਆਦਾ ਨਿਖਰ ਕੇ ਸਾਹਮਣੇ ਆਵੇਗਾ। ਇਸ ਮੌਕੇ ਮੁੱਖ ਅਧਿਆਪਕ ਡਾ. ਰਮਨਦੀਪ ਕੌਰ ਨੇ ਸਮੂਹ ਅਧਿਆਪਕਾਂ ਦਾ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਵੀ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...