Tuesday, May 21, 2024

ਵਾਹਿਗੁਰੂ

spot_img
spot_img

ਭਾਜਪਾ ਦੇ ਦੇਸ਼ ਦੇ ਸੰਵਿਧਾਨ ਬਦਲਣ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ: ਚਰਨਜੀਤ ਸਿੰਘ ਚੰਨੀ

- Advertisement -

ਯੈੱਸ ਪੰਜਾਬ
ਜਲੰਧਰ, ਮਈ, 2024

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ।ਇਸ ਤੋਂ ਪਹਿਲਾ ਗਰਾਉਂਡ ਵਿੱਚ ਕਾਂਗਰਸ ਪਾਰਟੀ ਵੱਲੋਂ ਇੱਕ ਵੱਡੀ ਰੈਲੀ ਕੀਤੀ ਗਈ ਜਿਸ ਦੌਰਾਨ ਹਜਾਰਾ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਤੇ ਇਨਾਂ ਠਾਂਠਾ ਮਾਰਦੇ ਹਜਾਰਾ ਲੋਕਾਂ ਦੇ ਇਕੱਠ ਨੇ ਚਰਨਜੀਤ ਸਿੰਘ ਚੰਨੀ ਦੀ ਵੱਡੀ ਜਿੱਤ ਦੇ ਸੰਕੇਤ ਦੇ ਦਿੱਤੇ।

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਭਗਵਾਨ ਪਰਸ਼ੂਰਾਮ ਜੀ ਦੇ ਮੰਦਿਰ ਅਤੇ ਗੁਰਦੁਆਰਾ ਮਾਡਲ ਟਾਊਨ ਵਿਖੇ ਨਤਮਸਤਕ ਹੋਏ।ਇਸ ਦੌਰਾਨ ਪੰਜਾਬ ਵਿਧਾਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਚੋਧਰੀ ਵੀ ਵਿਸ਼ੇਸ਼ ਤੋਰ ਤੇ ਪਹੁੰਚੇ।

ਜਦ ਕਿ ਵਿਧਾਇਕ ਰਾਣਾ ਗੁਰਜੀਤ ਸਿੰਘ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ,ਪ੍ਰਗਟ ਸਿੰਘ,ਸੁਖਵਿੰਦਰ ਸਿੰਘ ਕੋਟਲੀ,ਬਾਵਾ ਹੈਨਰੀ,ਸਾਬਕਾ ਮੰਤਰੀ ਅਵਤਾਰ ਹੈਨਰੀ,ਸਾਬਕਾ ਵਿਧਾਇਕ ਰਜਿੰਦਰ ਸਿੰਘ ਬੇਰੀ,ਡਾ.ਨਵਜੋਤ ਦਾਹੀਆ ਅਤੇ ਸੇਵਾ ਮੁਕਤ ਐਸ.ਐਸ.ਪੀ ਰਜਿੰਦਰ ਸਿੰਘ ਵੱਡੇ ਕਾਫਲਿਆਂ ਦੇ ਨਾਲ ਇਸ ਰੈਲੀ ਵਿੱਚ ਪੁੱਜੇ।

ਇਸ ਤੋਂ ਬਾਅਦ ਲੋਕਾਂ ਦੇ ਇੱਕ ਵੱਡੇ ਕਾਫਲੇ ਦੇ ਨਾਲ ਚਰਨਜੀਤ ਸਿੰਘ ਚੰਨੀ ਨਾਮਜਦਗੀ ਪੱਤਰ ਦਾਖਲ ਕਰਨ ਦੇ ਪੁੱਜੇ।ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਟੇਜ ਤੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦਾ ਹੋਕਾ ਦਿੱਤਾ।

