Sunday, May 19, 2024

ਵਾਹਿਗੁਰੂ

spot_img
spot_img

Punjab ਦੀਆਂ ਸਾਰੀਆਂ ਲੋਕਸਭਾ ਸੀਟਾਂ ਜਿੱਤਾਂ PM Modi ਦੀ ਝੋਲੀ ‘ਚ ਪਾਵਾਂਗੇ: Sunil Jakhar

- Advertisement -

ਭਾਜਪਾ ਦੇ ਰਾਜ ਸਭਾ ਮੈਂਬਰ ਨਰੇਸ਼ ਬਾਂਸਲ ਵੀ ਮੀਟਿੰਗ ਵਿੱਚ ਹੋਏ ਸ਼ਾਮਲ

ਯੈੱਸ ਪੰਜਾਬ
ਚੰਡੀਗੜ੍ਹ, 16 ਸਤੰਬਰ, 2023:
ਆਗਾਮੀ ਲੋਕ ਸਭਾ ਚੋਣਾਂ ਲਈ ਕੇਂਦਰੀ ਮੰਤਰੀਆਂ ਅਤੇ ਸੂਬਾਈ ਅਧਿਕਾਰੀਆਂ ਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਸਬੰਧੀ ਇਕ ਵਿਸ਼ੇਸ਼ ਜਥੇਬੰਦਕ ਮੀਟਿੰਗ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ 6 ਲੋਕ ਸਭਾ ਹਲਕਿਆਂ ਦੇ ਕੋਰ ਕਮੇਟੀ ਮੈਂਬਰਾਂ ਅਤੇ ਵਿਧਾਨ ਸਭਾ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੁਨੀਲ ਜਾਖੜ ਦੇ ਨਾਲ ਮੰਚ ‘ਤੇ ਰਾਜ ਸਭਾ ਮੈਂਬਰ ਅਤੇ ਪੰਜਾਬ ਲੋਕ ਸਭਾ ਪ੍ਰਵਾਸ ਯੋਜਨਾ ਦੇ ਇੰਚਾਰਜ ਨਰੇਸ਼ ਬਾਂਸਲ, ਸੰਗਠਨ ਮਹਾਮੰਤਰੀ ਸ੍ਰੀਮੰਥਰੀ ਸ੍ਰੀਨਿਵਾਸੂਲੂ, ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਮੀਤ ਪ੍ਰਧਾਨ ਅਤੇ ਪੰਜਾਬ ਪ੍ਰਵਾਸ ਯੋਜਨਾ ਦੇ ਸੂਬਾਈ ਕਨਵੀਨਰ ਡਾ. ਸੁਭਾਸ਼ ਸ਼ਰਮਾ, ਸੂਬਾ ਮੀਤ ਪ੍ਰਧਾਨ ਅਤੇ ਪੰਜਾਬ ਲੋਕ ਸਭਾ ਪ੍ਰਵਾਸ ਯੋਜਨਾ ਦੇ ਦੇ ਕੋ-ਕਨਵੀਨਰ ਡਾ. ਜਗਮੋਹਨ ਸਿੰਘ ਰਾਜੂ ਸਾਬਕਾ ਆਈ.ਏ.ਐਸ. ਆਦਿ ਵੀ ਹਾਜ਼ਰ ਸਨ।

ਨਰੇਸ਼ ਬਾਂਸਲ ਨੇ ਇਸ ਮੌਕੇ ਹਾਜ਼ਰ ਪਾਰਟੀ ਵਰਕਰਾਂ ਨੂੰ ਆਗਾਮੀ ਲੋਕ ਸਭਾ ਸਟੇਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ 13 ‘ਚੋਂ 13 ਲੋਕ ਸਭਾ ਸੀਟਾਂ ‘ਤੇ ਵੱਖ-ਵੱਖ ਕੇਂਦਰੀ ਮੰਤਰੀ ਪ੍ਰਵਾਸ ਕਰ ਚੁੱਕੇ ਹਨ ਅਤੇ ਹੁਣ ਵੀ ਜਾਰੀ ਹੈ ਅਤੇ ਇਹਨਾਂ ਵਲੋਂ ਉੱਥੇ ਰਹਿ ਕੇ ਭਾਜਪਾ ਔਹਦੇਦਾਰਾਂ ਅਤੇ ਹੋਰਨਾਂ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਦੇਸ਼ ਹਿਤੈਸ਼ੀ ਵਿਚਾਰਧਾਰਾ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਭਾਜਪਾ ਵਰਕਰ ਲਗਾਤਾਰ ਆਪੋ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਸੰਪਰਕ ਕਰ ਰਹੇ ਹਨ।

ਉਨ੍ਹਾਂ ਨੂੰ ਜਾਗਰੂਕ ਕਰਕੇ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਹਿਤੈਸ਼ੀ ਸਰਕਾਰ ਹੈ, ਜਿਸ ਨੇ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਸਿੱਖ ਕੌਮ ਲਈ ਬਹੁਤ ਕੁਝ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਕੌਮ ਪ੍ਰਤੀ ਵਿਸ਼ੇਸ਼ ਲਗਾਵ ਅਤੇ ਗੁਰੂ ਸਾਹਿਬਾਨ ਪ੍ਰਤੀ ਵਿਸ਼ੇਸ਼ ਸਮਰਪਣ ਭਾਵਨਾ ਸਾਫ਼ ਵੇਖੀ ਜਾ ਸਕਦੀ ਹੈ ਅਤੇ ਇਸੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਭ੍ਰਿਸ਼ਟ ਅਤੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਅਤੇ ਪੰਜਾਬ ਦੇ ਭਵਿੱਖ ਵਜੋਂ ਦੇਖ ਅਤੇ ਸਮਝ ਚੁੱਕੇ ਹਨ। ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਜੇਕਰ ਕੋਈ ਪੰਜਾਬ ਦਾ ਵਿਕਾਸ ਕਰ ਸਕਦਾ ਹੈ ਤਾਂ ਉਹ ਸਿਰਫ ਭਾਰਤੀ ਜਨਤਾ ਪਾਰਟੀ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ, ਉਹੀ ਕਰਦੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਅਤੇ ਬਹੁਮਤ ਨਾਲ ਪੰਜਾਬ ਦੀਆਂ 13 ‘ਚੋਂ 13 ਲੋਕ ਸਭਾ ਸੀਟਾਂ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝੋਲੀ ਪਾਈਆਂ ਜਾਣਗੀਆਂ ਅਤੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਕੇਂਦਰ ‘ਚ ਭਾਜਪਾ ਦੀ ਸਰਕਾਰ ਬਣੇਗੀ।

ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸਲੂ ਨੇ ਇਸ ਮੌਕੇ ‘ਤੇ ਮੌਜੂਦ 6 ਲੋਕ ਸਭਾ ਹਲਕਿਆਂ ਦੇ ਆਏ ਸਾਰੇ ਔਹਦੇਦਾਰਾਂ ਕੋਲੋਂ ਭਾਜਪਾ ਦੇ ਜਥੇਬੰਦਕ ਢਾਂਚੇ ਦੀ ਸਮਿਕਸ਼ਾ ਕੀਤੀ ਅਤੇ ਰਹੀਆਂ ਕਮੀਆਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇI

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਆਉਣ ਵਾਲੇ ਪਰਵਾਸ ਸਬੰਧੀ ਅਤੇ ਸੂਬੇ ਦੇ ਸਿਆਸੀ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਕਰਨ ਆਦਿ ਵਰਗੇ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...