Tuesday, October 1, 2024
spot_img
spot_img
spot_img
spot_img
spot_img

ਤੁਹਾਡੀਆਂ ਵੋਟਾਂ ਜਲੰਧਰ ਪੱਛਮੀ ਹਲਕੇ ਦੇ ਵਿਕਾਸ ਵਿੱਚ ਪਾਉਣਗੀਆਂ ਅਹਿਮ ਯੋਗਦਾਨ: ਮੁੱਖ ਮੰਤਰੀ ਮਾਨ ਨੇ ਕੀਤਾ ਵੋਟਰਾਂ ਦਾ ਧੰਨਵਾਦ

ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 10 ਜੁਲਾਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ ਢੰਗ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਵੋਟਾਂ ਪਾਈਆਂ ਤੇ ਇੱਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੱਤਾ, ਜਿਸ ਕਰਕੇ ਮੈਂ ਤੁਹਾਡਾ ਧੰਨਵਾਦੀ ਹਾਂ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਲਕਾ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਕੀਮਤੀ ਵੋਟਾਂ ਇਸ ਹਲਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਜਲੰਧਰ ਪੱਛਮੀ ਹਲਕੇ ਦੀ ਨੁਹਾਰ ਬਦਲਣ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਆਪਣਾ ਫ਼ਰਜ਼ ਨਿਭਾਇਆ, ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