Wednesday, May 22, 2024

ਵਾਹਿਗੁਰੂ

spot_img
spot_img

SGPC ਦੀ ਸ਼ਿਕਾਇਤ ’ਤੇ Yaariyan-2 ਫਿਲਮ ਵਿਰੁੱਧ ਧਾਰਾ 295-ਏ ਤਹਿਤ FIR ਦਰਜ

- Advertisement -

ਅਦਾਕਾਰ, ਨਿਰਦੇਸ਼ਕਾਂ ਅਤੇ ਨਿਰਮਾਤਾ ਖ਼ਿਲਾਫ਼ ਅੰਮ੍ਰਿਤਸਰ ਵਿੱਚ ਐਫ਼.ਆਈ.ਆਰ. ਦਰਜ

ਯੈੱਸ ਪੰਜਾਬ
ਅੰਮ੍ਰਿਤਸਰ, 1 ਸਤੰਬਰ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ‘ਯਾਰੀਆਂ 2’ ਫਿਲਮ ਦੇ ਅਦਾਕਾਰ ਡਾਇਰੈਕਟਰ ਅਤੇ ਪ੍ਰੋਡਿਊਸਰ ਖਿਲਾਫ਼ ਐਫਆਈਆਰ ਦਰਜ ਕਰ ਲਈ ਹੈੈ। ਇਥੇ ਪੁਲਿਸ ਥਾਣਾ ਈ-ਡਵੀਜ਼ਨ ਵਿਚ ਆਈਪੀਸੀ ਦੀ ਧਾਰਾ 295-ਏ ਤਹਿਤ ਦਰਜ ਕੀਤੀ ਗਈ ਇਸ ਐਫਆਈਆਰ ਵਿਚ ਫਿਲਮ ਅਦਾਕਾਰ ਨਿਜ਼ਾਨ ਜ਼ਾਫ਼ਰੀ, ਡਾਇਰੈਕਟਰ ਵਿਨੈ ਸਪਰੂ, ਰਾਧਿਕਾ ਰਾਓ ਅਤੇ ਪ੍ਰੋਡਿਊਸਰ ਭੂਸ਼ਨ ਕੁਮਾਰ ਦੇ ਨਾਮ ਸ਼ਾਮਲ ਹਨ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ‘ਯਾਰੀਆਂ 2’ ਫਿਲਮ ਵਿਚ ਗੈਰ ਸਿੱਖ ਅਦਾਕਾਰ ਨੂੰ ਗਾਤਰਾ ਕਿਰਪਾਨ ਪਹਿਨਾ ਕੇ ਸਿੱਖ ਸਿਧਾਂਤ, ਮਰਯਾਦਾ ਅਤੇ ਰਹਿਣੀ ਦੇ ਕੀਤੇ ਨਿਰਾਦਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਕਾਰਵਾਈ ਮੰਗੀ ਸੀ। ਇਸ ’ਤੇ ਪੁਲਿਸ ਵੱਲੋਂ ਥਾਣਾ ਈ ਡਵੀਜ਼ਨ ਵਿਖੇ ਧਾਰਾ 295 ਏ ਤਹਿਤ ਪਰਚਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਫਿਲਮਾਂ ਅੰਦਰ ਸਿੱਖ ਮਰਯਾਦਾ, ਪਰੰਪਰਾ ਅਤੇ ਜੀਵਨਸ਼ੈਲੀ ਦੀ ਤੌਹੀਨ ਕਰਨ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਭਾਵੇਂ ਫਿਲਮ ਨਿਰਮਾਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਸ ਹਰਕਤ ਲਈ ਮੁਆਫੀ ਮੰਗੀ ਹੈ ਪਰੰਤੂ ਗੀਤ ਵਿਚੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਸੀਨ ਨੂੰ ਸਹੀ ਤਰੀਕੇ ਨਾਲ ਹਟਾਇਆ ਨਹੀਂ ਗਿਆ।

ਗੀਤ ਯੂਟਿਊਬ ’ਤੇ ਅਜੇ ਵੀ ਮੌਜੂਦ ਹੈ, ਜਿਸ ਵਿਚੋਂ ਕੇਵਲ ਕਿਰਪਾਨ ਨੂੰ ਧੁੰਦਲਾ ਕੀਤਾ ਗਿਆ ਹੈ ਪਰੰਤੂ ਗਾਤਰਾ ਉਸੇ ਤਰ੍ਹਾਂ ਹੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਸ਼ੈਤਾਨੀ ਨੂੰ ਮਾਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਨਾਲ ਯਤਨ ਕਰੇਗੀ ਕਿ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...