Monday, May 6, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੇਂਦਰੀ ਫੰਡਾਂ ਦੀ ਵਰਤੋਂ ਦੇ ਸੰਬੰਧ ਵਿੱਚ ਜਾਂਚ ਕਰਵਾਈ ਜਾਏਗੀ: ਤਰਨਜੀਤ ਸਿੰਘ ਸੰਧੂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਅਪ੍ਰੈਲ, 2024

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਅਸੀਂ ਇਸ ਦੀ ਜਾਂਚ ਕਰਾਵਾਂਗੇ। ਦੋਸ਼ੀ ਪਾਏ ਜਾਣ ’ਤੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਰਨਜੀਤ ਸਿੰਘ ਸੰਧੂ ਅੱਜ ਭਾਜਪਾ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਮਾਰਟ ਸਿਟੀ ਪ੍ਰਾਜੈਕਟ ’ਤੇ ਕੋਈ ਸਾਰਥਿਕ ਕੰਮ ਨਹੀਂ ਹੋਇਆ ਹੈ। ਪੰਜਾਬ ਸਰਕਾਰ ਦੀਵਾਲੀਆ ਹੋਣ ਦੇ ਕਰੀਬ ਹੋ ਚੁੱਕੀ ਹੈ। ਕੇਂਦਰੀ ਸਕੀਮਾਂ ਲੋਕਾਂ ਤੱਕ ਨਹੀਂ ਪਹੁੰਚ ਰਹੀਆਂ। ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ, ਹਰ ਰੋਜ਼ ਗੋਲ਼ੀਬਾਰੀ ਦੀਆਂ ਖ਼ਬਰਾਂ ਆ ਰਹੀਆਂ ਹਨ।

ਸੂਬੇ ‘ਚ ਅਮਨ-ਕਾਨੂੰਨ ਨੂੰ ਬਣਾਈ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਸਰਕਾਰ ਇਸ ਮਾਮਲੇ ‘ਚ ਵੀ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਨਸ਼ਿਆਂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ 4 ਹਫ਼ਤਿਆਂ ‘ਚ ਨਸ਼ਾ ਖ਼ਤਮ ਕਰਨ ਦੇ ਨਾਂਅ ‘ਤੇ ਬਣੀ ਹੈ ਪਰ ਨਸ਼ਿਆਂ ਦੀ ਸਮੱਸਿਆ ਇਹ ਹੈ ਕਿ ਅੰਮ੍ਰਿਤਸਰ ਦੇ ਕਈ ਇਲਾਕਿਆਂ ਅਤੇ ਪਿੰਡਾਂ ‘ਚ ਜਿੱਥੇ ਮੈਂ ਗਿਆ,

ਉੱਥੇ ਛੋਟੇ-ਛੋਟੇ ਬੱਚੇ ਹਨ ਜਿਨ੍ਹਾਂ ਦੇ ਪਿਤਾ ਨਸ਼ੇੜੀ ਹਨ ਜਾਂ ਨਸ਼ੇ ਕਾਰਨ ਮਰ ਚੁੱਕੇ ਹਨ੍ਟ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ‘ਚ ਕਈ ਇਲਾਕਿਆਂ ‘ਚ ਸੀਵਰੇਜ ਦੀ ਸਮੱਸਿਆ ਹੈ, ਕਈ ਲੋਕ ਬਦਬੂਦਾਰ ਪਾਣੀ ‘ਚ ਰਹਿਣ ਲਈ ਮਜਬੂਰ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਪਿਛਲੇ 7 ਸਾਲਾਂ ਤੋਂ ਇੱਥੇ ਚੁਣੇ ਗਏ ਲੋਕ ਨੁਮਾਇੰਦਿਆਂ ਨੇ ਇਸ ਦੇ ਹੱਲ ਲਈ ਕੁਝ ਨਹੀਂ ਕੀਤਾ।

