Sunday, April 14, 2024

ਵਾਹਿਗੁਰੂ

spot_img
spot_img

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਫਰਵਰੀ, 2024

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ, ਥਾਣਾ ਕੂੰਮ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਜੱਦੀ ਜ਼ਮੀਨ ਵਿੱਚੋਂ 18 ਏਕੜ ਜ਼ਮੀਨ ਵੇਚ ਦਿੱਤੀ ਸੀ।

ਇਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਇੱਕ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਜਿੰਨਾ ਨੇ ਆਪਣੇ ਆਪ ਨੂੰ ਵਿਜੀਲੈਂਸ ਵਿਭਾਗ, ਸੈਕਟਰ-17 ਚੰਡੀਗੜ੍ਹ ਦਫ਼ਤਰ ਦੇ ਕਰਮਚਾਰੀ ਦੱਸਿਆ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਸੁਲਝਾਉਣ ਲਈ ਉਕਤ ਵਿਅਕਤੀਆਂ ਨੇ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਲੰਬਿਤ ਹੋਣ ਦਾ ਦਾਅਵਾ ਕਰਦਿਆਂ ਉਸ ਤੋਂ 50 ਲੱਖ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ।

ਧਮਕੀ ਤੋਂ ਡਰਦਿਆਂ ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਮੁਲਜ਼ਮਾਂ ਨੇ ਉਸ ਨੂੰ 15 ਲੱਖ ਅਤੇ 10 ਲੱਖ ਰੁਪਏ ਦੇ ਦੋ ਚੈੱਕਾਂ ‘ਤੇ ਦਸਤਖਤ ਕਰਨ ਲਈ ਰਾਜ਼ੀ ਕਰ ਲਿਆ ਅਤੇ 25 ਲੱਖ ਰੁਪਏ ਨਕਦ ਮਿਲਣ ‘ਤੇ ਦੋਵੇਂ ਚੈੱਕ ਵਾਪਸ ਕਰਨ ਦੀ ਗਰੰਟੀ ਦਿੱਤੀ।

ਉਸ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਉਸ ਦੀ ਜੇਬ ਵਿੱਚੋਂ 27 ਹਜ਼ਾਰ ਰੁਪਏ ਵੀ ਕੱਢ ਕੇ ਲੈ ਗਿਆ ਅਤੇ ਉਸ ਦਾ ਫ਼ੋਨ ਨੰਬਰ ਲੈ ਕੇ ਚਲੇ ਗਏ।

ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਸ਼ਿਕਾਇਤਕਰਤਾ ਨੂੰ ਉਸਦੇ ਵਟਸਐਪ ‘ਤੇ ਧਮਕੀ ਭਰੀ ਕਾਲ ਆਈ ਕਿ ਜੇਕਰ ਉਹ ਵਾਅਦੇ ਮੁਤਾਬਿਕ ਨਕਦ 25 ਲੱਖ ਰੁਪਏ ਨਹੀਂ ਦਿੰਦਾ ਤਾਂ ਉਸਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ।

ਇਸ ਸਬੰਧੀ ਮਿਤੀ 28.8.2023 ਨੂੰ ਐਫ.ਆਈ.ਆਰ. ਨੰਬਰ 20 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 384, 120-ਬੀ ਅਧੀਨ ਪਿੰਡ ਭੈਣੀ ਸਾਲੂ ਨਿਵਾਸੀ ਮਨਜੀਤ ਸਿੰਘ ਅਤੇ ਚਾਰ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ, ਤਹਿਸੀਲ ਸਮਰਾਲਾ ਅਤੇ ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ, ਹੁਸ਼ਿਆਰਪੁਰ ਸ਼ਹਿਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਮੁੱਖ ਮੁਲਜ਼ਮ ਪਿੰਦਰ ਸੋਢੀ ਅਤੇ ਹਰਦੀਪ ਸਿੰਘ ਵਾਸੀ ਖਮਾਣੋਂ ਕਸਬਾ ਫਰਾਰ ਸਨ ਅਤੇ ਉਨ੍ਹਾਂ ਨੂੰ ਇਸ ਸਾਲ ਜਨਵਰੀ ਵਿੱਚ ਅਦਾਲਤ ਵੱਲੋਂ ਪੀ.ਓ. (ਭਗੌੜੇ ਮੁਜਰਮ) ਐਲਾਨ ਕਰ ਦਿੱਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਖ ਦੋਸ਼ੀ ਪਿੰਦਰ ਸੋਢੀ ਨੂੰ ਬਿਊਰੋ ਦੇ ਮੁਲਾਜ਼ਮਾਂ ਨੇ ਬੜੀ ਮੁਸ਼ਤੈਦੀ ਨਾਲ ਸੈਕਟਰ 32, ਬੀ.ਸੀ.ਐਮ. ਸਕੂਲ ਨੇੜੇ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਪਾਰਕ ਨੇੜਿਓਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਆਪਣੀ ਮਾਰੂਤੀ ਸਵਿਫਟ ਕਾਰ ਪੀ.ਬੀ.-07 ਸੀ.ਡੀ. -2603 ਵਿੱਚ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਦੀ ਉਕਤ ਕਾਰ ਦੀ ਤਲਾਸ਼ੀ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕਈ ਲੋਗੋ, ਤਿੰਨ ਮੋਬਾਈਲ ਫੋਨ, ਯੂ.ਏ.ਈ. ਦੇਸ਼ ਦਾ ਡਰਾਈਵਿੰਗ ਲਾਇਸੰਸ, ਭਾਰਤੀ ਕਰੰਸੀ ਨੋਟ ਸਮੇਤ 305 ਦਿਰਹਾਮ ਦੇ ਕਰੰਸੀ ਨੋਟ ਬਰਾਮਦ ਹੋਏ ਹਨ।

ਉਨ੍ਹਾਂ ਦੱਸਿਆ ਕਿ ਦੋਸ਼ੀ ਪਿੰਦਰ ਸੋਢੀ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...