Thursday, April 25, 2024

ਵਾਹਿਗੁਰੂ

spot_img
spot_img

ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਧਰਮਕੋਟ, 2 ਅਕਤੂਬਰ, 2022:
ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਸਮੁੱਚੇ ਪੰਜਾਬ ਦੀਆਂ ਮੰਡੀਆਂ ਵਿਚ ਕਰਵਾਈ ਜਾ ਰਹੀ ਹੈ ਜਿਸ ਦੇ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਦੇ ਨਾਲ ਦਾਣਾ ਮੰਡੀ ਧਰਮਕੋਟ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ।

ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਅਤੇ ਮੰਡੀਆਂ ਵਿੱਚ ਬਿਜਲੀ, ਪਾਣੀ ਅਤੇ ਸਫ਼ਾਈ ਦੇ ਪ੍ਰਬੰਧ ਮੁਕੰਮਲ ਹਨ। ਉਹਨਾਂ ਕਿਹਾ ਕਿ ਖਰੀਦੇ ਝੋਨੇ ਦੀ ਲਿਫਟਿੰਗ ਵੀ ਨਾਲੋਂ ਨਾਲ ਕੀਤੀ ਜਾਵੇਗੀ। ਜੇਕਰ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸਾਡੀ ਸਰਕਾਰ ਗੰਭੀਰ ਹੈ ਅਤੇ ਪੰਜਾਬ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਨੂੰ ਨਾਲ ਲੈ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਕੰਪੇਨ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਲੱਖ 22 ਹਜ਼ਾਰ ਸੁਪਰ ਸੀਡਰ ਹੈਪੀਸੀਡਰ ਦਿੱਤੇ ਜਾ ਰਹੇ ਹਨ ਕਿਉਂਕਿ ਪਰਾਲੀ ਨੂੰ ਅੱਗ ਲਾਉਣ ਕਾਰਨ ਧੂੰਏਂ ਦੀ ਸਮੱਸਿਆ ਮਨੁੱਖੀ ਜ਼ਿੰਦਗੀ ਨੂੰ ਕਈ ਬੀਮਾਰੀਆਂ ਦੀ ਜਕੜ ਵਿੱਚ ਲਿਆਉਂਦੀ ਹੈ।

ਸਾਡੀ ਸਰਕਾਰ ਇਸ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਛੋਟੇ ਕਿਸਾਨਾਂ ਨੂੰ ਵੀ ਇਹ ਹੈਪੀਸੀਡਰ ਸੁਪਰਸੀਡਰ ਬਲਾਕਾਂ ਵਿੱਚੋਂ ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਤੇ ਮੰਡੀਆਂ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਤੁਰੰਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਦਾ ਤੁਰੰਤ ਹੱਲ ਕੀਤਾ ਜਾਵੇ ਇਸ ਮੌਕੇ ਉਨ੍ਹਾਂ ਨਾਲ ਦਵਿੰਦਰਜੀਤ ਸਿੰਘ ਲਾਡੀ ਵਿਧਾਇਕ ਹਲਕਾ ਧਰਮਕੋਟ, ਅਮਨਪ੍ਰੀਤ ਸਿੰਘ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਮੋਗਾ, ਡਾ ਜਸਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਧਰਮਕੋਟ, ਹਰਮਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਰਵੀ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੰਡੀ ਦੇ ਆੜ੍ਹਤੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...