Tuesday, September 27, 2022

ਵਾਹਿਗੁਰੂ

spot_img



ਗੈਂਗਸਟਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਖ਼ਤਮ ਕਰਾਂਗੇ: ਮੀਤ ਹੇਅਰ ਨੇ ਤਰਨ ਤਾਰਨ ਵਿੱਚ ਲਹਿਰਾਇਆ ਕੌਮੀ ਝੰਡਾ

ਯੈੱਸ ਪੰਜਾਬ
ਤਰਨ ਤਾਰਨ, 15 ਅਗਸਤ, 2022 –
ਸਥਾਨਕ ਪੁਲਿਸ ਲਾਇਨ ਗਰਾਉਂਡ ਤਰਨ ਤਾਰਨ ਵਿੱਚ ਆਜ਼ਾਦੀ ਦਿਹਾੜੇ ਮੌਕੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਚੇਰੀ ਸਿੱਖਿਆ, ਖੇਡਾਂ ਤੇ ਯੂਥ ਸੇਵਾਵਾਂ ਅਤੇ ਵਾਤਾਵਰਨ, ਵਿਗਿਆਨ ਤੇ ਤਕਨਾਲੌਜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨਾਂ ਦੀ ਬਦੌਲਤ ਹੀ ਅੱਜ ਅਸੀਂ ਇਥੇ ਖੜੇ ਹਾਂ ਅਤੇ ਮੈਨੂੰ ਝੰਡਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਹੈ।

ਸ੍ਰੀ ਹੇਅਰ ਨੇ ਕਿਹਾ ਕਿ ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਉਨਾਂ ਨੂੰ ਪੰਜਵਂੇ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਗਏ ਤਰਨ ਤਾਰਨ ਵਿਖੇ ਝੰਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਤਰਨ ਤਾਰਨ ਜਿਲ੍ਹਾ ਭਾਵੇਂ ਖੇਡਾਂ ਹੋਣ, ਦੇਸ਼ ਦੀ ਆਜਾਦੀ ਦੀ ਲੜ੍ਹਾਈ ਹੋਵੇ ਜਾਂ ਆਜਾਦੀ ਤੋਂ ਬਾਅਦ ਵੀ ਇਸ ਜਿਲ੍ਹੇ ਦੇ ਨੌਜਵਾਨਾ ਨੇ ਪੂਰੇ ਦੇਸ਼ ਵਿੱਚ ਆਪਣੇ ਝੰਡੇ ਗੱਡੇ ਹਨ।

ਉਨਾਂ ਕਿਹਾ ਕਿ ਸੈਨਾ ਦੀ ਭਰਤੀ ਓਨੀ ਦੇਰ ਤੱਕ ਪੂਰੀ ਨਹੀਂ ਹੁੰਦੀ ਜਦ ਤੱਕ ਇਸ ਜਿਲ੍ਹੇ ਦੇ ਨੌਜਵਾਨ ਭਰਤੀ ਨਾ ਹੋਣ। ਉਨਾਂ ਕਿਹਾ ਕਿ ਸ੍ਰੀ ਪ੍ਰਵੀਨ ਕੁਮਾਰ ਓਲੰਪਿਕ ਖਿਡਾਰੀ ਨੇ ਜਿੱਥੇ ਖੇਡਾਂ ਵਿੱਚ ਅਤੇ ਮਹਾਂਭਾਰਤ ਵਰਗੇ ਸੀਰੀਅਲ ਵਿੱਚ ਭੂਮਿਕਾ ਕਰਕੇ ਤਰਨ ਤਾਰਨ ਜਿਲੇ ਦਾ ਨਾਂ ਰੋਸਨ ਕੀਤਾ ਹੈ, ਓਥੇ ਹੁਣੇ ਹੀ ਬਰਮਿੰਘਮ ਵਿਖੇ ਹੋਈਆਂ ਕਾਮਨ ਵੈਲਥ ਖੇਡਾਂ ਵਿੱਚ ਜਿਲੇ ਦੇ ਆਕਾਸ਼ਦੀਪ ਨੇ ਮੈਡਲ ਜਿੱਤ ਕੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਸਥਾਨਕ ਪੁਲਿਸ ਲਾਇਨ ਗਰਾਉਂਡ ਤਰਨ ਤਾਰਨ ਤਿਰੰਗਾ ਲਹਿਰਾਉਣ ਮੌਕੇ ਉਨਾਂ ਦੱਸਿਆ ਕਿ 29 ਅਗਸਤ ਤੋਂ ਸੂਬੇ ਭਰ ਵਿੱਚ ਖੇਡ ਮੇਲਾ ਸ਼ੁਰੂ ਹੋ ਰਿਹਾ ਹੈ। ਜਿਸ ਵਿੱਚ ਬਲਾਕ ਪੱਧਰ ਤੱਕ 28 ਕਿਸਮ ਦੀਆਂ ਖੇਡਾਂ ਹੋਣਗੀਆਂ ਅਤੇ 6 ਕਰੋੜ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਖੇਡ ਮੇਲੇ ਵਿੱਚ 5 ਲੱਖ ਤੋਂ ਵੱਧ ਬੱਚੇ ਹਿੱਸਾ ਲੈਣਗੇ।

ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਣ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।

ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ।

ਸ੍ਰੀ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਕਿਸੇ ਲੀਡਰ ਦੀ ਨਹੀਂ ਸਗੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਲਗਾਈ ਹੈ, ਤਾਂ ਕਿ ਸਾਨੂੰ ਅਹਿਸਾਸ ਹੋਵੇ ਕਿ ਅਸੀਂ ਜੋ ਕੁਝ ਵੀ ਹਾਂ ਇਨਾਂ ਦੀ ਬਦੌਲਤ ਹਾਂ।

ਇਨਾਂ ਦੀ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਦੂਜੀ ਤਸਵੀਰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਲਗਾਈ ਹੈ ਤਾਂ ਜੋ ਸਾਨੂੰ ਇਹ ਵੀ ਅਹਿਸਾਸ ਹੋਵੇ ਕਿ ਇਨਾਂ ਦੇ ਸੰਵਿਧਾਨ ਦੀ ਬਦੌਲਤ ਅਸੀਂ ਅੱਜ ਇਥੇ ਖੜ੍ਹੇ ਹਾਂ। ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਕਈ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਾਡੇ ਆਦਰਸ਼ ਹਨ ਅਤੇ ਅਸੀਂ ਇਨਾਂ ਦੇ ਪੂਰਨਿਆਂ ’ਤੇ ਚਲਦੇ ਹੋਏ ਨਵਾਂ ਪੰਜਾਬ ਸਿਰਜਾਂਗੇਂ।

ਉਨਾਂ ਦੱਸਿਆ ਕਿ ਸਿੱਖਿਆ ਵਿੱਚ ਵਿਸ਼ੇਸ਼ ਧਿਆਨ ਦੇ ਕੇ ਪਿਛਲੇ ਸਾਲਾਂ ਨਾਲੋਂ 16 ਫੀਸਦੀ ਵੱਧ ਬਜਟ ਵਧਾਇਆ ਗਿਆ ਹੈ। ਉਨਾਂ ਕਿਹਾ ਕਿ ਉਹ ਦੇਸ਼ ਤੱਦ ਤੱਕ ਤਰੱਕੀ ਨਹੀਂ ਕਰ ਸਕਦਾ ਜਦ ਤੱਕ ਉਥੋਂ ਦੇ ਬੱਚੇ ਆਪਣੇ ਪੈਰਾਂ ਤੇ ਖੜੇ ਨਾ ਹੋਣ। ਉਨਾਂ ਕਿਹਾ ਕਿ ਸਾਡੀ ਸਰਕਾਰ ਰੋਜ਼ਗਾਰ ਮੁੱਦੇ ’ਤੇ ਵੀ ਕੰਮ ਕਰ ਰਹੀ ਹੈ ਅਤੇ 26 ਹਜ਼ਾਰ ਤੋਂ ਵੱਧ ਅਸਾਮਾੀਆਂ ਭਰੀਆਂ ਜਾ ਰਹੀਆ ਹਨ। ਉਨਾਂ ਕਿਹਾ ਕਿ ਅਸੀਂ ਬੱਚਿਆਂ ਨੂੰ ਕੇਵਲ ਨੌਕਰੀ ਲੈਣ ਵਾਲਾ ਨਹੀਂ ਸਗੋਂ ਨੌਕਰੀ ਦੇਣ ਵਾਲਾ ਬਣਾ ਰਹੇ ਹਾਂ।

