Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ’ਚ ਤਬਦੀਲੀ ਦੀ ਲਹਿਰ ਸ਼ੁਰੂ ਹੋਈ: ਸੁਖਬੀਰ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਰਾਮਪੁਰਾ ਫੂਲ/ਮੌੜ, 29 ਮਾਰਚ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਤਬਦੀਲੀ ਦੀ ਲਹਿਰ ਸ਼ੁਰੂ ਹੋ ਗਈ ਹੈ ਅਤੇ ਪੰਜਾਬੀ ’ਝਾੜੂ’, ’ਖੂਨੀ ਪੰਜਾ’ ਅਤੇ ’ਕਮਲ ਦਾ ਫੁੱਲ’ ਸੂਬੇ ਵਿਚੋਂ ਪੁੱਟ ਕੇ ਸੁੱਟਣ ਲਈ ਤਿਆਰ ਹਨ।

ਅਕਾਲੀ ਦਲ ਦੇ ਪ੍ਰਧਾਨ ਨੂੰ ਅੱਜ ਪੰਜਾਬ ਬਚਾਓ ਯਾਤਰਾ ਤਹਿਤ ਰਾਮਪੁਰਾ ਫੂਲ ਅਤੇ ਮੌੜ ਹਲਕਿਆਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਦੁਕਾਨਦਾਰਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਭਰਵਾਂ ਹੁੰਗਾਰਾ ਮਿਲਿਆ।

ਹਜ਼ਾਰਾਂ ਦੀ ਗਿਣਤੀ ਵਿਚ ਲੋਕ ਉਹਨਾਂ ਦੇ ਸਵਾਗਤ ਲਈ ਸੜਕਾਂ ’ਤੇ ਨਿਤਰ ਆਏ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨ ਉਹਨਾਂ ਨਾਲ ਹੱਥ ਮਿਲਾਉਣ ਲਈ ਇਕ ਦੂਜੇ ਤੋਂ ਮੋਹਰੀ ਹੋ ਕੇ ਮਿਲਦੇ ਰਹੇ ਤੇ ਉਹਨਾਂ ਦੇ ਕਾਫਲੇ ਨਾਲ ਵੀ ਚਲਦੇ ਰਹੇ। ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਅਤੇ ਮੌੜ ਵਿਚ ਸਰਦਾਰ ਸਿਕੰਦਰ ਸਿੰਘ ਮਲੂਕਾ ਤੇ ਰਾਮਪੁਰਾ ਫੂਲ ਵਿਚ ਸਰਦਾਰ ਹਰਿੰਦਰ ਸਿੰਘ ਮਹਿਰਾਜ ਵੀ ਸਨ।

ਲੋਕਾਂ ਵੱਲੋਂ ਸੂਬੇ ਭਰ ਵਿਚ ਯਾਤਰਾ ਨੂੰ ਭਰਵਾਂ ਹੁੰਗਾਰਾ ਦੇਣ ’ਤੇ ਧੰਨਵਾਦ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਮੁਕਾਬਲਾ ਪੰਜਾਬ ਦੀ ਫੌਜ ਅਕਾਲੀ ਦਲ ਅਤੇ ਦਿੱਲੀ ਆਧਾਰਿਤ ਪਾਰਟੀਆਂ ਵਿਚਾਲੇ ਹੋ ਗਿਆ ਹੈ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਲਈ ਡਟੇ ਰਹਿਣ। ਉਹਨਾਂ ਕਿਹਾ ਕਿ ਜੇਕਰ ਤੁਸੀਂ ਅਜਿਹਾ ਨਾ ਕੀਤਾ ਤਾਂ ਫਿਰ ਭਵਿੱਖ ਦੀਆਂ ਪੀੜੀਆਂ ਤੁਹਾਨੂੰ ਕਦੇ ਮੁਆਫ ਨਹੀਂ ਕਰਨਗੀਆਂ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਦਹਾਕਿਆਂ ਪਿੱਛੇ ਲੈ ਗਏ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਪੂਰਨ ਕਰਜ਼ਾ ਮੁਆਫੀ ਦੇ ਝੂਠੇ ਵਾਅਦੇ ਕਰ ਕੇ ਕਿਸਾਨਾਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਆਪ ਨੇ ਕੁਝ ਹੀ ਦਿਨਾਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪਿਛਲੇ ਦੋ ਸਾਲਾਂ ਵਿਚ ਨਸ਼ੇ ਦਾ ਪਸਾਰ ਕਈ ਗੁਣਾ ਜ਼ਿਆਦਾ ਹੋ ਗਿਆ ਹੈ ਤੇ ਸੈਂਕੜੇ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ।

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਦੋ ਸਾਲਾਂ ਵਿਚ ਹੀ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਜਦੋਂ ਕਿ ਸੂਬੇ ਵਿਚ ਬੁਨਿਆਦੀ ਢਾਂਚੇ ਦੀ ਸਿਰਜਣਾ ਤੇ ਵਿਕਾਸ ਦੇ ਨਾਂ ’ਤੇ ਕੱਖ ਵੀ ਨਹੀਂ ਕੀਤਾ ਗਿਆ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਤੇ ਗਰੀਬਾਂ ਨੂੰ ਸਭ ਤੋਂ ਵੱਡੀ ਮਾਰ ਪਈ ਹੈ। ਉਹਨਾਂ ਕਿਹਾਕਿ ਇਸ ਸਰਕਾਰ ਨੇ ਨਾ ਸਿਰਫ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਤੋਂ ਟਾਲਾ ਵੱਟ ਲਿਆ ਹੈ ਬਲਕਿ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ।

ਉਹਨਾਂ ਕਿਹਾ ਕਿ ਇਸੇ ਤਰੀਕੇ ਗਰੀਬਾਂ ਨੂੰ ਆਟਾ ਦਾਲ ਤੇ ਸ਼ਗਨ ਸਕੀਮਾਂ ਵਰਗੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ।
ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫੈਸਲਾਕੁੰਨ ਫਤਵਾ ਦੇਣ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹਿੱਤਾਂ ਤੇ ਤੁਹਾਡੀਆਂ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ। ਅਸੀਂ ਪੰਜਾਬ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹਾਂ। ਸਾਡੇ ਲਈ ਪੰਜਾਬ ਪਹਿਲਾਂ ਹੈ।

ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਵਾਸਤੇ ਸੱਤਾ ਸਭ ਤੋਂ ਜ਼ਰੂਰੀ ਹੈ ਤੇ ਇਸੇ ਕਾਰਨ ਉਹ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰ ਜਾਂਦੀਆਂ ਹਨ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸਰਦਾਰ ਬਲਕਾਰ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਰਦਾਰ ਗੁਰਪ੍ਰੀਤ ਸਿੰਘ ਮਲੂਕਾ ਵੀ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...