ਸ.ਚੰਨੀ ਨੇ ਕਿਹਾ ਕਿ ਅੱਜ ਦੇਸ਼ ਦੇ ਸੰਵਿਧਾਨ ਅਤੇ ਪੰਜਾਬ ਦੀ ਹੋਂਦ ਨੂੰ ਭਾਜਪਾ ਤੋਂ ਖਤਰਾ ਹੈ ਤੇ ਸਾਡਾ ਸਵਿਧਾਨ ਬਦਲਣ ਦੀਆ ਕੋਝੀਆਂ ਸਾਜਿਸ਼ਾਂ ਚੱਲ ਰਹੀਆ ਹਨ।ਉਨਾਂ ਕਿਹਾ ਕਿ ਜੇਕਰ ਭਾਜਪਾ ਦੁਬਾਰਾ ਸੱਤਾ ਤੇ ਕਾਬਜ ਹੁੰਦੀ ਹੈ ਤਾਂ ਇਹ ਸੰਵਿਧਾਨ ਨੂੰ ਬਦਲੇਗੀ ਤੇ ਭਾਜਪਾ ਸੰਵਿਧਾਨ ਬਦਲਕੇ ਬਾਬਾ ਭੀਮ ਰਾਉ ਅੰਬੇਦਗਰ ਜੀ ਦੇ ਨਾਮ ਅਤੇ ਉਨਾਂ ਦੀ ਸੋਚ ਖਤਮ ਕਰਨਾ ਚਾਹੁੰਦੀ ਹੈ ਪਰ ਅਸੀ ਇਹ ਹੋਣ ਨਹੀਂ ਦੇਣਾ ਜਿਸ ਕਰਕੇ ਭਾਜਪਾ ਨੂੰ ਕੇਂਦਰ ਵਿੱਚ ਸੱਤਾ ਤੇ ਕਾਬਜ ਹੋਣ ਤੋਂ ਰੋਕਣਾ ਬਹੁਤ ਜਰੂਰੀ ਤੇ ਇਨਾਂ ਦੇ ਮਨਸੂਬੇ ਕਾਮਿਯਾਬ ਨਹੀਂ ਹੋਣ ਦਿੱਤੇ ਜਾਣਗੇ।

ਉਨਾਂ ਕਿਹਾ ਕਿ ਭਾਜਪਾ ਨੂੰ ਵੋਟ ਪਾਉਣਾ ਆਪਣੇ ਬੱਚਿਆਂ ਨੂੰ ਜਹਿਰ ਦੇਣ ਦੇ ਬਰਾਬਰ ਹੈ।ਚੰਨੀ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਨੇ ਰਿੰਕੂ ਨੂੰ ਵਿਕਾਸ ਦਾ ਪਾਸਵਰਡ ਦਿੱਤਾ ਸੀ ਪਰ 10 ਮਹੀਨੇ ਵਿੱਚ ਰਿੰਕੂ ਨੇ ਜਲੰਧਰ ਦਾ ਕੁੱਝ ਸਵਾਰਿਆ ਤਾਂ ਨਹੀਂ ਉਲਟਾ ਭਗਵੰਤ ਮਾਨ ਦਾ ਪਾਸਵਰਡ ਲੈ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ। ਉਨਾਂ ਕਿਹਾ ਕਿ ਇਨਾਂ ਦਲ ਬਦਲੂਲੀਡਰਾਂ ਦਾ ਕੋਈ ਸ਼ਟੈਂਡ ਨਹੀ ਹੈ।

ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਜੂਠਾ ਪਾਣੀ ਪੱਗ ਤੇ ਪਾ ਕੇ ਪੱਗ ਦੀ ਬੇਅਦਬੀ ਕੀਤੀ ਹੈ।ਸ.ਚੰਨੀ ਨੇ ਕਿਹਾ ਕਿ ਅੇਨ.ਆਰ.ਆਈ ਭਰਾਵਾਂ ਨੇ ਦੁਆਬੇ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ ਤੇ ੳੇੁਨਾਂ ਨੂੰ ਪੰਜਾਬ ਵਿੱਚ ਰੈੱਡ ਕਾਰਪੇਟ ਮਿਲੇਗਾ ਜਦ ਕਿ ਉਨਾਂ ਨਾਲ ਕਿਸੇ ਕਿਸਮ ਦਾ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਅੱਜ ਹਰ ਮੁਲਾਜਮ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਲਈ ਤਿਆਰ ਬੇਠਾ ਹੈੇ।ਸ. ਚੰਨੀ ਨੇ ਕਿਹਾ ਕਿ ਇਥੋਂ ਦੇ ਲੀਡਰ ਦੜਾ ਸੱਟਾ ਤੇ ਲਾਟਰੀ ਕਾਰੋਬਾਰ ਚਲਾ ਰਹੇ ਹਨ ਤੇ ਨਸ਼ੇ ਦੀ ਸਪਲਾਈ ਵਿੱਚ ਵੀ ਇਨਾਂ ਦੀ ਹੀ ਸ੍ਰਪਸਤੀ ਹੈ।ਉਨਾਂ ਕਿਹਾ ਕਿ ਜਦੋਂ ਉਨਾਂ ਜਲੰਧਰ ਵਿੱਚ ਆ ਕੇ ਨਸ਼ੇ ਦਾ ਰੋਲਾ ਪਾਇਆ ਤਾਂ ਉਸ ਤੋਂ ਬਾਅਦ ਪੁਲਿਸ ਨੇ ਨਸ਼ੇ ਦੇ ਤਸਕਰਾਂ ਨੂੰ ਪਕੜਨਾ ਸ਼ੁਰੂ ਕੀਤਾ ਤੇ ਸੱਚ ਸਾਹਮਣੇ ਆਇਆ ਕਿ ਫੜੇ ਗਏ ਤਸਕਰਾਂ ਦੇ ਸਬੰਧ ਆਮ ਆਦਮੀ ਪਾਰਟੀ ਤੇ ਭਾਜਪਾ ਦੇ ਇਨਾਂ ਲੀਡਰਾਂ ਨਾਲ ਹਨ।

