Monday, May 20, 2024

ਵਾਹਿਗੁਰੂ

spot_img
spot_img

ਅਕਾਲੀ ਦਲ ਅਤੇ ਬਸਪਾ ਨੇ ਮਿਲਾਏ ਹੱਥ: ਪੜ੍ਹੋ ਕੀ ਹੈ ਚੋਣ ਸਮਝੌਤਾ, ਕੌਣ ਲੜੇਗਾ ਕਿਹੜੀਆਂ ਸੀਟਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2021:
ਪੰਜਾਬ ਦੀ ਰਾਜਨੀਤੀ ਵਿੱਚ ਇਕ ਵੱਡਾ ਧਮਾਕਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਅੱਜ ਰਾਜਸੀ ਸਮਝੌਤੇ ਦਾ ਐਲਾਨ ਕਰ ਦਿੱਤਾ।

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖ਼ੇ ਬਸਪਾ ਆਗੂਆਂ ਨਾਲ ਇਕ ਸਾਂਝੇ ਪੱਤਰਕਾਰ ਸੰਮੇਲਨ ਨੂੂੰ ਸੰਬੋਧਨ ਕਰਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ 2022 ਦੀਆਂ ਚੋਣਾਂ ਲਈ ਸੀਟਾਂ ਬਾਰੇ ਸਮਝੌਤਾ ਕਰ ਲਿਆ ਗਿਆ ਹੈ।

ਇਸ ਸਮਝੌਤੇ ਤਹਿਤ ਅਕਾਲੀ ਦਲ 97 ਸੀਟਾਂ ’ਤੇ ਚੋਣ ਲੜੇਗਾ ਜਦਕਿ ਬਸਪਾ 20 ਸੀਟਾਂ ’ਤੇ ਚੋਣ ਲੜੇਗੀ।

ਇਹ ਗਠਜੋੜ ਪੰਜਾਬ ਵਿੱਚ ਪਹਿਲਾਂ ਵੀ ਕੰਮ ਕਰ ਚੁੱਕਾ ਹੈ ਅਤ 27 ਸਾਲਾਂ ਬਾਅਦ ਮੁੜ ਹੋਂਦ ਵਿੱਚ ਆਇਆ ਹੈ। 1996 ਵਿੱਚ ਅਕਾਲੀ ਦਲ ਅਤੇ ਬਸਪਾ ਗਠਜੋੜ ਨੇ ਸਾਂਝੇ ਤੌਰ ’ਤੇ ਪਾਰਲੀਮਾਨੀ ਚੋਣਾਂ ਲੜਦਿਆਂ ਪੰਜਾਬ ਦੀਆਂ 13 ਵਿੱਚੋਂ 11 ਸੀਟਾਂ ਜਿੱਤਣ ਵਿੱਚ ਸਫ਼ਲਤਾ ਹਾਸਲ ਕੀਤੀ ਸੀ।

ਸਮਝਿਆ ਜਾਂਦਾ ਹੈ ਕਿ ਬਸਪਾ ਦਾ ਪੰਜਾਬ ਦੇ 31 ਫ਼ੀਸਦੀ ਦਲਿਤ ਵੋਟਰਾਂ ’ਤੇ ਖ਼ਾਸਾ ਪ੍ਰਭਾਵ ਹੈ। ਹਾਲਾਂਕਿ ਇਹ ਵੀ ਹੈ ਕਿ ਇਹ ਪ੍ਰਭਾਵ ਜ਼ਿਆਦਾਤਰ ਦੁਆਬੇ ਦੀਆਂ 23 ਸੀਟਾਂ ’ਤੇ ਹੈ।

ਜਿਹੜੀਆਂ 20 ਸੀਟਾਂ ’ਤੇ ਬਸਪਾ ਚੋਣ ਲੜੇਗਾ ਉਨ੍ਹਾਂ ਦਾ ਵੀ ਅੱਜ ਐਲਾਨ ਕਰ ਦਿੱਤਾ ਗਿਆ ਹੈ। ਬਾਕੀ ਸੀਟਾਂ ਅਕਾਲੀ ਦਲ ਦੇ ਹਿੱਸੇ ਰਹਿਣਗੀਆਂ।

ਸਮਝੌਤੇ ਅਨੁਸਾਰ ਬਸਪਾ ਨੂੰ ਦੁਆਬੇ ਵਿੱਚ 8, ਮਾਲਵੇ ਵਿੱਚ 7 ਅਤੇ ਮਾਝੇ ਵਿੱਚ 5 ਸੀਟਾਂ ਹਾਸਲ ਹੋਈਆਂ ਹਨ।

