Wednesday, April 24, 2024

ਵਾਹਿਗੁਰੂ

spot_img
spot_img

‘ਛੱਲਾ ਮੁੜ ਕੇ ਨਹੀਂ ਆਇਆ’ – ਚਰਨਜੀਤ ਸਿੰਘ ਚੰਨੀ ਦਾ ਕਿਹੜਾ ਵੀਡੀਓ ਜਨਤਕ ਕਰਨਾ ਚਾਹੁੰਦੇ ਨੇ ਮਜੀਠੀਆ?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਅਗਸਤ, 2022:
ਡਰੱਗਜ਼ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸ: ਬਿਕਰਮ ਸਿੰਘ ਮਜੀਠੀਆ ਨੂੰ ਪੱਕੀ ਜ਼ਮਾਨਤ ਦੇਣ ਸਮੇਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸਕਰ ਸ: ਮਜੀਠੀਆ ਦਾ ਹੌਂਸਲਾ ਵਧਾਇਆ ਹੈ।

ਜ਼ਮਾਨਤ ਮਿਲਣ ਮਗਰੋਂ ਪਟਿਆਲਾ ਕੇਂਦਰੀ ਜੇਲ੍ਹ ਤੋਂ ਬੀਤੇ ਦਿਨੀਂ ਬਾਹਰ ਆਏ ਸ: ਮਜੀਠੀਆ ਦੋ ਦਿਨ ਪਰਿਵਾਰ ਨਾਲ ਬਿਤਾਉਣ ਉਪਰੰਤ ਅੱਜ ਆਪਣੇ ਸਿਆਸੀ ਸਫ਼ਰ ’ਤੇ ਨਿਕਲ ਪਏ। ਉਹ ਚੰਡੀਗੜ੍ਹ ਤੋਂ ਪਹਿਲਾਂ ਖ਼ਟਕੜ ਕਲਾਂ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ’ਤੇ ਆਪਣੀ ਅਕੀਦਤ ਪੇਸ਼ ਕੀਤੀ ਅਤੇ ਉਸਤੋਂ ਬਾਅਦ ਵੱਖ ਵੱਖ ਸ਼ਹਿਰਾਂ ਵਿੱਚ ਹੁੰਦੇ ਹੋਏ ਅੰਮ੍ਰਿਤਸਰ ਪੁੱਜ ਗਏ ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖ਼ੇ ਨਤਮਸਤਕ ਹੋਣਾ ਹੈ।

ਚੰਡੀਗੜ੍ਹ ਵਿਖ਼ੇ ਆਪਣੇ ਗ੍ਰਹਿ ਤੋਂ ਚੱਲਣ ਤੋਂ ਪਹਿਲਾਂ ਸ: ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ’ਤੇ ਚੁਟਕੀਆਂ ਲਈਆਂ ਅਤੇ ਕਿਹਾ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਸ: ਚੰਨੀ ਬਾਰੇ ਪੜਿ੍ਹਆ ਹੈ ਕਿ ‘ਛੱਲਾ ਮੁੜ ਕੇ ਨਹੀਂ ਆਇਆ ।’ ਵਰਨਣਯੋਗ ਹੈ ਕਿ ਸ: ਚੰਨੀ ਆਪਣੀ ਦੋ ਸੀਟਾਂ ਤੋਂ ਹੋਈ ਹਾਰ ਅਤੇ ਕਾਂਗਰਸ ਪਾਰਟੀ ਦੀ ਹਾਰ ਤੋਂ ਬਾਅਦ ਵਿਦੇਸ਼ ਵਿੱਚ ਹਨ ਅਤੇ ਉਨ੍ਹਾਂ ਦੇ ਹੁਣ ਤਕ ਵਾਪਸ ਨਾ ਮੁੜਨ ਬਾਰੇ ਚਰਚਾ ਸੋਸ਼ਲ ਮੀਡੀਆ ’ਤੇ ਚੱਲਦੀ ਰਹਿੰਦੀ ਹੈ।

ਸ: ਮਜੀਠੀਆ, ਜਿਨ੍ਹਾਂ ’ਤੇ ਡਰੱਗਜ਼ ਕੇਸ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੇ ਸਮੇਂ ਹੀ ਦਰਜ ਕੀਤਾ ਗਿਆ ਸੀ, ਨੇ ਅੱਜ ਸ: ਚੰਨੀ ਦੇ ਵਿਦੇਸ਼ ਵਿੱਚ ਹੋਣ ਦੇ ਸੰਦਰਭ ਵਿੱਚ ਹੀ ਗੱਲ ਕਰਦਿਆਂ ਆਖ਼ਿਆ ਕਿ ਉਹ ਵੀ ‘ਛੱਲੇ’ ਦੇ ਵਾਪਸ ਮੁੜਣ ਦੀ ਉਡੀਕ ਕਰ ਰਹੇ ਹਨ, ਅਤੇ ਜਿਵੇਂ ਹੀ ਸ: ਚੰਨੀ ਵਾਪਸ ਮੁੜਣਗੇ ਉਹ ਉਨ੍ਹਾਂ ਦੀ ਇਕ ਵੀਡੀਓ ਜਨਤਕ ਕਰਨਗੇ ਜਿਹੜੀ ਉਨ੍ਹਾਂ ਨੇ ਸਾਂਭ ਕੇ ਰੱਖੀ ਹੋਈ ਹੈ। ਪੱਤਰਕਾਰਾਂ ਵੱਲੋਂ ਇਸ ਵੀਡੀਓ ਬਾਰੇ ਪੁੱਛੇ ਜਾਣ ’ਤੇ ਸ: ਮਜੀਠੀਆ ਨੇ ਕਿਹਾ ਕਿ ਉਹ ਕਾਹਲੇ ਨਾ ਪੈਣ, ਸ: ਚੰਨੀ ਦੇ ਆਉਣ ’ਤੇ ਇਹ ਵੀਡੀਓ ਉਹ ਜਾਰੀ ਕਰ ਦੇਣਗੇ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੀ ਕਾਂਗਰਸ ਵਿੱਚ ਹਾਰ ਅਤੇ ਖ਼ੁਦ ਸ: ਚੰਨੀ ਦੀ ਦੋ ਸੀਟਾਂ ’ਤੇ ਹੋਈ ਵੱਡੀ ਹਾਰ ’ਤੇ ਟਿੱਪਣੀ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਆਗੂ ਮੁੱਖ ਮੰਤਰੀ ਹੁੰਦਿਆਂ ਦੋ ਸੀਟਾਂ ਤੋਂ ਵੱਡੇ ਫ਼ਰਕ ਨਾਲ ਹਾਰਿਆ ਹੋਵੇ। ਉਨ੍ਹਾਂ ਕਿਹਾ ਕਿ ਇਹ ਸ: ਚੰਨੀ ਦੀ ਸਰਕਾਰ ਦੇ ਉਨ੍ਹਾਂ ਪ੍ਰਤੀ ਜਬਰ ਅਤੇ ਧੱਕੇ ਦਾ ਹੀ ਨਤੀਜਾ ਹੈ ਕਿ ਉਹਨਾਂ ਨੂੰ ਦੋਵੇਂ ਸੀਟਾਂ ਹਾਰਣੀਆਂ ਪਈਆਂ।

ਉਨ੍ਹਾਂ ਆਪਣੇ ਜੇਲ੍ਹ ਦੇ ਸਮੇਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ‘ਮੈਂ ਜਿੱਥੋਂ ਚੱਲਿਆ ਸੀ, ਉੱਥੇ ਹੀ ਆ ਕੇ ਡਿੱਗਿਆ ਹਾਂ’।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...