Monday, September 26, 2022

ਵਾਹਿਗੁਰੂ

spot_imgਦਰਬਾਰ ਸਾਹਿਬ ਦੇ ਬਾਹਰ ਬੱਚੀ ਦੀ ਲਾਸ਼ ਛੱਡ ਫ਼ਰਾਰ ਹੋਈ ਮਾਂ ਰਾਜਪੁਰਾ ਵਿੱਚ ਗ੍ਰਿਫ਼ਤਾਰ

ਯੈੱਸ ਪੰਜਾਬ
ਅੰਮ੍ਰਿਤਸਰ, 11 ਅਗਸਤ, 2022:
ਵੀਰਵਾਰ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਮਿਲੀ ਇਕ ਬੱਚੀ ਦੀ ਲਾਸ਼ ਦਾ ਮਾਮਲਾ ਸ਼ੁੱਕਰਵਾਰ ਸ਼ਾਮ ਪੈਣ ਤੋਂ ਪਹਿਲਾਂ ਹੀ ਸੁਲਝ ਗਿਆ। ਸੀ.ਸੀ.ਟੀ.ਵੀ.ਦੀ ਫੁੱਟੇਜ ਵਿੱਚ ਆਈਆਂ ਤਸਵੀਰਾਂ ਵਾਇਰਲ ਹੋਣ ਮਗਰੋਂ ਸਾਰਾ ਦਿਨ ਭੇਤ ਬਣਿਆ ਰਿਹਾ ਮਾਮਲਾ ਉਸ ਵੇਲੇ ਸੁਲਝ ਗਿਆ ਜਦ ਬੜੇ ਹੀ ਨਾਟਕੀ ਢੰਗ ਨਾਲ ਤਸਵੀਰਾਂ ਵਿੱਚ ਦਿੱਸੀ ਔਰਤ, ਜੋ ਬੱਚੀ ਦੀ ਮਾਂ ਨਿਕਲੀ, ਰਾਜਪੁਰਾ ਦੇ ਥਾਣੇ ਵਿੱਚ ਬੱਚੀ ਦੀ ਗੁਮਸ਼ਦਗੀ ਸੰਬੰਧੀ ਪੁਲਿਸ ਨੂੂੰ ਗੁਮਰਾਹ ਕਰਨ ਵਾਲੀ ਰਿਪੋਰਟ ਲਿਖ਼ਾਉਣ ਲਈ ਜਾ ਪੁੱਜੀ।

ਰਾਜਪੁਰਾ ਵਿੰਚ ਪਹਿਲਾਂ ਇਹ ਔਰਤ ਪੀ.ਸੀ.ਆਰ. ਵਾਲਿਆਂ ਕੋਲ ਪੁੱਜੀ ਅਤੇ ਉਨ੍ਹਾਂ ਤੋਂ ਥਾਣੇ ਦਾ ਰਾਹ ਪੁੱਛਿਆ ਜਿਸ ’ਤੇ ਪੀ.ਸੀ.ਆਰ. ਵਾਲਿਆਂ ਨੂੰ ਸ਼ੱਕ ਪੈਗਿਆ। ਆਪਣੇ ਦੂਜੇ ਬੱਚੇ, ਜੋ ਕਿ ਤਸਵੀਰਾਂ ਵਿੱਚ ਉਸਦੇ ਨਾਲ ਨਜ਼ਰ ਆਇਆ ਲੜਕਾ ਹੈ, ਨਾਲ ਰਾਜਪੁਰਾ ਸਿਟੀ ਥਾਣੇ ਪੁੱਜੀ ਅਤੇ ਕਿਹਾ ਕਿ ਉਹ ਅੰਮ੍ਰਿਤਸਰ ਵਿੱਚ ਗੁੰਮ ਗਈ ਆਪਣੀ ਬੱਚੀ ਦੀ ਰਿਪੋਰਟ ਲਿਖ਼ਾਉਣ ਆਈ ਹੈ। ਪਹਿਲਾਂ ਹੀ ਚੌਕਸ ਹੋਈ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕੀਤਾ।

ਮ੍ਰਿਤਕ ਬੱਚੀ ਦੀ ਪਛਾਣ ਦੀਪਜੋਤ ਕੌਰ ਅਤੇ ਉਸਦੀ ਮਾਂ ਦੀ ਪਛਾਣ ਮਨਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਯਮੁਨਾਨਗਰ ਵਜੋਂ ਹੋਈ ਹੈ।

