Friday, March 29, 2024

ਵਾਹਿਗੁਰੂ

spot_img
spot_img

Youth Congress ਦਾ ਦਿੱਲੀ ਦਫ਼ਤਰ ਸਰਾਂ ਵਿੱਚ ਤਬਦੀਲ, ਕਿਸਾਨੀ ਸੰਘਰਸ਼ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਪ੍ਰਬੰਧ ਕਰਾਂਗੇ: Brinder Dhillon

- Advertisement -

ਯੈੱਸ ਪੰਜਾਬ
ਚੰਡੀਗੜ, 26 ਨਵੰਬਰ, 2020 –
ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਪੰਜਾਬ ਯੂਥ ਕਾਂਗਰਸ ਨੇ ਆਪਣੀ ਵਚਨ ਬੱਧਤਾ ਮੁੜ ਦੁਹਰਾਈ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ।

ਇਨਾਂ ਸਭ ਇੰਤਜ਼ਾਮਾਂ ਦੇ ਲਈ ਬਰਿੰਦਰ ਸਿੰਘ ਢਿੱਲੋਂ ਨੇ ਕੱਲ ਸ਼ਾਮ ਤੋਂ ਹੀ ਆਪਣੀ ਟੀਮ ਸਮੇਤ ਦਿੱਲੀ ਵਿੱਚ ਡੇਰਾ ਲਗਾਇਆ ਹੋਇਆ ਹੈ। ਉੱਥੇ ਹੀ ਪੰਜਾਬ ਯੂਥ ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਦਫ਼ਤਰ ਨੂੰ ਸਰਾਂ ਵਿੱਚ ਤਬਦੀਲ ਕਰ ਦਿੱਤਾ ਹੈ।

ਕਿਸਾਨੀ ਕਾਨੂੰਨਾਂ ਨੂੰ ਖੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਹੋਇਆ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਪੰਜਾਬ ਯੂਥ ਕਾਂਗਰਸ ਚੱਟਾਨ ਵਾਂਗ ਖੜੀ ਹੈ ਅਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਪੰਜਾਬ ਯੂਥ ਕਾਂਗਰਸ ਵੱਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ।

ਉਨਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨਿਰੰਤਰ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ ਵਿਚ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਦਿੱਲੀ ਜਾ ਰਹੇ ਕਿਸਾਨਾਂ ਦੇ ਰਹਿਣ ਦਾ ਵੀ ਪੁਖਤਾ ਪ੍ਰਬੰਧ ਪੰਜਾਬ ਯੂਥ ਕਾਂਗਰਸ ਦੇ ਵੱਲੋਂ ਕੀਤਾ ਜਾਵੇਗਾ।

ਇਸ ਦੇ ਨਾਲ ਬਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟਾ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਰਹਿਣ ਦਾ ਪ੍ਰਬੰਧ ਉਨਾਂ ਦੇ ਆਪਣੇ ਗ੍ਰਹਿ ਨਿਵਾਸ ਵਿਖੇ ਹੀ ਕੀਤਾ ਜਾਵੇ।

ਬਰਿੰਦਰ ਢਿੱਲੋਂ ਨੇ ਕਿਹਾ ਕਿ ਦੇਸ਼ ਦੀ ਕੇਂਦਰ ਅਤੇ ਹਰਿਆਣਾ ਸਰਕਾਰ ਸਰਕਾਰ ਦੇ ਵੱਲੋਂ ਕਿਸਾਨੀ ਨੂੰ ਦਬਾਉਣ ਲਈ ਕੀਤੀ ਜਾ ਰਹੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਕਿਸਾਨੀ ਨਾਲ ਦੇਸ਼ ਦਾ ਅਰਥਚਾਰਾ ਨੇੜਿਉਂ ਜੁੜਿਆ ਹੋਇਆ ਹੈ।

ਉਨਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨਾਂ ਦੀ ਮੰਗਾਂ ‘ਤੇ ਕੇਂਦਰ ਸਰਕਾਰ ਵੱਲੋਂ ਗੌਰ ਨਾ ਕਰਨਾ ਦੁੱਖਦਾਈ ਹੈ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾ ਲਿਆ ਤਾਂ ਭਵਿੱਖ ਵਿਚ ਇਸ ਦਾ ਦੇਸ਼ ‘ਤੇ ਡੂੰਘਾ ਅਸਰ ਪਵੇਗਾ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...