Thursday, October 3, 2024
spot_img
spot_img
spot_img
spot_img
spot_img

ਇਜਲਾਸ ਬੁਲਾ ਕੇ ਨਵਾਂ ਪ੍ਰਧਾਨ ਚੁਣਾਂਗੇ: ਸੁਖ਼ਦੇਵ ਸਿੰਘ ਢੀਂਡਸਾ ਵੱਲੋਂ 8 ਆਗੂਆਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਫ਼ੈਸਲਾ ਰੱਦ

ਯੈੱਸ ਪੰਜਾਬ
ਚੰਡੀਗੜ੍ਹ, 31 ਜੁਲਾਈ, 2024

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਸੁਖ਼ਦੇਵ ਸਿੰਘ ਢੀਂਡਸਾ ਨੇ ਬੁੱਧਵਾਰ ਨੂੰ ਪਾਰਟੀ ਵੱਲੋਂ ਲਏ ਉਸ ਫ਼ੈਸਲੇ ਨੂੰ ਰੱਦ ਕਰ ਦਿੱਤਾ ਜਿਸ ਤਹਿਤ ਅਨੁਸ਼ਾਸ਼ਨੀ ਕਮੇਟੀ ਵੱਲੋਂ 8 ‘ਬਾਗੀ’ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੀਆਂ ਅਹੁਦੇਦਾਰੀਆਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ।

ਬਾਗੀ ਅਕਾਲੀ ਆਗੂਆਂ, ਪ੍ਰਮੁੱਖ ਤੌਰ ’ਤੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸ: ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਸ: ਸੁਰਜੀਤ ਸਿੰਘ ਰੱਖੜਾ ਅਤੇ ਹੋਰਨਾਂ ਦੀ ਹਾਜ਼ਰੀ ਵਿੱਚ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਸ: ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਧੜੇ ਵੱਲੋਂ ਅਤੇ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਵੱਲੋਂ ਪਾਰਟੀ ਦੇ 8 ਪ੍ਰਮੁੱਖ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਐਲਾਨ ਗੈਰ-ਸੰਵਿਧਾਨਕ ਹੈ ਅਤੇ ਸਰਪ੍ਰਸਤ ਹੋਣ ਨਾਤੇ ਉਹ ਇਸ ਫ਼ੈਸਲੇ ਨੂੰ ਰੱਦ ਕਰਦੇ ਹਨ।

ਉਨ੍ਹਾਂ ਸਪਸ਼ਟ ਕੀਤਾ ਕਿ ਸਾਰੇ ਆਗੂ ਪਾਰਟੀ ਦੇ ਮੈਂਬਰ ਅਤੇ ਆਪਣੇ ਅਹੁਦਿਆਂ’ਤੇ ਬਣੇ ਰਹਿਣਗੇ।

ਸ: ਢੀਂਡਸਾ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਉਹ ਛੇਤੀ ਹੀ ਪਾਰਟੀ ਦਾ ਇੱਕ ਇਜਲਾਸ ਬੁਲਾਉਣਗੇ ਜਿੱਥੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

ਸ: ਢੀਂਡਸਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਸ: ਸੁਖ਼ਬੀਰ ਸਿੰਘ ਬਾਦਲ ਨੂੰ ਹੁਣ ਕੋਈ ਪਸੰਦ ਨਹੀਂ ਕਰਦਾ ਅਤੇ ਉਹ ਤਾਂ ਅਕਾਲ ਤਖ਼ਤ ਵੱਲੋਂ ਛੇਕੇ ਵਿਅਕਤੀਆਂ ਨਾਲ ਵੀ ਮੀਟਿੰਗਾਂ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦੀਪ ਕਲੇਰ ਵੱਲੋਂ ਲਗਾਏ ਗਏ ਦੋਸ਼ਾਂ ਨੇ ਸ: ਸੁਖ਼ਬੀਰ ਸਿੰਘ ਬਾਦਲ ਦੇ ਹੋਰ ਪਾਜ ਉਘੇੜ ਦਿੱਤੇ ਹਨ ਅਤੇ ਉਨ੍ਹਾਂ ਨੂੰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