Upto PM Modi: Capt Amarinder on reports regarding ‘appointment’ as Maharashtra Governor
ਯੈੱਸ ਪੰਜਾਬ
ਚੰਡੀਗੜ੍ਹ, 2 ਫ਼ਰਵਰੀ, 2023:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਹੁਣ ਸੀਨੀਅਰ ਭਾਜਪਾ ਨੇਤਾ ਹਨ, ਨੂੰ ਮਹਾਰਾਸ਼ਟਰ ਦੇ ਰਾਜਪਾਲ ਨਿਯੁਕਤ ਕੀਤੇ ਜਾਣ ਸੰਬੰਧੀ ਚੱਲ ਰਹੀਆਂ ਖ਼ਬਰਾਂ ’ਤੇ ਟਿੱਪਣੀ ਕਰਦਿਆਂ ਵੀਰਵਾਰ ਨੂੰ ਕਿਹਾ ਕਿ ਇਹ ਖ਼ਬਰਾਂ ਕੇਵਲ ਅਟਕਲਾਂ ਹਨ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਅੱਜ ਮੁਲਾਕਾਤ ਕਰਨ ਪੁੱਜੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਬਾਰੇ ਕਿਆਫ਼ ਲਗਾਏ ਜਾ ਰਹੇ ਹਨ ਜਦਕਿ ਉਨ੍ਹਾਂ ਨੂੰ ਇਸ ਸੰਬੰਧੀ ਕਿਸੇ ਨੇ ਸੰਪਰਕ ਨਹੀਂ ਕੀਤਾ।
ਇਹ ਦਾਅਵਾ ਕਰਦਿਆਂ ਕਿ ਉਨ੍ਹਾਂ ਨਾਲ ਇਸ ਬਾਰੇ ਕਿਸੇ ਨੇ ਕੋਈ ਜ਼ਿਕਰ ਨਹੀਂ ਕੀਤਾ, ਉਨ੍ਹਾਂ ਆਖ਼ਿਆ ਕਿ ਉਹ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਕਹਿ ਚੁੱਕੇ ਹਨ ਕਿ ਉਹ ਉਨ੍ਹਾਂ ਦੇ ਅਧਿਕਾਰ ਵਿੱਚ ਹਨ ਅਤੇ ਜੋ ਵੀ ਜਿੰਮੇਵਾਰੀ ਉਹ ਮੈਨੂੰ ਸੌਂਪਣਾ ਚਾਹੁਣਗੇ, ਉਹ ਮਨਜ਼ੂਰ ਹੋਵੇਗੀ।
ਲੋਕ ਸਭਾ ਚੋਣਾਂ 2024 ਵਿੱਚ ਉਨ੍ਹਾਂ ਦੇ ਮੈਦਾਨ ਵਿੱਚ ਨਿੱਤਰਣ ਸੰਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ Çੰਸਘ ਨੇ ਕਿਹਾ ਕਿ ਇਹ ਕਹਿਣਾ ਅਜੇ ਬਹੁਤ ਜਲਦੀ ਹੋਵੇਗਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