Friday, March 29, 2024

ਵਾਹਿਗੁਰੂ

spot_img
spot_img

ਕੌਮਾਂਤਰੀ ‘ਸਿੱਖ ਬੈਂਕ’ ਅਤੇ ‘ਸਿੱਖ ਐਜੂਕੇਸ਼ਨ ਬੋਰਡ’ ਬਣਾਉਣ ਲਈ ਯਤਨ ਕੀਤੇ ਜਾਣ ਦੀ ਲੋੜ: ਗਿਆਨੀ ਹਰਪ੍ਰੀਤ ਸਿੰਘ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਨਵੰਬਰ, 2022:
ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਸਨਿਚਰਵਾਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਇਕ ਕੌਮਾਂਤਰੀ ਸਿੱਖ ਬੈਂਕ ਦੀ ਸਥਾਪਨਾ ਅਤੇ ਸਿੱਖ ਕੌਮ ਦਾ ਆਪਣਾ ਅੰਤਰਰਾਸ਼ਟਰੀ ਮਿਆਰ ਦਾ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਬਾਰੇ ਗੱਲ ਤੋਰੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖ ਪੰਥਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਸਾਰ ਪੱਧਰ ’ਤੇ ਸਿੱਖ ਬੈਂਕ ਬਨਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਤੇ ਇਸ ਬਾਰੇ ਯਤਨ ਕਰਨਾ ਚਾਹੀਦਾ ਹੈ ਤਾਂ ਜੋ ਇਸਲਾਮਿਕ ਬੈਂਕ ਦੀ ਤਰਜ਼ ’ਤੇ ਇਸ ਬੈਂਕ ਰਾਹੀਂ ਸਿੱਖ ਨੌਜਵਾਨਾਂ ਨੂੰ ਉਚੇਰੀ ਵਿਦਿਆ ਤੇ ਰੋਜ਼ਗਾਰ ਦੇ ਧਾਰਨੀ ਬਣਾਉਣ ਲਈ ਯੋਗ ਸਹਾਇਤਾ ਕੀਤੀ ਜਾ ਸਕੇ।

ਉਹਨਾਂ ਕਿਹਾ ਕਿ ਇਸ ਕਾਰਜ ਲਈ ਯੋਗ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਭੇਜੇ ਜਾਣ।

ਉਹਨਾਂ ਨੇ ਦੱਸਿਆ ਕਿ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਸਿੱਖ ਵਿਦਿਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ’ਤੇ ਆਧਾਰਿਤ ਇਕ ਉੱਚ-ਪੱਧਰੀ ਕਮੇਟੀ ਬਣਾਈ ਜਾਵੇਗੀ ਜੋ ਇਸ ਕਾਰਜ ਦੀ ਪੂਰਤੀ ਲਈ ਯਤਨ ਕਰੇਗੀ।

ਇਸ ਨੂੰ ਵੀ ਪੜ੍ਹੋ:
ਲੰਗਾਹ ਦੀ ਪੰਥ ਅਤੇ ਸਿਆਸਤ ਵਿੱਚ ਵਾਪਸੀ ਦਾ ਰਸਤਾ ਸਾਫ਼; ਜਥੇਦਾਰਾਂ ਨੇ ਕੀ ਲਾਈ ਸਜ਼ਾ ਤੇ ਕੀ ਲਾਈਆਂ ਸ਼ਰਤਾਂ?

ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ ਹਮਲਾ: ਅਕਾਲ ਤਖ਼ਤ

ਸਿੱਖ ਬੱਚੇ ’ਤੇ ਦਰਜ ਕੇਸ ਮੰਦਭਾਗਾ, ਸਰਕਾਰ ਪਹਿਲਾਂ ਹਥਿਆਰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ’ਤੇ ਰੋਕ ਲਗਾਵੇ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...