Saturday, April 20, 2024

ਵਾਹਿਗੁਰੂ

spot_img
spot_img

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਮਿਲੀ 36.36 ਲੱਖ ਰੁਪਏ ਦੀ ਗਰਾਂਟ, ਗੁਰਦਾਸਪੁਰ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆ-ਕਲਪ ਹੋਵੇਗੀ

- Advertisement -

ਯੈੱਸ ਪੰਜਾਬ 
ਗੁਰਦਾਸਪੁਰ, 28 ਨਵੰਬਰ, 2022 –
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਜਲਦ ਹੀ ਜ਼ਿਲ੍ਹਾ ਸਦਰ ਮੁਕਾਮ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆ-ਕਲਪ ਹੋਣ ਜਾ ਰਹੀ ਹੈ। ਚੇਅਰਮੈਨ ਸ੍ਰੀ ਬਹਿਲ ਦੇ ਯਤਨਾ ਸਦਕਾ ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਲਈ 36.36 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਕੇ ਪ੍ਰਸ਼ਾਸਕੀ ਪ੍ਰਵਾਨਗੀ ਭੇਜ ਦਿੱਤੀ ਹੈ।ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ ਗਿਆ ਅਤੇ ਮੌਕੇ `ਤੇ ਸਾਰੀ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਸ਼ਹਿਰ ਦੇ ਬੁੱਧੀਜੀਵੀਆਂ ਨਾਲ ਲਾਇਬ੍ਰੇਰੀ ਦੇ ਰੱਖ-ਰਖਾਵ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ।

ਜ਼ਿਲ੍ਹਾ ਲਾਇਬ੍ਰੇਰੀ ਬਾਰੇ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੰਗ ’ਤੇ ਸਵਰਗਵਾਸੀ ਸ੍ਰੀ ਖੁਸ਼ਹਾਲ ਬਹਿਲ ਵੱਲੋਂ ਸਾਲ 2006 ਵਿਚ ਇਸ ਜ਼ਿਲ੍ਹਾ ਲਾਇਬ੍ਰੇਰੀ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾ ਕੇ ਇਥੇ ਲੋੜੀਂਦਾ ਸਾਜੋ ਸਮਾਨ ਉਪਲਬਧ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਬਾਅਦ ਵਿਚ ਕਿਸੇ ਵੀ ਸਰਕਾਰ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਅਤੇ ਇਸ ਲਾਇਬ੍ਰੇਰੀ ਵਿਚ ਕਿਤਾਬਾਂ ਦੇ ਰੂਪ `ਚ ਪਏ ਅਨਮੋਲ ਖਜਾਨੇ ਨੂੰ ਸੰਭਾਲਣ ਲਈ ਕੋਈ ਸੰਜੀਦਗੀ ਨਹੀਂ ਦਿਖਾਈ। ਇਸ ਕਾਰਨ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਇਥੇ ਕੁਝ ਗਿਣਤੀ ਦੇ ਲੋਕ ਹੀ ਕਿਤਾਬਾਂ ਪੜ੍ਹਨ ਆਉਂਦੇ ਹਨ। ਇਥੋਂ ਤੱਕ ਇਥੇ ਸਟਾਫ ਵੀ ਪੂਰਾ ਨਹੀਂ ਹੈ ਅਤੇ ਹੋਰ ਸਹੂਲਤਾਂ ਦੀ ਵੱਡੀ ਘਾਟ ਪੈਦਾ ਹੋ ਚੁੱਕੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਦੋਂ 15 ਅਗਸਤ ਵਾਲੇ ਦਿਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜ਼ਿਲ੍ਹਾ ਲਾਇਬ੍ਰੇਰੀ ਦੇ ਨਾਲ ਫਿਸ਼ ਪਾਰਕ ਵਿਖੇ ਸ਼ਹੀਦ ਬਲਵਿੰਦਰ ਸਿੰਘ ਦੀ ਯਾਦ ਵਿਚ ਬਣੇ ਗੇਟ ਦਾ ਉਦਘਾਟਨ ਕਰਨ ਆਏ ਸਨ ਤਾਂ ਉਨਾਂ ਨੇ ਕੈਬਨਿਟ ਮੰਤਰੀ ਨੂੰ ਇਸ ਲਾਇਬ੍ਰੇਰੀ ਦਾ ਦੌਰਾ ਕਰਵਾ ਕੇ ਇਥੇ ਸਹੂਲਤਾਂ ਦੀ ਘਾਟ ਤੋਂ ਜਾਣੂ ਕਰਵਾਇਆ ਸੀ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲਗਾਤਾਰ ਸਰਕਾਰ ਤੱਕ ਪਹੁੰਚ ਕਰਕੇ ਲਾਇਬ੍ਰੇਰੀ ਦੀ ਕਾਇਆ ਕਲਪ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਸ੍ਰੀ ਬਹਿਲ ਨੇ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 36 ਲੱਖ 36 ਹਜਾਰ ਰੁਪਏ ਦੀ ਗ੍ਰਾਂਟ ਦੀ ਪ੍ਰਸ਼ਾਸਕੀ ਪ੍ਰਵਾਨਗੀ ਲੋਕ ਨਿਰਮਾਣ ਵਿਭਾਗ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਲਾਇਬ੍ਰੇਰੀ ਦੀ ਕਾਇਆ-ਕਲਪ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਜੇਲ੍ਹ ਸੁਪਰਡੰਟ ਰਜਿੰਦਰ ਸਿੰਘ ਹੁੰਦਲ ਤੋਂ ਇਲਾਵਾ ਸ਼ਹਿਰ ਦੇ ਬੁੱਧੀਜੀਵੀ ਕਮਲਜੀਤ ਸਿੰਘ ਕਮਲ, ਭਾਰਤ ਭੂਸ਼ਣ ਅਗਰਵਾਲ, ਵਿਪੁਨ ਕੁਮਾਰ, ਵਿਜੇ ਕੁਮਾਰ, ਰੁਪਿੰਦਰ ਕੌਰ, ਪ੍ਰਿੰਸੀਪਲ ਜੀ.ਐੱਸ. ਕਲਸੀ ਸਮੇਤ ਹੋਰ ਸ਼ਹਿਰ ਵਾਸੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...