Friday, April 19, 2024

ਵਾਹਿਗੁਰੂ

spot_img
spot_img

ਪੀ.ਜੀ.ਆਈ. ਦੀ ਤਰਜ਼ ’ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਕਰਾਂਗੇ ਵਿਕਾਸ: ਚੇਤਨ ਸਿੰਘ ਜੌੜਾਮਾਜਰਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 4 ਅਕਤੂਬਰ, 2022 –
ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾ ਪੀ:ਜੀ:ਆਈ ਤਰਜ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਨਾ ਕੀਤਾ ਜਾਵੇ ਸਗੋਂ ਇਥੇ ਮਰੀਜ ਦਾ ਇਲਾਜ ਹੋ ਸਕੇ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਚੇਤਨ ਸਿੰਘ ਜੌੜਾਮਾਜਰਾ, ਸਿਹਤ ਮੰਤਰੀ ਪੰਜਾਬ ਨੇ ਮੈਡੀਕਲ ਕਾਲਜ ਵਿਖੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਮੁੱਖ ਲੋੜ ਸਿਖਿਆ ਅਤੇ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਜਰੂਰਤ ਹੈ ਕਿ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾਵੇ ਅਤੇ ਇਨ੍ਹਾਂ ਵਿੱਚ ਪਾਈਆਂ ਜਾਂਦੀਆਂ ਕਮੀਆਂ ਨੂੰ ਦੂਰ ਕੀਤਾ ਜਾਵੇ।

ਸਿਹਤ ਮੰਤਰੀ ਨੇ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਮਰੀਜ ਸਰਕਾਰੀ ਹਸਪਤਾਲ ਵਿੱਚ ਆਉਂਦਾ ਹੈ ਤਾਂ ਉਸ ਨੂੰ ਆਪਣੇ ਕਲਾਵੇ ਵਿੱਚ ਲਵੋ ਨਾ ਕਿ ਦੁਤਕਾਰੋ।

ਉਨ੍ਹਾਂ ਕਿਹਾ ਕਿ ਮਧ ਵਰਗ ਅਤੇ ਗਰੀਬ ਵਰਗ ਦੇ ਲੋਕ ਹੀ ਸਰਕਾਰੀ ਹਸਪਤਾਲਾਂ ਵਿੱਚ ਆਉਂਦੇ ਹਨ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆਂ ਕਰਵਾ ਸਕੀਏ। ਸ੍ਰ ਜੌੜਾ ਮਾਜਰਾ ਨੇ ਕਿਹਾ ਕਿ ਸਾਨੂੰ ਸਮੇਂ ਦੇ ਹਾੜੀ ਬਣਨਾ ਚਾਹੀਦਾ ਹੈ ਅਤੇ ਪੁਰਾਣੇ ਢਾਂਚੇ ਨੂੰ ਖਤਮ ਕਰੀਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਤੁਹਾਡੀਆਂ ਜੋ ਵੀ ਜਰੂਰਤਾਂ ਹਨ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਜਲਦ ਹੀ ਸੁਪਰਸਪੈਸ਼ਲਿਟੀ ਡਾਕਟਰਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਿੱਚ ਜੋ ਅਸਾਮੀਆਂ ਖਾਲੀ ਪਈਆਂ ਹਨ ਦੀ ਭਰਤੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਹਸਪਤਾਲਾਂ ਦੀ ਜੋ ਨਵੀਂਆਂ ਇਮਾਰਤਾਂ ਬਣ ਰਹੀਆਂ ਹਨ ਉਹ ਪੂਰੀ ਤਰ੍ਹਾਂ ਸੈਂਟਰਲ ਏ:ਸੀ ਹੋਣ ਅਤੇ ਉਨ੍ਹਾਂ ਦੇ ਸੋਲਰ ਸਿਸਟਮ ਜਰੂਰ ਲੱਗਾ ਹੋਵੇ।

