Thursday, March 28, 2024

ਵਾਹਿਗੁਰੂ

spot_img
spot_img

ਦੇਸ਼ ਲਈ ਜਾਨ ਨਿਛਾਵਰ ਕਰਨ ਵਾਲੇ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਸੁਪਨਿਆਂ ਨੂੰ ਨੌਜਵਾਨ ਕਦੇ ਨਾ ਭੁੱਲਣ: ਅਨਮੋਲ ਗਗਨ ਮਾਨ

- Advertisement -

ਯੈੱਸ ਪੰਜਾਬ
ਐਸ ਏ ਐਸ ਨਗਰ 14 ਅਗਸਤ, 2022:
ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਐੱਸਏਐੱਸ ਨਗਰ, ਪ੍ਰੰਪਰਾ ਆਰਟਸ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਿਸਾਨ ਵਿਕਾਸ ਚੈਂਬਰ ਵਿਖੇ ਬੀਤੀ ਸ਼ਾਮ “ਗਗਨ ਦਮਾਮਾ ਬਾਜਿਓ” ਨਾਟਕ ਦਾ ਮੰਚਨ ਕੀਤਾ ਗਿਆ।

ਇਸ ਸਮਾਗਮ ਵਿੱਚ ਮੈਡਮ ਅਨਮੋਲ ਗਗਨ ਮਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਪੰਜਾਬ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਜਦਕਿ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਐਸ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸਰਬਜੀਤ ਕੌਰ ਐੱਸ ਡੀ ਐੱਮ ਮੋਹਾਲੀ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਰਹੇ। ਸਕੂਲੀ ਬੱਚੇ ਅਤੇ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

ਗਗਨ ਦਮਾਮਾ ਬਾਜਿਓ ਨਾਟਕ ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਵੱਲੋਂ ਆਜ਼ਾਦੀ ਦੇ ਸੰਘਰਸ਼ ਵਿਚ ਪਾਏ ਗਏ ਉਨ੍ਹਾਂ ਦੇ ਯੋਗਦਾਨ ਸੰਘਰਸ਼ ਦੀ ਗਾਥਾ ਸੀ ਇਸ ਨਾਟਕ ਵਿੱਚ ਭਗਤ ਸਿੰਘ ਦਾ ਕਿਰਦਾਰ ਵਰੁਣ ਸ਼ਰਮਾ ਜੋ ਕਿ ਇਸ ਨਾਟਕ ਦੇ ਡਾਇਰੈਕਟਰ ਵੀ ਸਨ ਵੱਲੋਂ ਨਿਭਾਇਆ ਗਿਆ ।

ਇਸ ਨਾਟਕ ਦੇ ਮੰਚਨ ਮਗਰੋਂ ਹਾਜ਼ਰ ਦਰਸ਼ਕਾਂ ਨੂੰ ਭਾਵੁਕ ਅੰਦਾਜ਼ ਚ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਸਾਡੇ ਭਾਰਤ ਦੇਸ਼ ਦਾ ਸਭ ਤੋਂ ਵੱਡਾ ਹੀਰੋ ਹੈ ਅਤੇ ਇਹ ਹੀਰੋ ਪੰਜਾਬ ਦਾ ਪੁੱਤ ਸੀ ਜਿਸ ਉੱਤੇ ਸਾਨੂੰ ਸਾਰਿਆ ਨੂੰ ਫ਼ਖ਼ਰ ਮਹਿਸੂਸ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਘਰ ਦੇ ਨਾਲ ਨਾਲ ਇਸ ਦੇਸ਼ ਬਾਰੇ ਵੀ ਸੋਚਣਾ ਚਾਹੀਦਾ ਇਸ ਦੇ ਨਾਲ ਹੀ ਸਾਡੇ ਦੇਸ਼ ਦੇ ਹਾਲਾਤਾਂ ਵਿੱਚ ਸੁਧਾਰ ਆਵੇਗਾ।

ਉਨਾਂ ਨਾਟਕ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਬਹੁਤ ਵਧੀਆ ਨਾਟਕ ਸੀ ਜੋ ਵੇਖਣ ਵਾਲੇ ਨੂੰ ਅੰਦਰੋਂ ਹੁਲਣਦਾ ਹੈ। ਉਨ੍ਹਾਂ ਕਿਹਾ ਜਿਸ ਸਿਸਟਮ ਨੂੰ ਸੁਧਾਰਨ ਲਈ ਸ਼ਹੀਦੇ ਆਜ਼ਮ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਕੁਰਬਾਨੀ ਦਿੱਤੀ ਸੀ ਉਸ ਸਦਕਾ ਅੱਜ ਸਾਡੇ ਕੋਲ ਇੱਕ ਮਜ਼ਬੂਤ ਸੰਵਿਧਾਨ ਹੈ ਜਿਸ ਨਾਲ ਸਾਨੂੰ ਆਪਣੀ ਵੋਟ ਪਾਉਣ ਅਧਿਕਾਰ ਹੈ ਅਤੇ ਸਾਡੇ ਕੋਲ ਅੱਜ ਆਪਣਾ ਆਜ਼ਾਦ ਦੇਸ਼ ਹੈ ਜਿਸਦਾ ਅਸੀ ਨਿੱਘ ਮਾਣ ਰਹੇ ਹਾਂ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਸਿਰਫ ਨਿਗ੍ਹਾ ਰੱਖਣ ਦੀ ਲੋੜ ਹੈ ਅਤੇ ਚਲ ਰਹੇ ਸਿਸਟਮ ਨੂੰ ਸਹੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਜਿਹੜੇ ਜ਼ਿੰਮੇਵਾਰ ਲੋਕ ਪ੍ਰਸ਼ਾਸ਼ਨ ਅਤੇ ਪੋਲੀਟਿਕਸ ਵਿੱਚ ਹਨ ਉਹ ਦੇਸ਼ ਨੂੰ ਬਦਲ ਸਕਦੇ ਹਨ ਉਨਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਅਤੇ ਪੋਲੀਟਿਕਸ ਦੋਵੇਂ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਇਸ ਦੇਸ਼ ਨੂੰ ਬਦਲਣ ਤੋਂ ਕੋਈ ਰੋਕ ਨਹੀਂ ਸਕਦਾ।

ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਪਹਿਰੇਦਾਰ ਬਣ ਨਿਗ੍ਹਾ ਰੱਖਣੀ ਚਾਹੀਦੀ ਹੈ ਅਤੇ ਸਵਾਲ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨਾਟਕ ਵੇਖਣ ਆਏ ਬੱਚਿਆ ਨੂੰ ਕਿਹਾ ਕਿ ਤੁਸੀਂ ਆਉਣ ਵਾਲੇ ਸਮੇਂ ਦਾ ਭਵਿੱਖ ਹੋ, ਤੁਹਾਡੇ ਵਿਚੋਂ ਹੀ ਕਿਸੇ ਨੇ ਸਿਆਸਤਦਾਨ ਕਿਸੇ ਨੇ ਅਫਸਰ ਬਣਨਾ , ਕੁੱਝ ਬਣਨ ਮਗਰੋਂ ਆਪਣੇ ਅੰਦਰੋਂ ਭਗਤ ਸਿੰਘ ਦੀ ਸੋਚ ਨੂੰ ਕਦੇ ਮਰਨ ਨਾ ਦਿਓ।

ਉਨ੍ਹਾਂ ਦੇਸ਼ ਦੇ ਸਾਰੇ ਅਫ਼ਸਰਾਂ ਅਤੇ ਸਿਆਸਤਦਾਨਾਂ ਨੂੰ ਬੇਨਤੀ ਕੀਤੀ ਕਿ ਪਰੀਵਾਰ ਦੇ ਨਾਲ ਨਾਲ ਦੇਸ਼ ਬਾਰੇ ਜ਼ਰੂਰ ਸੋਚਿਆ ਜਾਵੇ, ਇਹ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਘਰ ਵੀ ਤਾਂ ਹੀ ਚੰਗਾ ਲੱਗਦਾ ਜੇਕਰ ਆਲਾ ਦੁਆਲਾ ਚੰਗਾ ਹੋਵੇ। ਉਨਾਂ ਬੱਚਿਆ ਨੂੰ ਚੰਗੇ ਪੜ੍ਹ ਲਿਖ ਕੇ ਚੰਗੇ ਇਨਸਾਨ ਬਣ ਦੇਸ਼ ਦਾ ਨਾਂ ਰੋਸ਼ਨ ਕਰਨ ਦੀ ਅਪੀਲ ਕੀਤੀ।

ਅਖੀਰ ਵਿੱਚ ਉਨਾਂ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਗਾ ਕਿਹਾ ਭਗਤ ਸਿੰਘ ਇਕ ਇਨਸਾਨ ਨੀ ਇਕ ਸੋਚ ਸੀ, ਉਹ ਇਸ ਦੇਸ਼ ਦਾ ਹੀਰੋ ਹੈ। ਉਨ੍ਹਾਂ ਕਿਹਾ ਸਾਨੂੰ ਅੱਜ ਉਨਾਂ ਜਿੰਨਾ ਸੰਘਰਸ਼ ਕਰਨ ਦੀ ਲੋੜ ਨਹੀਂ, ਸਾਨੂੰ ਪੜ੍ਹ ਲਿਖ ਕੇ ਸਿੱਖਿਅਤ ਹੋ ਕੇ, ਇਕ ਸਿਆਣੇ, ਸੂਝਵਾਨ ਨਾਗਰਿਕ ਬਣਨ ਦੀ ਲੋੜ ਹੈ। ਉਨ੍ਹਾਂ ਬੱਚਿਆ ਨੂੰ ਕਿਹਾ ਕਿ ਮੈਂ ਉਮੀਦ ਕਰਦੀ ਆ ਤੁਸੀ ਜਦੋਂ ਆਉਣ ਵਾਲੇ ਭਵਿੱਖ ਵਿੱਚ ਅਫ਼ਸਰ ਅਤੇ ਸਿਆਸਤਦਾਨ ਬਣੋਂਗੇ ਤਾਂ ਇਮਾਨਦਾਰੀ ਦੇ ਨਾਲ ਦੇਸ਼ ਲਈ ਕੰਮ ਕਰੋਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...