Friday, March 29, 2024

ਵਾਹਿਗੁਰੂ

spot_img
spot_img

ਖ਼ੰਡ ਮਿੱਲਾਂ ਵਿੱਚ ਗੰਨਾਂ ਲਿਆਉਣ ਵਾਲੇ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਇਕ ਮਹੀਨੇ ਦੇ ਅੰਦਰ ਅੰਦਰ ਕਰਨੀ ਯਕੀਨੀ ਬਣਾਵਾਂਗੇ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ 
ਅੰਮ੍ਰਿਤਸਰ, 25 ਨਵੰਬਰ, 2022-
ਖੇਤੀਬਾੜੀ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਖੰਡ ਮਿਲਾਂ ਵਿੱਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਕ ਮਹੀਨੇ ਦੇ ਅੰਦਰ ਅੰਦਰ ਭੁਗਤਾਨ ਕਰਨਾ ਯਕੀਨੀ ਬਣਾਇਆ ਜਾਵੇਗਾ। ਅੱਜ ਖੰਡ ਮਿਲ ਅਜਨਾਲਾ ਨੂੰ ਚਾਲੂ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦੇ ਸ. ਧਾਲੀਵਾਲ ਨੇ ਕਿਹਾ ਕਿ ਖੰਡ ਮਿਲਾਂ ਵਿਚੋਂ ਫਾਲਤੂ ਨਿਕਲਦੇ ਹਰ ਪਦਾਰਥ ਨੂੰ ਵਰਤੋਂ ਵਿਚ ਲਿਆਉਣ ਦੀ ਲੋੜ ਹੈ ਅਤੇ ਇਸ ਲਈ ਮਿਲਾਂ ਦੇ ਵਿਸਥਾਰ ਤੇ ਕੋ-ਜਨਰੇਸ਼ਨ ਪਲਾਂਟ ਲਗਾਏ ਜਾ ਰਹੇ ਹਨ।

ਉਨਾਂ ਦੱਸਿਆ ਕਿ ਸਹਿਕਾਰੀ ਖੇਤਰ ਦੀਆਂ ਖੰਡ ਮਿਲਾਂ ਨੂੰ ਮੁਨਾਫੇ ਵਿਚ ਲਿਆਉਣ ਦੇ ਮਕਸਦ ਨਾਲ ਸਰਕਾਰ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਕੋਸ਼ਿਸ਼ ਹੈ ਕਿ ਕਿਸਾਨ ਦਾ ਗੰਨਾ ਮਾਰਚ-ਅਪ੍ਰੈਲ ਮਹੀਨੇ ਤੱਕ ਖੇਤ ਵਿਚ ਖੜਾ ਨਾ ਰਹੇ।

ਸ. ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦਾ ਸਹਿਕਾਰੀ ਖੰਡ ਮਿਲ ਵੱਲ ਬਕਾਇਆ ਖੜੀ ਕਰੋੜਾਂ ਰੁਪਏ ਦੀ ਰਕਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਚੁੱਕਿਆ ਹੈ ਅਤੇ ਇਸ ਵੇਲੇ ਕਿਸਾਨਾਂ ਦਾ ਇਕ ਵੀ ਪੈਸਾ ਸਹਿਕਾਰੀ ਖੰਡ ਮਿਲਾਂ ਵੱਲ ਬਾਕੀ ਨਹੀਂ ਹੈ।

ਸ. ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਕਿਰਸਾਨੀ ਨੂੰ ਮੁਨਾਫੇ ਵਿਚ ਲਿਆਉਣ ਲਈ ਮਿਲਕਫੈਡ ਅਤੇ ਸ਼ੂਗਰਫੈਡ ਵਿਚ ਨਵੀਂ ਜਾਨ ਪਾਉਣ ਲਈ ਯਤਨਸ਼ੀਲ ਹਨ ਅਤੇ ਇਸ ਟੀਚੇ ਨੂੰ ਮੁੱਖ ਰੱਖਕੇ ਦੋਵਾਂ ਅਦਾਰਿਆਂ ਦਾ ਵਿਸਥਾਰ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਸ. ਧਾਲੀਵਾਲ ਨੇ ਇਸ ਮੌਕੇ ਪਹਿਲਾਂ ਗੰਨਾ ਲਿਆਉਣ ਵਾਲੇ ਗੰਨਾ ਮਾਲਕਾਂ ਦਾ ਸਨਮਾਨ ਵੀ ਕੀਤਾ।

ਸ. ਧਾਲੀਵਾਲ ਨੇ ਸੀਜ਼ਨ ਦੀ ਸ਼ੁਰੂਆਤ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਮਿਲ ਕੰਪਲੈਕਸ ਵਿਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਹਿੱਸਾ ਲੈਂਦਿਆਂ ਕਿਸਾਨਾਂ ਅਤੇ ਕਰਮਚਾਰੀਆਂ ਦੀ ਸਲਾਮਤੀ ਤੇ ਚੜਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਮਿਲ ਦਾ ਕੱਚਾ ਫੜ ਪੱਕਾ ਕਰਨ ਲਈ ਕਰੀਬ ਸਵਾ ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਸ ਉਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...