ਪ੍ਰਿੰਸੀਪਲ ਮੈਡੀਕਲ ਕਾਲਜ ਨੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮੈਡੀਕਲ ਕਾਲਜ ਦੀਆਂ ਕਈ ਥਾਂਵਾਂ ਤੇ ਨਜਾਇਜ ਕਬਜੇ ਹੋਏ ਹਨ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਜਮੀਨ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ ਅਤੇ ਲੋਕਾਂ ਵੱਲੋਂ ਜੋ ਨਜਾਇਜ ਕਬਜੇ ਕੀਤੇ ਹੋਏ ਹਨ ਨੂੰ ਛੁਡਾਇਆ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਡਿਊਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ ਨੂੰ ਵੀ ਜਲਦੀ ਐਡਜਸਟ ਕੀਤਾ ਜਾਵੇਗਾ।

ਉਨ੍ਹਾਂ ਨੌਕਰੀ ਵਿੱਚੋ ਕੱਢੇ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀ ਧਰਨੇ ਨਾ ਲਗਾਓ ਅਤੇ ਨਾ ਹੀ ਕਾਹਲੀ ਕਰੋ ਤੁਹਾਨੂੰ ਸਭ ਨੂੰ ਜਰੂਰ ਪੱਕਿਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਅਜੇ ਸੱਤਾ ਵਿੱਚ ਆੲੈੇ 6 ਮਹੀਨੇ ਹੀ ਹੋਏ ਹਨ ਅਤੇ ਅਸੀਂ 6 ਮਹੀਨਿਆਂ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਹ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜੋ ਵੀ ਸਰਕਾਰੀ ਹਸਪਤਾਲਾਂ ਦੀਆਂ ਇਮਾਂਰਤਾਂ ਬਣੀਆਂ ਹਨ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਵੱਲੋਂ ਹਰੇਕ ਡਾਕਟਰ ਨਾਲ ਗੱਲਬਾਤ ਕਰਕੇ ਮੁਸ਼ਕਲਾਂ ਨੂੰ ਸੁਣਿਆ।

ਇਸ ਉਪਰੰਤ ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬੇਬੇ ਨਾਨਕੀ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਦੌਰਾ ਵੀ ਕੀਤਾ ਗਿਆ। ਸਿਹਤ ਮੰਤਰੀ ਵੱਲੋਂ ਵਾਸ਼ਰੂਮਾਂ ਦੀ ਜਾਂਚ ਕਰਨ ਉਪਰੰਤ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੀੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਸਿਹਤ ਮੰਤਰੀ ਵੱਲੋਂ ਦੌਰੇ ਦੌਰਾਨ ਮਰੀਜਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਸਿਹਤ ਮੰਤਰੀ ਵੱਲੋਂ ਹਸਪਤਾਲ ਵਿਖੇ ਚੱਲ ਰਹੀਂ ਕੰਟੀਨ ਦਾ ਵੀ ਦੌਰਾ ਕੀਤਾ ਅਤੇ ਉਥੇ ਸਾਫ ਸਫਾਈ ਦੇ ਪ੍ਰਬੰਧ ਨੂੰ ਲੈ ਕੇ ਮੈਡੀਕਲ ਸੁਪਰਡੰਟ ਨੂੰ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਵੀਨਾ ਚਤਰਥ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਡਾ: ਰਾਜੀਵ ਦੇਵਗਨ, ਮੈਡੀਕਲ ਸੁਪਰਡੰਟ ਡਾ: ਕਰਮਜੀਤ ਸਿੰਘ, ਡਾ: ਕੇ:ਡੀ:ਸਿੰਘ, ਡਾ: ਜੇ:ਐਸ ਕੁਲਾਰ, ਡਾ: ਨਰਿੰਦਰ ਸਿੰਘ, ਡਾ: ਕੰਵਲਜੀਤ ਸਿੰਘ, ਸ੍ਰੀਮਤੀ ਸੀਮਾ ਸੋਢੀ ਪ੍ਰਧਾਨ ਮਹਿਲਾ ਵਿੰਗ ਤੋਂ ਇਲਾਵਾ ਹੋਰ ਡਾਕਟਰ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...