Thursday, March 28, 2024

ਵਾਹਿਗੁਰੂ

spot_img
spot_img

9 ਦਸੰਬਰ ਦੀ ਰੇਲ ਹੜਤਾਲ ਟਲ ਜਾਣ ਦੀ ਆਸ: ਬਾਈਡਨ – ਕਾਂਗਰਸ ਦੇ 4 ਚੋਟੀ ਦੇ ਆਗੂਆਂ ਅਤੇ ਰਾਸ਼ਟਰਪਤੀ ਵਿਚਾਲੇ ਅਹਿਮ ਮੀਟਿੰਗ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, 30 ਨਵੰਬਰ, 2022 (ਹੁਸਨ ਲੜੋਆ ਬੰਗਾ)
ਰਾਸ਼ਟਰਪਤੀ ਜੋ ਬਾਈਡਨ ਨੇ ਆਸ ਪ੍ਰਗਟਾਈ ਹੈ ਕਿ 9 ਦਸੰਬਰ ਦੀ ਪ੍ਰਸਤਾਵਿਤ ਰੇਲ ਹੜਤਾਲ ਨੂੰ ਰੋਕਣ ਵਿਚ ਉਹ ਕਾਮਯਾਬ ਹੋ ਜਾਣਗੇ। ਰਾਸ਼ਟਰਪਤੀ ਨੇ ਰੇਲ ਹੜਤਾਲ ਰੋਕਣ ਲਈ ਕਾਂਗਰਸ ਦੇ 4 ਚੋਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਅਹਿਮ ਵਿਚਾਰਾਂ ਹੋਈਆਂ।

ਬਾਈਡਨ ਨੇ ਸਦਨ ਦੇ ਸਪੀਕਰ ਨੈਨਸੀ ਪੋਲੇਸੀ, ਸੈਨਟ ਦੇ ਬਹੁਗਿਣਤੀ ਆਗੂ ਚੁਕ ਸ਼ੂਮਰ, ਸਦਨ ਦੇ ਘੱਟ ਗਿਣਤੀ ਆਗੂ ਕੈਵਿਨ ਮੈਕਰਥੀ ਤੇ ਸੈਨੇਟੇ ਦੇ ਘੱਟ ਗਿਣਤੀ ਆਗੂ ਮਿਚ ਮਕੋਨੈਲ ਨਾਲ ਕੀਤੀ ਮੀਟਿੰਗ ਵਿਚ ਰੇਲ ਹੜਤਾਲ ਰੋਕਣ ਲਈ ਸਤੰਬਰ ਵਿਚ ਯੁਨੀਅਨ ਆਗੂਆਂ ਤੇ ਮੈਨਜਮੈਂਟ ਵਿਚਾਲੇ ਹੋਏ ਆਰਜੀ ਸਮਝੌਤੇ ਨੂੰ ਪ੍ਰਵਾਨਗੀ ਦੇਣ ਲਈ ਬਿੱਲ ਪਾਸ ਕਰਨ ਵਾਸਤੇ ਅਗੇ ਆਉਣ ਦੀ ਅਪੀਲ ਕੀਤੀ। ਬਾਈਡਨ ਨੇ ਕਿਹਾ ਕਿ ਇਹ ਕੰਮ ਸੌਖਾ ਨਹੀਂ ਹੈ ਪਰੰਤੂ ਸਾਨੂੰ ਇਸ ਨੂੰ ਕਰਨਾ ਪਵੇਗਾ ਕਿਉਂਕਿ ਸਾਡੀ ਅਰਥਵਿਵਸਥਾ ਜੋੋਖਮ ਵਿਚ ਹੈ।

ਇਸ ਤੋਂ ਪਹਿਲਾਂ ਰਾਸ਼ਟਰਪਤੀ ਨੇ ਕਾਂਗਰਸ ਨੂੰ ਅਪੀਲ ਕੀਤੀ ਸੀ ਕਿ ਲੇਬਰ ਯੂਨੀਅਨਾਂ ਤੇ ਮੈਨੇਜਮੈਂਟ ਆਗੂਆਂ ਵੱਲੋਂ ਸਤੰਬਰ ਵਿਚ ਪ੍ਰਵਾਨ ਕੀਤੇ ਆਰਜੀ ਸਮਝੌਤੇ ਨੂੰ ਸਰਕਾਰੀ ਪੱਧਰ ਉਪਰ ਪ੍ਰਵਾਨਗੀ ਦੇਣ ਲਈ ਬਿੱਲ ਤੁਰੰਤ ਪਾਸ ਕੀਤਾ ਜਾਵੇ। ਹਾਲਾਂ ਕਿ 4 ਯੁਨੀਅਨਾਂ ਦੇ ਰੈਂਕ ਐਂਡ ਫਾਈਲ ਮੈਂਬਰ ਆਰਜੀ ਸਮਝੌਤੇ ਨੂੰ ਰੱਦ ਕਰ ਚੁੱਕੇ ਹਨ ਤੇ ਉਹ 9 ਦਸੰਬਰ ਨੂੰ ਹੜਤਾਲ ‘ਤੇ ਜਾਣ ਲਈ ਬਜਿਦ ਹਨ ਪਰੰਤੂ ਬਾਈਡਨ ਨੂੰ ਪੂਰਾ ਭਰੋਸਾ ਹੈ ਕਿ ਬਿੱਲ ਪਾਸ ਹੋ ਜਾਣ ‘ਤੇ ਹੜਤਾਲ ਨਹੀਂ ਹੋਵੇਗੀ।

ਇਥੇ ਵਰਣਨਯੋਗ ਹੈ ਕਿ ਜੇਕਰ ਰੇਲ ਹੜਤਾਲ ਨਹੀਂ ਰੋਕੀ ਜਾਂਦੀ ਤਾਂ ਗੈਸ ਤੇ ਖੁਰਾਕੀ ਪਦਾਰਥਾਂ ਦੀਆਂ ਕੀਮਤਾਂ ਵਿਚ ਉਛਾਲ ਆ ਸਕਦਾ ਹੈ ਜਿਸ ਕਾਰਨ ਪਹਿਲਾਂ ਤੋਂ ਹੀ ਮਹਿੰਗਾਈ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਨਵੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਾਸ਼ਟਰਪਤੀ ਕਿਸੇ ਵੀ ਹਾਲਤ ਵਿਚ ਅਜਿਹਾ ਨਾ ਹੋੋਣ ਦੇਣ ਲਈ ਯਤਨਸ਼ੀਲ ਹਨ। ਇਥੇ ਇਹ ਵੀ ਜਿਕਰਯੋਗ ਹੈ ਕਿ ਰਾਸ਼ਟਰਪਤੀ ਦੇ ਯਤਨਾਂ ਸਦਕਾ ਹੀ ਸਤੰਬਰ ਵਿਚ ਆਰਜੀ ਸਮਝੌਤਾ ਸਿਰੇ ਚੜਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...