ਪਤਾ ਲੱਗਾ ਹੈ ਕਿ ਮਨਿੰਦਰ ਕੌਰ ਆਪਣੇ ਦੋਹਾਂ ਬੱਚਿਆਂ ਸਣੇ ਯਮੁਨਾਨਗਰ ਸਥਿਤ ਆਪਣੇ ਘਰ ਤੋਂ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਢੰਗ ਨਾਲ ਚਲੀ ਗਈ ਸੀ ਅਤੇ ਉਸਦੇ ਪਤੀ ਕੁਲਵਿੰਦਰ ਸਿੰਘ ਨੇ ਇਸ ਬਾਰੇ ਯਮੁਨਾਨਗਰ ਪੁਲਿਸ ਕੋਲ ਰਿਪੋਰਟ ਵੀ ਲਿਖ਼ਾਈ ਸੀ।

ਦਿਲਚਸਪ ਗੱਲ ਇਹ ਵੀ ਰਹੀ ਕਿ ਮਨਿੰਦਰ ਕੌਰ ਯਮੁਨਾਨਗਰ ਤੋਂ ਅੰਮ੍ਰਿਤਸਰ ਤਾਂ ਆ ਗਈ ਪਰ ਉਹ ਆਪਣੇ ਨਾਲ ਮੋਬਾਇਲ ਨਹੀਂ ਲਿਆਈ ਅਤੇ ਸਮਝਿਆ ਜਾ ਰਿਹਾ ਹੈ ਕਿ ਉਸਨੇ ਇੰਜ ਇਸ ਲਈ ਕੀਤਾ ਹੋਵੇਗਾ ਤਾਂ ਜੋ ਉਸਦੀ ‘ਲੋਕੇਸ਼ਨ’ ਟਰੇਸ ਨਾ ਹੋ ਸਕੇ।

ਕਿਹਾ ਜਾ ਰਿਹਾ ਹੈ ਕਿ ਮਨਿੰਦਰ ਕੌਰ ਦੀ ਆਪਣੇ ਪਤੀ ਨਾਲ ਨਹੀਂ ਬਣਦੀ ਸੀ ਅਤੇ ਦੋਹਾਂ ਦੇ ਰਿਸ਼ਤੇ ਅਸੁਖ਼ਾਵੇਂ ਹੋਣ ਦੀਆਂ ਖ਼ਬਰਾਂ ਤੋਂ ਇਲਾਵਾ ਕੁਝ ਹੋਰ ਵੀ ਅਸਹਿਜ ਗੱਲਾਂ ਸੁਣਨ ਨੂੰ ਮਿਲ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਵੀਰਵਾਰ ਸ਼ਾਮ ਇਸ ਬੱਚੀ ਦੀ ਲਾਸ਼ ਘੰਟਾ ਘਰ ਵਾਲੇ ਪਾਸੇ ਦਰਬਾਰ ਸਾਹਿਬ ਪਲਾਜ਼ਾ ਵਿੱਚ ਹੇਠਾਂ ਪਈ ਮਿਲੀ ਸੀ। ਇਹ ਬੱਚੀ ਕੁਝ ਦੇਰ ਤਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਇੰਜ ਪਈ ਰਹੀ ਜਿਵੇਂ ਸੁੱਤੀ ਹੋਵੇ ਪਰ ਅਖ਼ੀਰ ਇਹ ਵੇਖ਼ਿਆ ਗਿਆ ਕਿ ਬੱਚੀ ਦੀ ਮੌਤ ਹੋ ਚੁੱਕੀ ਸੀ। ਲਾਸ਼ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਰਕਤ ਵਿੱਚ ਆਏ ਅਤੇ ਪੁਲਿਸ ਨੂੰ ਸੂਚਿਤ ਕਰਨ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਵੀ ਚੈੱਕ ਕੀਤੀ ਗਈ।

ਇਸ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਬੱਚੀ ਪਹਿਲਾਂ ਇਥ ਔਰਤ ਦੀ ਝੋਲੀ ਵਿੱਚ ਸੀ ਅਤੇ ਉਸਦੇ ਮਗਰ ਵੀ ਇਕ ਬੱਚਾ ਹੋਰ ਤੁਰਿਆ ਜਾਂਦਾ ਸੀ। ਇਕ ਹੋਰ ਜਗ੍ਹਾ ਤੋਂ ਸਾਹਮਣੇ ਆਈ ਕਲਿੱਪਿੰਗ ਵਿੱਚ ਇਸ ਔਰਤ ਦੇ ਹੱਥ ਵਿੱਚ ਇਕ ਸੂਟਕੇਸ ਨਜ਼ਰ ਆਉਂਦਾ ਹੈ ਪਰ ਉਸ ਦੇ ਨਾਲ ਉਕਤ ਬੱਚੀ ਨਜ਼ਰ ਨਹੀਂ ਆਉਂਦੀ।

