Wednesday, December 25, 2024
spot_img
spot_img
spot_img

Vigilance ਵੱਲੋਂ Panchayat Polls ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਯੈੱਸ ਪੰਜਾਬ
ਚੰਡੀਗੜ੍ਹ, 24 ਦਸੰਬਰ, 2024

Punjab Vigilance Bureau ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, SDO ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਅਤੇ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ, ਅਤੇ ਉੱਥੋਂ ਦੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ।

ਇਸ ਮੁਕੱਦਮੇ ਵਿੱਚ ਗੁਲਾਬ ਸਿੰਘ, ਐਸ.ਡੀ.ਓ. ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਸਹਿ-ਮੁਲਜ਼ਮ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦਿਆਂ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਵੈਰੀਫਿਕੇਸ਼ਨ ਉਪਰੰਤ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਵਲੋਂ ਪਿੰਡ ਤੂਤ, ਜਿਲ੍ਹਾ ਫਿਰੋਜਪੁਰ ਦੀ ਸਰਪੰਚੀ ਚੋਣ ਲਈ ਅਤੇ ਸੁਖਜੀਤ ਕੌਰ, ਰਸ਼ਪਾਲ ਸਿੰਘ, ਮਨਜੀਤ ਕੌਰ ਅਤੇ ਜਗਮੋਹਨ ਸਿੰਘ ਵੱਲੋਂ ਮੈਂਬਰ ਪੰਚਾਇਤ ਦੀ ਚੋਣ ਲਈ ਨਾਮਜਦਗੀ ਫਾਰਮ ਭਰੇ ਸਨ।

ਫਾਰਮ ਭਰਨ ਤੋਂ ਬਾਅਦ ਸ਼ਿਕਾਇਤਕਰਤਾ ਨੇ ਫਾਰਮਾਂ ਦੇ ਸਬੰਧ ਵਿੱਚ ਉਕਤ ਦੋਸ਼ੀ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ ਦੇ ਘਰ ਪਿੰਡ ਵਜੀਦਪੁਰ ਵਿਖੇ ਗਿਆ, ਜਿੱਥੇ ਉਸਨੂੰ ਦੋਸ਼ੀ ਗੁਲਾਬ ਸਿੰਘ, ਐਸ.ਡੀ.ਓ ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਵੀ ਮਿਲਿਆ।

ਦੋਵਾਂ ਰਿਟਰਨਿੰਗ ਅਫਸਰਾਂ ਨੇ ਸ਼ਿਕਾਇਤਕਰਤਾ ਪਾਸੋਂ ਨਾਮਜ਼ਦਗੀ ਫਾਰਮ ਰੱਦ ਨਾ ਕਰਨ ਬਦਲੇ 15 ਲੱਖ ਰੁਪਏ ਦੀ ਮੰਗ ਕੀਤੀ ਅਤੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਨੂੰ ਇਹ ਰਕਮ ਦੇਣ ਲਈ ਕਿਹਾ।

ਸ਼ਿਕਾਇਤਕਰਤਾ ਨੇ ਆਪਣੇ ਭਰਾ ਜਗਦੇਵ ਸਿੰਘ ਅਤੇ ਹੋਰਨਾਂ ਦੀ ਹਾਜ਼ਰੀ ਵਿੱਚ ਉਕਤ ਰਾਹੁਲ ਨਾਰੰਗ ਨੂੰ 15 ਲੱਖ ਰੁਪਏ ਦੇ ਦਿੱਤੇ ਤਾਂ ਰਾਹੁਲ ਨਾਰੰਗ ਨੂੰ ਜਦੋਂ ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਮੈਂਬਰਾਂ ਸਬੰਧੀ ਪੁੱਛਿਆ ਤਾਂ ਰਾਹੁਲ ਨਾਰੰਗ ਨੇ 8 ਲੱਖ ਰੁਪਏ (ਪ੍ਰਤੀ ਮੈਂਬਰ 2 ਲੱਖ ਰੁਪਏ) ਹੋਰ ਅਦਾਇਗੀ ਬਤੌਰ ਰਿਸ਼ਵਤ ਦੇਣ ਲਈ ਕਿਹਾ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਪੜਤਾਲ ਦੌਰਾਨ ਦੋਸ਼ੀ ਗੁਲਾਬ ਸਿੰਘ ਐਸ.ਡੀ.ਓ. ਅਤੇ ਦੋਸ਼ੀ ਦਵਿੰਦਰ ਸਿੰਘ ਸਬ-ਇੰਸਪੈਕਟਰ ਦੁਆਰਾ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਰਾਹੁਲ ਨਾਰੰਗ, ਮਾਲਕ ਨਿਵੇਦਿਅਮ ਹੋਟਲ ਨਾਲ ਸ਼ਾਹਬਾਜ਼ ਹੋ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਪਾਸੋਂ 23 ਲੱਖ ਰੁਪਏ ਹਾਸਲ ਕਰਨ ਦੇ ਦੋਸ਼ ਸਾਹਮਣੇ ਆਏ ਹਨ ਜਿਸ ਕਰਕੇ ਵਿਜੀਲੈਂਸ ਬਿਊਰੋ ਫਿਰੋਜਪੁਰ ਰੇਂਜ ਦੇ ਥਾਣੇ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