Monday, January 13, 2025
spot_img
spot_img
spot_img
spot_img

Vigilance Bureau ਵੱਲੋਂ Punjab Warehousing Corporation ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 16 ਦਸੰਬਰ, 2024

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ Punjab Vigilance Bureau ਨੇ ਅੱਜ Ferozepur ਵਿਖੇ ਤਾਇਨਾਤ Punjab ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ Amit Kumar Kakkar ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ Ferozepur ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45,000 ਰੁਪਏ ਬਣਦੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