ਸ਼੍ਰੋਮਣੀ ਕਮੇਟੀ ਨੇ ਇਸ ਸੰਬੰਧ ਵਿੱਚ ਇਕ ਸੁਨੇਹਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ ਅਤੇ ਲੋਕਾਂ ਨੂੂੰ ਅਪੀਲ ਕੀਤੀ ਹੈ ਕਿ ਉਹ ਇਸ ਬੱਚੀ ਅਤੇ ਔਰਤ ਦੀ ਪਛਾਣ ਬਾਰੇ ਜਾਣਕਾਰੀ ਸਾਂਝੀ ਕਰਨ ਤਾਂ ਜੋ ਇਹ ਮਾਮਲਾ ਹੱਲ ਹੋ ਸਕੇ। ਇਸੇ ਦੌਰਾਨ ਬੱਚੀ ਦੀ ਲਾਸ਼ ਥਾਣਾ ਕੋਤਵਾਲੀ, ਗਲਿਆਰਾ ਚੌਕੀ ਨੂੰ ਸਪੁਰਦ ਕਰ ਦਿੱਤੀ ਗਈ ਸੀ।

ਸੂਤਰਾਂ ਅਨੁਸਾਰ ਔਰਤ ਨੇ ਮੰਨ ਲਿਆ ਹੈ ਕਿ ਉਸਨੇ ਹੀ ਆਪਣੀ ਬੱਚੀ ਨੂੰ ਮਾਰ ਕੇ ਦਰਬਾਰ ਸਾਹਿਬ ਦੇ ਬਾਹਰ ਛੱਡਿਆ ਸੀ।

ਅੰਮ੍ਰਿਤਸਰ ਪੁਲਿਸ ਦੀ ਇਕ ਪਾਰਟੀ ਅੰਮ੍ਰਿਤਸਰ ਤੋਂ ਚੱਲ ਕੇ ਰਾਜਪੁਰਾ ਪੁੱਜ ਗਈ ਹੈ ਤਾਂ ਜੋ ਮਨਿੰਦਰ ਕੌਰ ਨੂੰ ਅੰਮ੍ਰਿਤਸਰ ਲਿਆਇਆ ਜਾ ਸਕੇ। ਉੱਧਰੋਂ ਕੁਲਵਿੰਦਰ ਸਿੰਘ ਵੀ ਯਮੁਨਾਨਗਰ ਦੀ ਪੁਲਿਸ ਪਾਰਟੀ ਨਾਲ ਅੰਮ੍ਰਿਤਸਰ ਲਈ ਰਵਾਨਾ ਹੋਇਆ ਹੈ। ਪਤਾ ਲੱਗਾ ਹੈ ਕਿ ਬੱਚੀ ਦਾ ਸਨਿਚਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾ ਸਕਦਾ ਹੈ।

ਪੁਲਿਸ ਹੁਣ ਇਹ ਪਤਾ ਲਾਵੇਗੀ ਕਿ ਮਨਿੰਦਰ ਕੌਰ ਨੇ ਕਿਨ੍ਹਾਂ ਹਾਲਾਤਾਂ ਵਿੱਚ ਇਹ ਕਾਰਾ ਕੀਤਾ ਅਤੇ ਕੀ ਉਸਦੇ ਨਾਲ ਕੋਈ ਹੋਰ ਵੀ ਇਸ ਵਾਰਦਾਤ ਵਿੱਚ ਸਹਿਭਾਗੀ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ...

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ...

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ...

ਸਿੱਖ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23 ਸਤੰਬਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23...

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ...

ਹਰਿਆਣਾ ਅੰਦਰ ਗੁਰਦੁਆਰਾ ਪ੍ਰਬੰਧ ਨਵੀਂ ਕਮੇਟੀ ਨੂੰ ਸੰਭਾਲਣ ਲਈ ਧੱਕੇਸ਼ਾਹੀ ਕੀਤੀ ਤਾਂ ਹਰਿਆਣਾ ਸਰਕਾਰ ਜ਼ਿੰਮੇਵਾਰ ਹੋਵੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

38,472FansLike
51,966FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!