Saturday, April 13, 2024

ਵਾਹਿਗੁਰੂ

spot_img
spot_img

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ: ਨਰਾਇਣ ਦੱਤ

- Advertisement -

ਦਲਜੀਤ ਕੌਰ
ਬਰਨਾਲਾ, 23 ਫਰਬਰੀ, 2024

21 ਫਰਬਰੀ ਨੂੰ ਖਨੌਰੀ ਬਾਰਡਰ ਉੱਪਰ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਕੀਤੇ ਸ਼ੁਭਕਰਨ ਸਿੰਘ ਦੇ ਵਿਰੁੱਧ ਅੱਜ ਸਮੁੱਚੇ ਭਾਰਤ ਵਿੱਚ ‘ਵਿਰੋਧ ਦਿਵਸ’ ਮਨਾਇਆ ਜਾ ਗਿਆ।

ਕਾਲੇ ਬਿੱਲੇ, ਕਾਲੇ ਝੰਡੇ ਲਹਿਰਾਏ ਅਤੇ ਅਮਿਤ ਸ਼ਾਹ, ਖੱਟਰ ਅਤੇ ਅਨਿੱਲ ਵਿੱਜ ਦੇ ਪੁਤਲੇ ਫੂਕੇ ਗਏ। ਇਨਕਲਾਬੀ ਕੇਂਦਰ ਪੰਜਾਬ ਦੀ ਪਹਿਲਕਦਮੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੋਦੀ- ਅਮਿਤ ਸ਼ਾਹ-ਮਨੋਹਰ ਲਾਲ ਖੱਟਰ ਅਤੇ ਅਨਿੱਲ ਵਿੱਜ ਖਿਲਾਫ਼ ਵਿਸ਼ਾਲ ਰੈਲੀਆਂ ਕੀਤੀਆਂ ਗਈਆਂ।

ਇਨ੍ਹਾਂ ਪੁਤਲੇ ਫੂਕ ਮੁਜ਼ਾਹਰਿਆਂ ਦੀ ਅਗਵਾਈ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ, ਡਾ. ਰਜਿੰਦਰ ਪਾਲ, ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕੀਤੀ। ਬੁਲਾਰਿਆਂ ਨੇ ਹਕੂਮਤਾਂ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਮੋਦੀ ਹਕੂਮਤ ਦਾ ਕਿਸਾਨਾਂ ਦੇ ਹੱਕੀ ਸੰਘਰਸ਼ ਉੱਪਰ ਕੀਤਾ ਜਾ ਰਿਹਾ ਜਬਰ ਉਸ ਦੀ ਅਰਥੀ ਵਿੱਚ ਆਖ਼ਰੀ ਕਿੱਲ ਸਾਬਤ ਹੋਵੇਗਾ।

ਪੰਜਾਬ ਦਾ ਵਿਰਸਾ ਸ਼ਹਾਦਤਾਂ ਦੇ ਬਾਵਜੂਦ ਵੀ ਜੂਝ ਮਰਨ ਦਾ ਵਿਰਸਾ ਹੈ। ਮੋਦੀ ਹਕੂਮਤ ਦੀਆਂ ਅਰਥੀਆਂ ਇਤਿਹਾਸਕ ਦਿਹਾੜੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਾਲੇ ਬਿੱਲੇ ਲਾ ਕੇ ਘਰਾਂ ਅੱਗੇ ਕਾਲੇ ਝੰਡੇ ਝੁਲਾਏ ਗਏ, ਵਿਸ਼ਾਲ ਰੈਲੀਆਂ ਕੀਤੀਆਂ ਗਈਆਂ।

ਇਸ ਮੌਕੇ ਬੁਲਾਰਿਆਂ ਸੁਖਵਿੰਦਰ ਸਿੰਘ, ਬਲਵੰਤ ਸਿੰਘ ਠੀਕਰੀਵਾਲਾ, ਜਗਰਾਜ ਟੱਲੇਵਾਲ, ਮਨਜੀਤ ਰਾਜ, ਬਲਦੇਵ ਮੰਡੇਰ, ਸੁਰਿੰਦਰ ਕੁਮਾਰ, ਜਤਿੰਦਰ ਸੰਘੇੜਾ, ਵਹਿਗੁਰੂ ਸਿੰਘ, ਹਰਚਰਨ ਚਹਿਲ, ਬੂਟਾ ਸਿੰਘ ਫਰਵਾਹੀ, ਰਮਨਦੀਪ ਕੌਰ ਆਦਿ ਬੁਲਾਰਿਆਂ ਨੇ ਮੰਗ ਕੀਤੀ ਕਿ 23 ਸਾਲਾ ਨੌਜਵਾਨ ਸੁਭਕਰਨ ਸਿੰਘ ਦੇ ਕਤਲ ਦਾ ਪਰਚਾ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ਼ ਦਰਜ ਕੀਤਾ ਜਾਵੇ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...