Sunday, May 19, 2024

ਵਾਹਿਗੁਰੂ

spot_img
spot_img

ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਹਿਲੀ ਦਸੰਬਰ ਤੋਂ ਬਰਗਾੜੀ ਵਿਖ਼ੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ

- Advertisement -

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 30 ਨਵੰਬਰ, 2021 –
“ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ ।

01 ਦਸੰਬਰ ਨੂੰ ਯੂਥ ਆਗੂ ਜਤਿੰਦਰ ਸਿੰਘ ਥਿੰਦ ਦੀ ਅਗਵਾਈ ਵਿਚ, 02 ਦਸੰਬਰ ਨੂੰ ਖਜਾਨ ਸਿੰਘ ਹਰਿਆਣਾ, 03 ਦਸੰਬਰ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 04 ਦਸੰਬਰ ਨੂੰ ਗੁਰਨਾਮ ਸਿੰਘ ਸਿੰਗੜੀਵਾਲ ਯੂਥ ਆਗੂ ਹੁਸਿਆਰਪੁਰ, 05 ਦਸੰਬਰ ਨੂੰ ਵਰਿੰਦਰ ਸਿੰਘ ਸੇਖੋ ਮੀਤ ਪ੍ਰਧਾਨ ਯੂਥ ਸਮਰਾਲਾ, 06 ਦਸੰਬਰ ਨੂੰ ਸੁਖਜੀਤ ਸਿੰਘ ਡਰੋਲੀ ਜਲੰਧਰ ਦਿਹਾਤੀ, 07 ਦਸੰਬਰ ਨੂੰ ਜਤਿੰਦਰਬੀਰ ਸਿੰਘ ਪੰਨੂੰ ਯੂਥ ਆਗੂ ਗੁਰਦਾਸਪੁਰ, 08 ਦਸੰਬਰ ਨੂੰ ਹਰਬੰਸ ਸਿੰਘ ਪੈਲੀ ਨਵਾਂਸਹਿਰ, 09 ਦਸੰਬਰ ਨੂੰ ਬਾਬਾ ਜਗਜੀਤ ਸਿੰਘ ਕਲੇਰਾ-ਸਾਧੂ ਸਿੰਘ ਪੇਧਨੀ ਕਾਲਾਬੂਲਾ ਸੰਗਰੂਰ, 10 ਦਸੰਬਰ ਨੂੰ ਪਰਮਜੀਤ ਸਿੰਘ ਫਾਜਿਲਕਾ, 11 ਦਸੰਬਰ ਨੂੰ ਜਸਵੰਤ ਸਿੰਘ ਚੀਮਾਂ ਲੁਧਿਆਣਾ, 12 ਦਸੰਬਰ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 13 ਦਸੰਬਰ ਨੂੰ ਮੋਹਨ ਸਿੰਘ ਕਰਤਾਰਪੁਰ ਪਟਿਆਲਾ, 14 ਦਸੰਬਰ ਨੂੰ ਸਿੰਗਾਰਾ ਸਿੰਘ ਬਡਲਾ ਫ਼ਤਹਿਗੜ੍ਹ ਸਾਹਿਬ, 15 ਦਸੰਬਰ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 16 ਦਸੰਬਰ ਨੂੰ ਇਕਬਾਲ ਸਿੰਘ ਬਰੀਵਾਲਾ ਮੁਕਤਸਰ ਦੇ ਜਥੇ ਗ੍ਰਿਫ਼ਤਾਰੀ ਦੇਣ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ ਅਤੇ ਬਰਗਾੜੀ ਮੋਰਚੇ ਦੇ ਮਕਸਦ ਨੂੰ ਵੀ ਆਪੋ-ਆਪਣੇ ਇਲਾਕਿਆ ਵਿਚ ਉਜਾਗਰ ਕਰਦੇ ਹੋਏ ਪਾਰਟੀ ਜ਼ਿੰਮੇਵਾਰੀ ਨੂੰ ਨਿਰੰਤਰ ਨਿਭਾਉਦੇ ਰਹਿਣਗੇ ।

ਸ. ਟਿਵਾਣਾ ਨੇ ਅੱਜ ਤੱਕ ਪਾਰਟੀ ਜ਼ਿੰਮੇਵਾਰੀ ਨੂੰ ਪੂਰਨ ਕਰਨ ਵਾਲੇ 150 ਜਥਿਆ ਦੀ ਅਗਵਾਈ ਕਰਨ ਵਾਲੇ ਆਗੂਆਂ ਅਤੇ ਮੈਬਰਾਂ ਦਾ ਤਹਿ ਦਿਲੋ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਸ ਮਕਸਦ ਲਈ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਇਹ ਮੋਰਚਾ ਲਗਾਇਆ ਗਿਆ ਹੈ, ਨਿਸ਼ਾਨੇ ਦੀ ਪ੍ਰਾਪਤੀ ਤੱਕ ਪਾਰਟੀ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਇਸ ਜ਼ਿੰਮੇਵਾਰੀ ਨੂੰ ਇਸੇ ਤਰ੍ਹਾਂ ਪੂਰਨ ਕਰਦੇ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਵੱਲੋਂ ਜੋ ਚੋਣਾਂ ਦੇ ਸੰਬੰਧ ਵਿਚ ਜ਼ਿੰਮੇਵਾਰੀਆਂ ਦਿੱਤੀਆ ਜਾਣਗੀਆ, ਉਸਨੂੰ ਵੀ ਸੰਜ਼ੀਦਗੀ ਨਾਲ ਪੂਰਨ ਕਰਕੇ ਪਾਰਟੀ ਦੀ ਚੜ੍ਹਦੀ ਕਲਾਂ ਕਰਨ ਵਿਚ ਯੋਗਦਾਨ ਪਾਉਣਗੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...