Tuesday, May 21, 2024

ਵਾਹਿਗੁਰੂ

spot_img
spot_img

ਵਲਟੋਹਾ ਨੂੰ ਸਮਰਥਨ ਨਹੀਂ ਦੇਵਾਂਗੇ, ਅਕਾਲੀ ਦਲ ਨੂੂੰ ਖ਼ਡੂਰ ਸਾਹਿਬ ਤੋਂ ਉਮੀਦਵਾਰ ਨਹੀਂ ਸੀ ਐਲਾਨਣਾ ਚਾਹੀਦਾ: ਅੰਮ੍ਰਿਤਪਾਲ ਸਿੰਘ ਦਾ ਪਰਿਵਾਰ

- Advertisement -

ਯੈੱਸ ਪੰਜਾਬ
ਖ਼ਡੂਰ ਸਾਹਿਬ, 29 ਅਪ੍ਰੈਲ, 2024

ਐੱਨ.ਐੱਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ, ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖ਼ੀ ਅਤੇ ਖ਼ਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕਰ ਚੁੱਕੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ।

ਸੋਮਵਾਰ ਸਵੇਰੇ ਸ: ਵਲਟੋਹਾ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਸਮਰਥਨ ਮੰਗਿਆ ਗਿਆ ਸੀ ਪਰ ਸ: ਵਲਟੋਹਾ ਦੇ ਜਾਣ ਮਗਰੋਂ ਪਰਿਵਾਰ ਨੇ ਸ: ਵਲਟੋਹਾ ਦੀ ਸਮਰਥਨ ਦੀ ਅਪੀਲ ਨੂੰ ਸਿਰਿਉਂ ਖ਼ਾਰਜ ਕਰਦਿਆਂ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਉਮੀਦਵਾਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਡੂਰ ਸਾਚਿਬ ਤੋਂ ਆਪਣਾ ਉਮੀਦਵਾਰ ਐਲਾਨਣਾ ਹੀ ਨਹੀਂ ਚਾਹੀਦਾ ਸੀ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਤਾਂ ਆਪਣਾ ਐਲਾਨਿਆ ਹੋਇਆ ਉਮੀਦਵਾਰ ਵਾਪਸ ਲੈ ਕੇ ਵੀ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦਾ ਐਲਾਨ ਕੀਤਾ ਹੈ।

ਉਹਨਾਂ ਨੇ ਕਿਹਾ ਕਿ ਉਹ ਵਲਟੋਹਾ ਨੂੰ ਅੰਮ੍ਰਿਤਪਾਲ ਸਿੰਘ ਲਈ ਕੋਈ ਚੁਣੌਤੀ ਨਹੀਂ ਮੰਨਦੇ। ਉਹਨਾਂ ਕਿਹਾ ਕਿ ਆਗੂਆਂ ਨੂੰ ਸਾਜ਼ਿਸ਼ਾਂ ਅਤੇ ਵਿਖਾਵੇ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੋਣ ਪਿੜ ਸਭਲਈ ਖੁਲ੍ਹਾ ਹੈ ਅਤੇ ਲੜਾਈ ਮੈਦਾਨ ਵਿੱਚ ਲੜਨੀ ਚਾਹੀਦੀ ਹੈ ਨਾ ਕਿ ਸਾਜ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।

ਉਹਨਾਂ ਕਿਹਾ ਕਿ ਅੱਜ ਸਵੇਰੇ ਸ:ਵਲਟੋਹਾ ਸਾਡੇ ਕੋਲ ਆਏ ਸਨ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਲੋਕ ਉਨ੍ਹਾਂ ਨੂੰ ਬੁਰਾ ਭਲਾ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਕੀ ਕਹਿ ਰਹੇ ਹਨ, ਇਹ ਵੱਖਰੀ ਗੱਲ ਹੈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਤਾਂ ਉਨ੍ਹਾਂ ਨੂੰ ਕੁਝ ਨਹੀਂ ਕਿਹਾ।

ਉਹਨਾਂ ਨੇ ਇਹ ਵੀ ਆਖ਼ਿਆ ਕਿ ਜਿਸ ਤਰ੍ਹਾਂ ਦੇ ਕੋਈ ਕੰਮ ਕਰੇਗਾ, ਲੋਕ ਉਸ ਮੁਤਾਬਕ ਉਸਨੂੰ ਬੁਰਾ ਭਲਾ ਵੀ ਕਹਿਣਗੇ ਹੀ। ਉਹਨਾਂ ਨੇ ਇਸ ਗੱਲ ’ਤੇ ਇਤਰਾਜ਼ ਜਤਾਇਆ ਕਿ ਸ: ਵਲਟੋਹਾ ਦਾ ਨਾਂਅ ਐਲਾਨੇ ਜਾਣ ਤੋਂ ਤੁਰੰਤ ਬਾਅਦ ਸ: ਵਲਟੋਹਾ ਨੇ ਸਾਡੇ ਪਰਿਵਾਰ ’ਤੇ ‘ਅਟੈਕ’ ਕਰਨਾ ਸ਼ੁਰੂ ਕਰ ਦਿੱਤਾ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਮੰਗਲਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੱਥਾ ਟੇਕਣ ਉਪਰੰਤ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...