spot_img
Saturday, June 15, 2024

ਵਾਹਿਗੁਰੂ

spot_img
spot_img

ਅਮਿਤ ਸ਼ਾਹ ਕੌਣ ਹੰਦਾ ਹੈ ਪੰਜਾਬ ਦੇ ਲੋਕਾਂ ਨੂੰ ਧਮਕਾਉਣ ਵਾਲਾ: ਸੰਜੇ ਸਿੰਘ ਨੇ ਮਲਵਿੰਦਰ ਕੰਗ ਲਈ ਨਵਾਂ ਗਾਓਂ ‘ਚ ਕੀਤਾ ਪ੍ਰਚਾਰ

- Advertisement -

ਯੈੱਸ ਪੰਜਾਬ
ਮੋਹਾਲੀ/ਚੰਡੀਗੜ੍ਹ, 28 ਮਈ, 2024

ਆਮ ਆਦਮੀ ਪਾਰਟੀ ਪੰਜਾਬ ਵਿੱਚ ਜ਼ੋਰਦਾਰ ਪ੍ਰਚਾਰ ਕਰ ਰਹੀ ਹੈ। ਮੰਗਲਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਨਵਾਂ ਗਾਓਂ ‘ਚ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ।

ਸੰਜੇ ਸਿੰਘ ਨੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਧਮਕਾਉਣ ਵਾਲਾ ਅਮਿਤ ਸ਼ਾਹ ਕੌਣ ਹੁੰਦਾ ਹੈ।

ਸੰਜੇ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਕੁਝ ਦਿਨ ਪਹਿਲਾਂ ਵੋਟਾਂ ਮੰਗਣ ਲਈ ਲੁਧਿਆਣਾ ਆਏ ਸਨ ਜਿੱਥੇ ਉਨ੍ਹਾਂ ਨੇ ਕਿਹਾ ਕਿ ਉਹ 4 ਜੂਨ ਨੂੰ ਪੰਜਾਬ ‘ਚ ‘ਆਪ’ ਦੀ ਸਰਕਾਰ ਦਾ ਤਖ਼ਤਾ ਪਲਟ ਦੇਣਗੇ ਅਤੇ ਭਗਵੰਤ ਮਾਨ ਨੂੰ ਸੀਐਮ ਦੀ ਕੁਰਸੀ ਤੋਂ ਹਟਾ ਦੇਣਗੇ।

ਸੰਜੇ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਤਿੰਨ ਕਰੋੜ ਪੰਜਾਬੀਆਂ ਨੇ ਚੁਣਿਆ ਹੈ। ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਦੇਖਣਾ ਚਾਹੀਦਾ ਹੈ, ਨਾਦਰ ਸ਼ਾਹ ਵੇਲੇ ਵੀ ਪੰਜਾਬੀ ਝੁਕੇ ਨਹੀਂ ਸੀ। ਅਮਿਤ ਸ਼ਾਹ ਨੂੰ ਇਹ ਗ਼ਲਤਫ਼ਹਿਮੀ ਹੈ ਕਿ ਉਹ ਪੰਜਾਬ ‘ਚ ਆਪ ਸਰਕਾਰ ਨੂੰ ਡੇਗਣ ਦੇਣਗੇ।

ਆਪ’ਆਗੂ ਨੇ ਕਿਹਾ ਕਿ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣ ਰਹੀ ਹੈ ਅਤੇ ਕਿਸਾਨਾਂ ਨੂੰ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਐਮ.ਐਸ.ਪੀ. ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਅੰਦੋਲਨ ਦੌਰਾਨ ਹੋਈਆਂ 750 ਜਾਨਾਂ ਦਾ ਬਦਲਾ  ਆਪਣੀਆਂ ਵੋਟਾਂ ਨਾਲ ਲੈਣਗੇ।  ਉਨ੍ਹਾਂ ਕਿਹਾ ਕਿ ਮੋਦੀ ਸਿਰਫ਼ ਇੱਕ ਗਾਰੰਟੀ ਦਿੰਦੇ ਹਨ, ਉਹ ਵੀ ਝੂਠ ਦੀ ਗਾਰੰਟੀ। ਉਹ ਜੁਮਲੇ ਕਹਿੰਦੇ ਹਨ, ਉਨ੍ਹਾਂ ਨੇ ਦਸ ਸਾਲ ਕੁਝ ਨਹੀਂ ਕੀਤਾ, ਹੁਣ ਜਾਤ ਅਤੇ ਧਰਮ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ।

ਭਾਜਪਾ ‘ਤੇ ਚੁਟਕੀ ਲੈਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਬਾਈਕ-ਚੋਰ, ਸੋਨਾ-ਚੋਰ ਬਾਰੇ ਸੁਣਿਆ ਹੈ, ਪਰ ਭਾਜਪਾ ਇਕ ਵੱਖਰੀ ਕਿਸਮ ਦਾ ਚੋਰ ਗਿਰੋਹ ਹੈ।  ਉਨ੍ਹਾਂ ਨੇ ਊਧਵ ਠਾਕਰੇ ਤੋਂ ਧਨੁਸ਼-ਤੀਰ ਅਤੇ ਸ਼ਰਦ ਪਵਾਰ ਤੋਂ ਘੜੀ ਚੋਰੀ ਕੀਤੀ।

ਉਹ ਆਮ ਆਦਮੀ ਪਾਰਟੀ ਤੋਂ ‘ਝਾੜੂ’ ਚੋਰੀ ਕਰਨਾ ਚਾਹੁੰਦੇ ਹਨ। ਪਰ ਇਹ ‘ਝਾੜੂ’ ਉਨ੍ਹਾਂ ਨੂੰ ਅਜਿਹਾ ਸਬਕ ਸਿਖਾਏਗਾ ਜੋ ਉਹ ਕਦੇ ਨਹੀਂ ਭੁੱਲਣਗੇ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...