ਯੈੱਸ ਪੰਜਾਬ
ਚੰਡੀਗੜ, 22 ਮਾਰਚ , 2025
Punjab Vigilance Bureau Ludhiana ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ ਸੈਂਟਰ ਦੀ ਅਚਨਚੇਤ ਜਾਂਚ ਕਰਨ ਦਾ ਉਦੇਸ਼ ਮੋਟਰ ਵਾਹਨ ਇੰਸਪੈਕਟਰਾਂ ਅਤੇ ਹੋਰ ਅਧਿਕਾਰੀਆਂ ਲਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਸੀ।
ਉਨਾਂ ਅੱਗੇ ਖੁਲਾਸਾ ਕੀਤਾ ਕਿ ਕਾਰਵਾਈ ਦੌਰਾਨ, ਟੀਮ ਨੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਫਿਟਨੈਸ ਪਾਸਿੰਗ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ। ਹੋਰ ਜਾਂਚ ਲਈ ਕੁਝ ਵਾਹਨਾਂ ਦੇ ਵਾਹਨ ਰਿਕਾਰਡ ਵੀ ਜਬਤ ਕੀਤੇ ਗਏ ਸਨ। ਇਕੱਤਰ ਕੀਤੇ ਡੇਟਾ ਦੇ ਡੂੰਘਾਈ ਨਾਲ ਵਿਸ਼ਲੇਸਣ ਤੋਂ ਬਾਅਦ ਇੱਕ ਵਿਸਤਿ੍ਰਤ ਰਿਪੋਰਟ ਤਿਆਰ ਕੀਤੀ ਜਾਵੇਗੀ।
ਇਹ ਅਚਨਚੇਤ ਨਿਰੀਖਣ ਸੜਕ ਸੁਰੱਖਿਆ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੁਆਰਾ ਸੜਕ ਯੋਗਤਾ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਨੂੰ ਰੋਕਣ ਲਈ ਬਿਊਰੋ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ।