Monday, May 20, 2024

ਵਾਹਿਗੁਰੂ

spot_img
spot_img

ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ , 9 ਮਈ, 2024

ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲਾ ਨਾਲ ਸਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਇੱਕ ਮਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਅਜੇ ਬੀਤੀ 21 ਮਾਰਚ ਨੂੰ ਹੀ ਦੁਬਈ ਆਇਆ ਸੀ ਕਿ ਕੇਵਲ 10 ਦਿਨ ਬਾਅਦ ਹੀ 31 ਮਾਰਚ ਨੂੰ ਅਣਕਿਆਸੇ ਹਲਾਤਾਂ ‘ਚ ਉਸਦੀ ਮੌਤ ਹੋ ਗਈ।

ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਦ ਮ੍ਰਿਤਕ ਦੇ ਵਾਰਸਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਟੀਮ ਰਾਹੀਂ ਮਿਲ ਕੇ ਆਪਣੇ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾ ਕੇ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।

ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜ਼ਿੰਮੇਵਾਰੀ ਉਸ ਦੇ ਇੱਕ ਰਿਸ਼ਤੇਦਾਰ ਨੇ ਨਿਭਾਈ ਹੈ। ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਗੁਰਜੰਟ ਸਿੰਘ ਦੀ ਵਿਧਵਾ ਨੂੰ 1500 ਰੁਪਏ ਜਦ ਕਿ ਅੰਗਹੀਣ ਪਿਤਾ ਨੂੰ 1000 ਰੁਪਏ,ਕੁੱਲ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।

ਗੁਰਜੰਟ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਬਜ਼ੁਰਗ ਤੇ ਅੰਗਹੀਣ ਪਿਤਾ ਕਾਬਲ ਸਿੰਘ ਤੇ ਮਾਤਾ ਕਸ਼ਮੀਰ ਕੌਰ ਨੇ ਰੋਂਦਿਆਂ ਹੋਇਆਂ ਦੱਸਿਆ ਕਿ ਗੁਰਜੰਟ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਆਪਣੇ ਹਿੱਸੇ ਦੀ ਜਮੀਨ ਵੇਚ ਕੇ ਦੁਬਈ ਰਾਹੀਂ ਕਿਸੇ ਹੋਰ ਦੇਸ਼ ‘ਚ ਜਾਣ ਦੀ ਕੋਸ਼ਿਸ਼ ਵਿਚ ਸੀ ਕਿ ਅਚਾਨਕ ਉਨ੍ਹਾਂ ਨੂੰ ਕਿਸੇ ਦੂਰ ਦੇ ਰਿਸ਼ਤੇਦਾਰ ਦਾ ਫ਼ੋਨ ਆਇਆ ਕਿ ਗੁਰਜੰਟ ਦੀ ਉਸਦੀ ਦੁਬਈ ਵਿਚਲੀ ਰਿਹਾਇਸ਼ ਵਾਲੀ ਬਿਲਡਿੰਗ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਭਰੇ ਗੱਚ ਨਾਲ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਗਰਭਵਤੀ ਪਤਨੀ ਤੋਂ ਇਲਾਵਾ ਇੱਕ ਮਾਸੂਮ ਬੱਚਾ ਛੱਡ ਗਿਆ ਹੈ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਲਾਡੀ,ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ, ਮੈਂਬਰ ਜਗਦੇਵ ਸਿੰਘ ਛੀਨਾ ਤੇ ਮੰਗਦੇਵ ਸਿੰਘ ਛੀਨਾ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 355 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਜੰਟ ਦੇ ਮਾਤਾ-ਪਿਤਾ ਤੋਂ ਇਲਾਵਾ ਚਾਚਾ ਗੁਰਦੇਵ ਸਿੰਘ ਸ਼ੂਹਰਾ,ਹਰਜੀਤ ਸਿੰਘ ਸੰਧੂ , ਭਰਾ ਸ਼ਮਸ਼ੇਰ ਸਿੰਘ ਤੋਂ ਇਲਾਵਾ ਹੋਰਨਾਂ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਗੁਰਜੰਟ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...