ਬਸਪਾ ਵੱਲੋਂ ਲੜੇ ਜਾਣ ਵਾਲੀਆਂ ਸੀਟਾਂ ਵਿੱਚ:
ਕਰਤਾਰਪੁਰ
ਜਲੰਧਰ ਪੱਛਮੀ
ਜਲੰਧਰ ਉੱਤਰੀ
ਫ਼ਗਵਾੜਾ
ਹੁਸ਼ਿਆਰਪੁਰ
ਟਾਂਡਾ
ਦਸੂਹਾ
ਚਮਕੌਰ ਸਾਹਿਬ
ਬੱਸੀ ਪਠਾਣਾਂ
ਮਹਿਲ ਕਲਾਂ
ਨਵਾਂਸ਼ਹਿਰ
ਲੁਧਿਆਣਾ ਉੱਤਰੀ
ਸੁਜਾਨਪੁਰ
ਬੋਹਾ
ਪਠਾਨਕੋਟ
ਆਨੰਦਪੁਰ ਸਾਹਿਬ
ਮੋਹਾਲੀ
ਅੰਮ੍ਰਿਤਸਰ ਉੱਤਰੀ
ਅੰਮ੍ਰਿਤਸਰ ਕੇਂਦਰੀ
ਪਾਇਲ

ਇਸ ਮੌਕੇ ਬਸਪਾ ਵੱਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਸਤੀਸ਼ ਮਿਸ਼ਰਾ, ਪੰਜਾਬ ਕੋਆਰਡੀਨੇਟਰ ਸ੍ਰੀ ਰਣਜੀਤ ਸਿੰਘ ਬੇਨੀਵਾਲ ਅਤੇ ਪੰਜਾਬ ਪ੍ਰਧਾਨ ਸ੍ਰੀ ਜਸਵੀਰ ਸਿੰਘ ਗੜ੍ਹੀ ਆਦਿ ਹਾਜ਼ਰ ਸਨ।

ਸ: ਸੁਖ਼ਬੀਰ ਸਿੰਘ ਬਾਦਲ ਨੇ ਇਸ ਮੌਕੇ ਇਸ ਗੱਲ ਦਾ ਖ਼ਾਸ ਜ਼ਿਕਰ ਕੀਤਾ ਕਿ ਬਸਪਾ ਨਾਲ ਸਮਝੌਤਾ ਕਰਵਾਉਣ ਵਿੱਚ ਪਾਰਟੀ ਆਗੂ ਸ੍ਰੀ ਨਰੇਸ਼ ਗੁਜਰਾਲ ਅਤੇ ਸ: ਬਲਵਿੰਦਰ ਸਿੰਘ ਭੂੰਦੜ ਨੇ ਅਹਿਮ ਭੂਮਿਕਾ ਨਿਭਾਈ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਬਸਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤੀਸ਼ ਮਿਸ਼ਰਾ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਅਕਾਲੀ ਦਲ ਨਾਲ ਸਮਝੌਤਾ ਹੋਣਾ ਚੰਗੀ ਗੱਲ ਹੈ ਅਤੇ ਇਹ ਗਠਜੋੜ ਬਣਿਆ ਰਹੇਗਾ।

ਉਹਨਾਂ ਆਖ਼ਿਆ ਕਿ ਇਹ ਗਠਜੋੜ ਕਾਂਗਰਸ ਦੇ ਘੋਟਾਲਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਕੰਮ ਕਰੇਗਾ। ਉਹਨਾਂ ਦੋਸ਼ ਲਗਾਇਆ ਕਿ ਮੌਜੂਦਾ ਕਾਂਗਰਸ ਸਰਕਾਰ ਦਲਿਤ ਅਤੇ ਕਿਸਾਨ ਵਿਰੋਧੀ ਹੈ ਅਤੇ ਇਸਨੇ ਦੋਹਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਚੋਣ ਸਮਝੌਤਾ ਰਿਹਾ ਜਿਸ ਤਹਿਤ ਹੁਣ ਤਕ ਰਾਜ ਦੀਆਂ 117 ਸੀਟਾਂ ਵਿੱਚੋਂ ਭਾਜਪਾ 23 ਸੀਟਾਂ ’ਤੇ ਚੋਣ ਲੜਦੀ ਰਹੀ ਹੈ। ਜ਼ਿਕਰਯੋਗ ਹੈ ਕਿ 2007 ਤੋਂ ਲਗਾਤਾਰ 10 ਸਾਲ ਇਹ ਗਠਜੋੜ ਸੱਤਾ ’ਤੇ ਕਾਬਜ਼ ਰਿਹਾ ਅਤੇ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਇਸ ਗਠਜੋੜ ਨੂੰ ਪਛਾੜ ਕੇ ਸਰਕਾਰ ਬਣਾਈ ਸੀ।

ਅਕਾਲੀ ਦਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਐਨ.ਡੀ.ਏ.ਅਤੇ ਭਾਜਪਾ ਨਾਲੋਂ ਤੋੜ ਵਿਛੋੜਾ ਕਰ ਲਿਆ ਸੀ ਅਤੇ ਇਸ ਦੀ ਕੇਂਦਰੀ ਮੰਤਰੀ ਮੰਡਲ ਵਿੱਚ ਨੁਮਾਇੰਦਾ ਬੀਬੀ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਦਿੱਤਾ ਸੀ।

ਇਸ ਮੌਕ ਹੋਰਨਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਸਾਂ: ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਸ: ਚਰਨਜੀਤ ਸਿੰਘ ਅਟਵਾਲ, ਯੂਥ ਅਕਾਲੀ ਦਲ ਪ੍ਰਧਾਨ ਸ: ਪਰਮਬੰਸ ਸਿੰਘ ਰੋਮਾਣਾ ਅਤੇ ਹੋਰ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...