Saturday, April 27, 2024

ਵਾਹਿਗੁਰੂ

spot_img
spot_img

ਕੌਣ ਕਰਵਾਉਂਦਾ ਹੈ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ? ਪੰਥਕ ਤਾਲਮੇਲ ਸੰਗਠਨ ਨੇ ਲਾਇਆ ਵੱਡਾ ਇਲਜ਼ਾਮ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 15 ਅਕਤੂਬਰ, 2020:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਢਲੇ ਸੰਕਲਪ ਨੂੰ ਸਮਰਪਿਤ ਸਿੱਖ ਸੰਸਥਾਂਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀਆਂ ਵਾਪਰੀਆਂ ਘਟਨਾਵਾਂ ਨੂੰ ਯੋਜਨਾਬੱਧ ਸਾਜਿਸ਼ਾਂ ਦੀ ਕੜੀ ਕਰਾਰ ਦਿੱਤਾ ਹੈ।

ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਅੱਜ ਤੱਕ ਹੋਈਆਂ ਬੇਅਦਬੀਆਂ ਦੇ ਸਿਲਸਲੇ ਆਪਣੇ ਆਪ ਵਿਚ ਸਬੂਤ ਹਨ ਕਿ ਜਦੋਂ ਵੀ ਪੰਜਾਬ ਅੰਦਰ ਕੋਈ ਸੰਘਰਸ਼ ਸਿਖ਼ਰ’ ਤੇ ਹੁੰਦਾ ਹੈ ਤਾਂ ਅਜਿਹੇ ਪਾਪਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਬਰਗਾੜੀ ਕਾਂਡ ਵੇਲੇ ਵੀ ਕਿਸਾਨੀ ਸੰਘਰਸ਼ ਸੜਕਾਂ’ ਤੇ ਸੀ। ਸਿਆਸਤ ਤੇ ਪੈਸਾ ਹਥਿਆਉਣ ਲਈ ਖ਼ੁਫ਼ੀਆ ਏਜੰਸੀਆਂ ਦੁਆਰਾ ਧਰਮਾਂ ਨਾਲ ਖਿਲਵਾੜ ਕਰਨ ਤੱਕ ਦੇ ਇਹ ਹੱਥਕੰਡੇ ਅਪਣਾਏ ਜਾਂਦੇ ਹਨ।

ਪੰਥਕ ਤਾਲਮੇਲ ਸੰਗਠਨ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਨਿਆਂ, ਕਾਨੂੰਨ ਅਤੇ ਧਾਰਮਿਕ ਭਾਵਨਾਵਾਂ ਦੀਆਂ ਅਲੰਬਰਦਾਰ ਹਨ ਤਾਂ ਉਹ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਦੀ ਸਮਰੱਥਾ ਦਿਖਾਉਣ।

ਪਿੰਡ ਤਰਖਾਣ ਮਾਜਰਾ ਵਿਚ ਸਿੱਖ ਨੌਜਵਾਨ ਵਲੋਂ ਬੜੀ ਬਹਾਦਰੀ ਨਾਲ ਇਕ ਅਪਰਾਧੀ ਨੂੰ ਕਾਬੂ ਕਰ ਕੇ ਕਾਨੂੰਨ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਹੁਣ ਅਸਲ ਅਪਰਾਧੀਆਂ ਤੱਕ ਪਹੁੰਚ ਯਕੀਨੀ ਬਣਨੀ ਚਾਹੀਦੀ ਹੈ। ਪਰ ਅੱਜ ਤੱਕ ਇਹਨਾਂ ਮਾਮਲਿਆਂ ਵਿਚ ਦੋਸ਼ੀ ਕਾਨੂੰਨੀ ਖੇਡਾਂ ਖੇਡਦੇ ਆ ਰਹੇ ਹਨ। ਮਿਸਾਲੀ ਸਜਾਵਾਂ ਦਾ ਸੁਪਨਾ ਵੀ ਲੈਣਾ ਅਸੰਭਵ ਹੈ ਤੇ ਲੋਕ-ਕਚਹਿਰੀ ਵਲੋਂ ਲਾਏ ਜਾ ਰਹੇ ਦੋਸ਼ ਵੱਡਾ ਵਜ਼ਨ ਰੱਖਦੇ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...