Tuesday, October 1, 2024
spot_img
spot_img
spot_img
spot_img
spot_img

ਨਿਮਰਤਾ ਸਹਿਤ ਅਕਾਲ ਤਖ਼ਤ ’ਤੇ ਪੇਸ਼ ਹੋਵਾਂਗਾ: ਸੁਖ਼ਬੀਰ ਸਿੰਘ ਬਾਦਲ

ਯੈੱਸ ਪੰਜਾਬ
ਚੰਡੀਗੜ੍ਹ, 16 ਜੁਲਾਈ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਲੜਾਈ ਦੇ ਚੱਲਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੂੰ ਪ੍ਰਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਬਾਗੀ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਪੇਸ਼ ਹੋ ਕੇ ਸੁਖ਼ਬੀਰ ਸਿੰਘ ਬਾਦਲ ਨੂੰ ਤਲਬ ਕੀਤੇ ਜਾਣ ਦੀ ਮੰਗ ਕੀਤੀ ਸੀ।

ਇਸੇ ਦੇ ਮੱਦੇਨਜ਼ਰ ਬੀਤੇ ਦਿਨੀਂ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ ਸ: ਸੁਖ਼ਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 15 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ।

ਅੱਜ ਇਸੇ ਦੇ ਸੰਬੰਧ ਵਿੱਚ ਆਪਣਾ ਪ੍ਰਤੀਕਰਮ ਸੋਸ਼ਲ ਮੀਡੀਆ ਰਾਹੀਂ ਜ਼ਾਹਿਰ ਕਰਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ, ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਪੇਸ਼ ਹੋਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