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟੋਲਰੈਂਸ ਨੀਤੀ ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਅਸੀਂ ਟਰਾਂਸਪੋਰਟ ਮਾਫੀਏ ਤੋਂ ਕਬਜ਼ਾ ਛੁਡਾ ਕੇ ਦਿੱਲੀ ਤੱਕ ਸਰਕਾਰੀ ਬੱਸਾਂ ਚਲਾ ਦਿੱਤੀਆਂ ਹਨ। ਸ੍ਰੀ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਦੀ ਸਰਕਾਰ ਈ-ਗਵਰਨੈਂਸ ਤੇ ਕੰਮ ਕਰ ਰਹੀ ਹੈ ਤੇ ਪਿਛਲਾ ਵਿਧਾਨ ਸਭਾ ਸ਼ੈਸ਼ਨ ਪੇਪਰਲੈਸ ਕਰਕੇ 21 ਲੱਖ ਰੁਪਏ ਬਚਾਇਆ ਹੈ ਉਨਾਂ ਇਸ ਬਾਰੇ ਦੱਸਿਆ ਕਿ ਅਸੀਂ ਈ-ਸਟੈਂਪ ਲਿਆ ਕੇ ਪੰਜਾਬ ਦੇ ਲੋਕਾਂ ਦੇ 35 ਕਰੋੜ ਰੁਪਏ ਬਚਾਇਆ ਹੈ।

ਸ੍ਰੀ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਅਮਨ ਕਾਨੂੰਨ ਤੇ ਪੂਰੀ ਸਖ਼ਤੀ ਨਾਲ ਕੰਮ ਕਰ ਰਹੇ ਹਾਂ ਅਤੇ ਗੈਂਗਸਟਰਾਂ, ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਉਨਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਗੈਂਗਸਟਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਖਤਮ ਕੀਤਾ ਜਾਵੇਗਾ। ਖੇਡਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਲਚਰ ਵਧਾ ਰਹੇ ਹਾਂ ਅਤੇ ਪਿਛਲੇ ਸਾਲਾਂ ਨਾਲੋਂ ਖੇਡਾਂ ਦਾ ਬਜਟ 56 ਫੀਸਦੀ ਵਧਾਇਆ ਹੈ। ਉਨਾਂ ਕਿਹਾ ਕਿ ਨੌਜਵਨਾਂ ਲਈ ਖੇਡਾਂ ਦਾ ਸਾਜੋ ਸਮਾਨ ਅਤੇ ਖੇਡ ਸਟੇਡੀਅਮਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਵਿਕਸਤ ਕੀਤਾ ਜਾ ਰਿਹਾ ਹੈ।

ਸ੍ਰੀ ਮੀਤ ਹੇਅਰ ਵਲੋਂ ਆਜਾਦੀ ਦਿਹਾੜੇ ਮੌਕੇ ਸਮੂਹ ਪੰਜਾਬੀਆਂ ਨੂੰ ਵਧਾਈ ਵੀ ਦਿੱਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸ਼ਟ ਤੋਂ ਸਾਲਾਮੀ ਲਈ, ਇਸ ਮੌਕੇ ਸ੍ਰੀ ਮੀਤ ਹੇਅਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਉਨਾਂ ਨੇ ਇਸ ਮੌਕੇ ਕੱਲ੍ਹ ਭਾਵ 16 ਅਗਸਤ ਨੂੰ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ।

ਸਮਾਗਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਮੁੱਖ ਮਹਿਮਾਨ ਸ੍ਰੀ ਮੀਤ ਹੇਅਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੂਰਾ , ਵਿਧਾਇਕ ਕਸ਼ਮੀਰ ਸਿੰਘ ਸੋਹਲ, ਆਈ ਜੀ ਸ੍ਰੀ ਰਾਕੇਸ਼ ਕੁਮਾਰ, ਐਸ.ਐਸ.ਪੀ ਸ: ਰਣਜੀਤ ਸਿੰਘ ਢਿਲੋਂ, ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ, ਵਧੀਕ ਡਿਪਟੀ ਕਮਿਸ਼ਨਰ ਸ: ਰਵਿੰਦਰਪਾਲ ਸਿੰਘ, ਐਸ.ਡੀ.ਐਮ. ਸ੍ਰੀ ਰਜਨੀਸ਼ ਕੁਮਾਰ, ਪਰੇਡ ਕਮਾਂਡਰ ਡੀ.ਐਸ.ਪੀ. ਰਾਜਕੁਮਾਰ ਚੌਧਰੀ ਤੋਂ ਇਲਾਵਾ ਜਿਲ੍ਹੇ ਦੇ ਸਾਰੇ ਅਧਿਕਾਰੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ...

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ...

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ...

ਸਿੱਖ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23 ਸਤੰਬਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23...

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ...

ਹਰਿਆਣਾ ਅੰਦਰ ਗੁਰਦੁਆਰਾ ਪ੍ਰਬੰਧ ਨਵੀਂ ਕਮੇਟੀ ਨੂੰ ਸੰਭਾਲਣ ਲਈ ਧੱਕੇਸ਼ਾਹੀ ਕੀਤੀ ਤਾਂ ਹਰਿਆਣਾ ਸਰਕਾਰ ਜ਼ਿੰਮੇਵਾਰ ਹੋਵੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

38,472FansLike
51,966FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!