ਨਾ ਹੀ ਉਨ੍ਹਾਂ ਨੇ ਕਦੇ ਇਸ ਵੱਲ ਧਿਆਨ ਦਿੱਤਾ ਹੋਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਰਾਜ ਸਰਕਾਰ ਤਬਦੀਲੀ ਦੇ ਨਾਂ ’ਤੇ ਬਣੀ ਸੀ ਪਰ ਮੈਂ ਕਈ ਕਾਲੋਨੀਆਂ ਦਾ ਦੌਰਾ ਕੀਤਾ ਹੈ ਅਤੇ ਘਰਾਂ ਵਿੱਚ ਸੀਵਰੇਜ ਦਾ ਪਾਣੀ ਵਹਿ ਰਿਹਾ ਹੈ। ਵੀਆਈਪੀ ਕਲਚਰ ਨੂੰ ਖ਼ਤਮ ਕਰਨ ਦੇ ਨਾਂ ’ਤੇ ਅੱਗੇ ਆਈ ਸਰਕਾਰ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਂ ’ਤੇ ਕੁਝ ਨਹੀਂ ਕਰ ਰਹੀ।

ਗੈਂਗਵਾਰ ਅਤੇ ਲੁੱਟਮਾਰ ਆਮ ਹੋ ਗਈ ਹੈ। ਜਨਤਾ ਸਭ ਨੂੰ ਪਰਖ ਚੁੱਕੀ ਹੈ ਅਤੇ ਹੁਣ ਭਾਜਪਾ ‘ਤੇ ਭਰੋਸਾ ਕਰਦੀ ਹੈ। ਉਨ੍ਹਾਂ ਕਿਹਾ ਕਿ ਜੋ ਵਿਕਾਸ ਭਾਰਤ ਵਿੱਚ ਹੋ ਰਿਹਾ ਹੈ, ਉਹੀ ਅੰਮ੍ਰਿਤਸਰ ਵਿੱਚ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਮੇਰੇ ਲਈ ਰਾਜਨੀਤੀ ਧੰਦਾ ਨਹੀਂ ਸਗੋਂ ਲੋਕ ਸੇਵਾ ਹੈ। ਅੰਮ੍ਰਿਤਸਰ ਸਿਫ਼ਤੀ ਦਾ ਘਰ ਹੈ, ਬਦਮਾਸ਼ਾਂ ਦਾ ਨਹੀਂ।

ਲੋਕ ਚਾਹੁੰਦੇ ਹਨ ਕਿ ਇੱਥੋਂ ਚੰਗੇ ਲੋਕ ਹੀ ਅੱਗੇ ਆਉਣ। ਇਸ ਲਈ ਚੰਗੇ ਲੋਕਾਂ ਨੂੰ ਵੀ ਰਾਜਨੀਤੀ ਵਿੱਚ ਅੱਗੇ ਆਉਣਾ ਅਤੇ ਲਿਆਂਦਾ ਜਾਣਾ ਚਾਹੀਦਾ ਹੈ। ਅੰਮ੍ਰਿਤਸਰ ਦੇ ਵੋਟਰ ਵਿਕਾਸ ਵੱਲ ਦੇਖ ਰਹੇ ਹਨ, ਲੋਕ ਸੂਝਵਾਨ ਹਨ। ਇੱਥੇ ਲੋਕਾਂ ਦੀ ਆਮਦਨ ਵਧਣੀ ਚਾਹੀਦੀ ਹੈ। ਉਦਯੋਗ, ਖੇਤੀਬਾੜੀ ਅਤੇ ਵਪਾਰ ਵਧਣਾ ਚਾਹੀਦਾ ਹੈ।

ਇਹ ਲੋਕ ਨਸ਼ੇ ਦਾ ਖ਼ਾਤਮਾ ਚਾਹੁੰਦੇ ਹਨ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਕਿਸਾਨਾਂ ਦੀ ਆਮਦਨ ਵਧੇ, ਮੈਂ ਉਨ੍ਹਾਂ ਨੂੰ ਕਈ ਸੁਝਾਅ ਦਿੱਤੇ ਹਨ। ਲੋਕ ਵਿਕਾਸ ਅਤੇ ਤਰੱਕੀ ਚਾਹੁੰਦੇ ਹਨ। ਹੁਣ ਜ਼ਿੰਮੇਵਾਰ ਲੋਕਾਂ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਇਸ ਮੌਕੇ ਬੋਨੀ ਅਮਰਪਾਲ ਸਿੰਘ ਅਜਨਾਲਾ, ਰਾਜਬੀਰ ਸ਼ਰਮਾ ਅਤੇ ਪ੍ਰੋ. ਸਰਚਾਂਦ ਸਿੰਘ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...