ਉਨਾਂ ਕਿਹਾ ਕਿ ਸ਼ੀਤਲ ਅੰਗੁਰਾਲ ਦੇ ਨਾਲ ਇਨਾਂ ਤਸਕਰਾਂ ਦੇ ਸਬੰਧ ਹਨ।ਉਨਾਂ ਭਾਜਪਾ ਤੇ ਆਮ ਆਦਮੀ ਪਾਰਟੀ ਵਾਲੇ ਨੋਜਵਾਨਾ ਨੂੰ ਨਸ਼ੇ ਵਿੱਚ ਗ੍ਰਸਤ ਕਰਕੇ ਇਨਾਂ ਦੀਆਂ ਜਿੰਦਗੀਆਂ ਨਾਲ ਖੇਡ ਰਹੇ ਹਨ।ਚੰਨੀ ਨੇ ਕਿਹਾ ਕਿ ਤਾਂ ਇਨਾਂ ਲੋਕਾਂ ਨੂੰ ਨਾਂ ਜਲੰਧਰ ਦੇ ਲੋਕ ਬਖਸ਼ਣਗੇ ਤੇ ਹੀ ਉਹ ਬਖਸ਼ਣਗੇ ਤੇ ਉਹ ਉਦੋਂ ਤੱਕ ਚੁੱਪ ਨਹੀ ਬੇਠਣਗੇ ਜਦੌਂ ਤੱਕ ਨਸ਼ਾ ਖਤਮ ਨਹੀਂ ਹੋ ਜਾਂਦਾ।ਉਨਾਂ ਕਿਹਾ ਕਿ ਗੈਰ ਕਾਨੂੰਨੀ ਕੰਮ ਕਰਨ ਵਾਲੇ ਰਿੰਕੂ ਨੂੰ ਸੋਨੇ ਦੀਆ ਚੈਨਾਂ ਪਾਉਂਦੇ ਹਨ।

ਉਨਾਂ ਕਿਹਾ ਕਿ ਜਦੋਂ ਤੱਕ ਇਹ ਆਮ ਆਦਮੀ ਵਿੱਚ ਉਦੋਂ ਤੱਕ ਕਿਸੇ ਨੇ ਇਨਾਂ ਨੂੰ ਤੰਗ ਨਹੀਂ ਕੀਤਾ ਤੇ ਅੱਜ ਭਾਜਪਾ ਇਨਾਂ ਡਰਾ ਕੇ ਆਪਣੇ ਨਾਲ ਲੈ ਗਈ ਹੈੇ।ਉਨਾਂ ਕਿਹਾ ਕਿ ਕਾਂਗਰਸ ਦੇ ਸਮੇਂ ਜੀ.ਓ.ਜੀ ਭਰਤੀ ਕੀਤੇ ਗਏ ਸਾਬਕਾ ਫੌਜੀਆਂ ਨੂੰ ਇਸ ਸਰਕਾਰ ਨੇ ਕੱਢ ਦਿੱਤਾ।ਉਨਾਂ ਕਿਹਾ ਕਿ ਪਿਛਲੇ ਦੋ ਸਾਲਾ ਤੋਂ ਜਲੰਧਰ ਹਲਕੇ ਦੇ ਲੋਕਾਂ ਨੇ ਸੜਕ ਬਣਾਉਣ ਵਾਲੇ ਰੋਡ ਰੋਲਰ ਸੜਕਾਂ ਤੇ ਚਲਦੇ ਨਹੀਂ ਦੇਖੇ ਤੇ ਇਥੋਂ ਦੀਆ ਸੜਕਾਂ ਦਾ ਹਾਲ ਇਸ ਕਦਰ ਮਾੜਾ ਹੈ ਕਿ ਇਹ ਸੜਕਾਂ ਹਾਦਸਿਆਂ ਦਾ ਕਾਰਨ ਬਣ ਰਹੀਆ ਹਨ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋ ਸਾਲਾਂ ਵਿੱਚ ਕਿਸੇ ਨਗਰ ਕੋਸਲ,ਕਾਰਪੋਰੇਸ਼ਨ ਯਾਂ ਪੰਚਾਇਤ ਨੂੰ ਕੋਈ ਪੈਸਾ ਨਹੀਂ ਦਿੱਤਾ।ਉਨਾਂ ਕਿਹਾ ਕਿ ਝਾੜੂ ਨੂੰ ਜਿਤਾ ਕੇ ਲੋਕਾਂ ਨੇ ਪੰਜਾਬ ਚ ਕਲੇਸ਼ ਖੜਾ ਲਿਆ ਹੈ ਤੇ ਹੁਣ ਲੋਕ ਝਾੜੂ ਨੂੰ ਲੰਬਾ ਪਾਉਣ ਦੀ ਤਿਆਰੀ ਵਿੱਚ ਹਨ ਤਾਂ ਜੋ ਪੰਜਾਬ ਵਿੱਚ ਅਮਨ ਸ਼ਾਂਤੀ ਤੇ ਖੁਸ਼ਹਾਲੀ ਆ ਸਕੇ।

