Tuesday, April 23, 2024

ਵਾਹਿਗੁਰੂ

spot_img
spot_img

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਹੋਰ ਨਵੇਂ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 29 ਨਵੰਬਰ, 2022:
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ। ਸ੍ਰੀ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਭੋਪੁਰ ਸੈਦਾਂ ਵਿਖੇ ਪਹਿਲਾਂ ਹੀ ਆਮ ਆਦਮੀ ਕਲੀਨਿਕ ਪੂਰੀ ਸਫਲਤਾ ਨਾਲ ਚੱਲ ਰਿਹਾ ਹੈ ਜਿਸਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਹੋਇਆ ਹੈ।

ਪਿੰਡ ਜੌੜਾ ਛੱਤਰਾਂ, ਭੁੰਬਲੀ, ਬੱਬੇਹਾਲੀ ਅਤੇ ਮਾਨ ਕੌਰ ਸਿੰਘ ਵਿਖੇ ਸ਼ੁਰੂ ਹੋਣ ਜਾ ਰਹੇ ਆਮ ਆਦਮੀ ਕਲੀਨਿਕਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਿਹਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ।

ਆਮ ਆਦਮੀ ਕਲੀਨਿਕਾਂ ਦੀਆਂ ਬਣ ਰਹੀਆਂ ਇਮਾਰਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਸ੍ਰੀ ਬਹਿਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਆਮ ਆਦਮੀ ਕਲੀਨਿਕਾਂ ਸਮੇਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 33 ਅਤੇ ਸੂਬੇ ਭਰ ਵਿੱਚ 500 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜੋ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਨੂੰ 26 ਜਨਵਰੀ 2023 ਨੂੰ ਲੋਕ ਅਰਮਪਣ ਕੀਤਾ ਜਾਵੇਗਾ।

ਉਨਾਂ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਕਲੀਨਿਕਾਂ ਵਿਚੋਂ 91 ਤਰਾਂ ਦੀਆਂ ਦਵਾਈਆਂ ਅਤੇ 41 ਤਰਾਂ ਦੇ ਡਾਕਟਰੀ ਟੈਸਟਾਂ ਦੀ ਸਹੂਲਤ ਬਿਲਕੁਲ ਮੁਫ਼ਤ ਉਪਲੱਬਧ ਹੋਵੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲ੍ਹਣ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਡਾਕਟਰਾਂ ਅਤੇ ਦਵਾਈਆਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣੇ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ ਅਤੇ ਸਰਕਾਰ ਪੂਰੀ ਸੁਹਿਰਦਤਾ ਨਾਲ ਇਸ ’ਤੇ ਕੰਮ ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...