ਸ.ਚੰਨੀ ਨੇ ਕਿਹਾ ਕਿ ਭਾਜਪਾ ਵੱਲੋਂ ਕੀਤੇ ਗਏ ਰੋਡ ਸ਼ੋਅ ਵਿੱਚ ਦਿਹਾੜੀ ਤੇ ਲੋਕ ਲਿਆਂਦੇ ਗਏ ਕਿਉ ਕਿ ਲੋਕ ਅੱਜ ਭਾਜਪਾ ਨੂੰ ਭਜਾ ਰਹੇ ਹਨ।ਉਨਾਂ ਕਿਹਾ ਕਿ ਜੋ ਨੁਕਸਾਨ ਭਾਜਪਾ ਅਤੇ ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਦੋ ਸਾਲ ਚ ਕੀਤਾ ਗਿਆ ਹੈ ਇਹ ਦਿਨ ਪੰਜਾਬ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਨਾਲ ਲਿਖੇ ਜਾਣਗੇ।

ੳੇੁਨਾਂ ਕਿਹਾ ਕਿ ਕਿਸਾਨਾ ਨੂੰ ਇਨਾਂ ਸਰਕਾਰ ਨੇ ਕੁੱਟਿਆ ਤੇ ਮਾਰਿਆ ਹੈ ਜਦ ਕਿ ਪੰਜਾਬ ਦੀ ਸਰਹੱਦ ਵਿੱਚ ਮਾਰੇ ਗਏ ਕਿਸਾਨ ਦੇ ਮਾਮਲੇ ਵਿੱਚ ਕੋਈ ਕਾਰਵਾਈ ਤੱਕ ਨਹੀਂ ਕੀਤੀ ਗਈ।ਸ.ਚੰਨੀ ਨੇ ਕਿਹਾ ਕਿ ਕਿਸਾਨਾ ਦਾ ਬਣਕੇ ਮੁੱਖ ਮੰਤਰੀ ਕਿਸਾਨਾ ਨਾਲ ਧ੍ਰੋਹ ਕਮਾ ਰਿਹਾ ਹੈ।ਉਨਾਂ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਨੂੰ ਸ਼੍ਰੀ ਗੁਰੁ ਰਵਿਦਾਸ ਜੀ ਦਾ ਅਧਿਐਨ ਸੈਂਟਰ ਖੋਲਣ ਲਈ ਉਨਾਂ ਨੇ 25 ਕਰੋੜ ਰੁਪਏ ਦਿੱਤੇ ਸਨ ਪਰ ਅੱਜ ਤੱਕ ਮੋਜੂਦਾ ਸਰਕਾਰ ਨੇ ਇੱਕ ਰੁਪਇਆ ਵੀ ਇਥੇ ਲੱਗਣ ਨਹੀਂ ਦਿੱਤਾ।

ਉਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਬਾਲਮੀਕ ਤੀਥਰ ਦੇ ਲਈ 28 ਕਰੋੜ ਰੁਪਏ ਦਿੱਤੇ ਪਰ ਅੱਜ ਤੱਕ ਇਸ ਮੋਜੂਦਾ ਪੰਜਾਬ ਸਰਕਾਰ ਨੇ ਇੱਕ ਰੁਪਏ ਦਾ ਕੰਮ ਸ਼ੁਰੂ ਨਹੀਂ ਹੋਣ ਦਿੱਤਾ।ਜਦ ਕਿ ਭਾਈ ਜੈਤਾ ਜੀ ਦੀ ਸਥਾਪਤ ਕੀਤੀ ਗਈ ਚੇਅਰ ਦਾ ਕੰੰਮ ਵੀ ਅੱਗੇ ਵੱਧਣ ਨਹੀਂ ਦਿੱਤਾ।ਸ.ਚੰਨੀ ਨੇ ਕਿਹਾ ਕਿ ਉਨਾਂ ਦੇ ਮਨ ਨੂੰ ਅੱਜ ਬਹੁਤ ਤਸੱਲੀ ਹੋਈ ਜਦੋਂ ਮੁੱਖ ਮੰਤਰੀ ਰਹਿੰਦਿਆਂ ਭਗਵਾਨ ਪਰਸ਼ੂਰਾਮ ਜੀ ਦੇ ਮੰਦਿਰ ਲਈ 10 ਕਰੋੜ ਰੁਪਏ ਦਿੱਤੇ ਤੇ ਅੱਜ ਭਗਵਾਨ ਪਰਸ਼ੂਰਾਮ ਜੀ ਦੀ ਜੇਅੰਤੀ ਮੋਕੇ ਉਨਾਂ ਨੂੰ ਸਨਮਾਨਿਤ ਕੀਤਾ ਗਿਆ।

ਉਨਾਂ ਕਿਹਾ ਕਿ ਦੋ ਕਰੋੜ ਰੁੁਪਏ ਭਗਵਾਨ ਵਿਸ਼ਵਕਰਮਾ ਜੀ ਦੇ ਮੰਦਿਰ ਲਈ ਦਿੱਤੇ ਜਦ ਕਿ ਭਗਵਾਨ ਕਬੀਰ ਜੀ ਗੁਰੁ ਰਵਿਦਾਸ
ਧਾਮ ਨੂੰ ਪੈਸੇ ਦਿੱਤੇ।ਉਨਾਂ ਕਿਹਾ ਕਿ ਬਿਜਲੀ ਅਤੇ ਪਾਣੀ ਦੇ ਬਕਾਏ ਬਿਲ ਉਨਾਂ ਵੱਲੋਂ ਮਾਫ ਕੀਤੇ ਗਏ ਜਦ ਕਿ ਮੁਲਾਜਮਾਂ ਤਨਖਾਹਾ ਵਧਾਈਆਂ ਗਈਆਂ ਸਨ।

ਉਨਾਂ ਕਿਹਾ ਕਿ ਅੱਜ ਜਲੰਧਰ ਦੇ ਲੋਕ ਇੱਕ ਤਰਫਾ ਹੋ ਕੇ ਉਨਾਂ ਦੇ ਨਾਲ ਜੁੜ ਰਹੇ ਹਨ।ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ,ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਚੋਧਰੀ,ਵਿਧਾਇਕ ਰਾਣਾ ਗੁਰਜੀਤ ਸਿੰਘ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ,ਪ੍ਰਗਟ ਸਿੰਘ,ਸੁਖਵਿੰਦਰ ਸਿੰਘ ਕੋਟਲੀ,ਬਾਵਾ ਹੈਨਰੀ,ਸਾਬਕਾ ਮੰਤਰੀ ਅਵਤਾਰ ਹੈਨਰੀ,

ਸਾਬਕਾ ਵਿਧਾਇਕ ਰਜਿੰਦਰ ਸਿੰਘ ਬੇਰੀ,ਡਾ.ਨਵਜੋਤ ਦਾਹੀਆ ਅਤੇ ਸੇਵਾ ਮੁਕਤ ਐਸ.ਐਸ.ਪੀ ਰਜਿੰਦਰ ਸਿੰਘ ਨੇ ਵੀ ਲੋਕਾਂ ਨੂੰ ਕਾਂਗਰਸ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣ ਦੀ ਅਪੀਲ ਕਰਦਿਆ ਕਿਹਾ ਕਿ ਕਾਂਗਰਸ ਨੇ ਇੱਕ ਚੰਗੀ ਤੇ ਦੂਰਅੰਦੇਸ਼ੀ ਸੋਚ ਰੱਖਣ ਵਾਲਾ ਲੀਡਰ ਸਾਨੂੰ ਦਿੱਤਾ ਹੈ ਤੇ ਹੁਣ ਅਸੀ ਇਸ ਦੀ ਕਦਰ ਪਾ ਕੇ ਵੱਡੀ ਲੀਡ ਨੂੰ ਜਿਤਾ ਕੇ ਲੋਕ ਸਭਾ ਭੇਜੀਏ ਤਾਂ ਜੋ ਦੁਆਬੇ ਦੇ ਮਸਲੇ ਦੇਸ਼ ਦੀ ਲੋਕ ਵਿੱਚ ਹੱਲ ਹੋ ਸਕਣ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...